ਕਾਂਗਰਸੀ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਕਾਂਗਰਸੀ ਲੀਡਰਾਂ ਦੇ ਪਾੜ ਦਿਤੇ ਪੋਸਟਰ
Published : Nov 14, 2021, 3:16 pm IST
Updated : Nov 14, 2021, 3:16 pm IST
SHARE ARTICLE
farmers protest
farmers protest

ਕਾਂਗਰਸੀ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨਾਂ ਨੇ ਕਾਂਗਰਸੀ ਲੀਡਰਾਂ ਦੇ ਪਾੜ ਦਿਤੇ ਪੋਸਟਰ, ਜੈਤੋ 'ਚ ਕੀਤਾ ਗਿਆ ਓਪੀ ਸੋਨੀ ਦਾ ਵਿਰੋਧ

ਜੈਤੋ : ਅੱਜ ਜੈਤੋ ਵਿਖੇ ਪੰਜਾਬ ਦੇ ਸਿਹਤ ਮੰਤਰੀ ਓ ਪੀ ਸੋਨੀ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਜਥੇਬੰਦੀਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਦੱਸ ਦੇਈਏ ਕਿ ਕਿਸਾਨਾਂ ਨੇ  ਓ ਪੀ ਸੋਨੀ ਦੇ ਸਵਾਗਤ ਵਿਚ ਲੱਗੇ ਪੋਸਟਰ ਵੀ ਪਾੜ ਦਿੱਤੇ।

jaito protestjaito protest

ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਹਨ ਅਤੇ ਹੁਣ DAP ਦੀ ਕਮੀ  ਕਾਰਨ ਵੀ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਇਹ ਵਿਰੋਧ ਪ੍ਰਦਰਸ਼ਨ ਇਵੇਂ ਹੀ ਜਾਰੀ ਰਹੇਗਾ। 

jaito protest jaito protest

ਕਿਸਾਨਾਂ ਨੇ ਕਿਹਾ ਕਿ ਜਿਥੇ DAP ਦੀ ਕਿੱਲਤ ਹੈ ਉਥੇ ਹੀ ਇਸ ਦੀ ਕਾਲਾਬਜ਼ਾਰੀ ਵੀ ਹੋ ਰਹੀ ਹੈ ਪਰ ਇਸ ਸਬੰਧੀ ਸਰਕਾਰ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਨਹੀਂ ਹੁੰਦੇ ਉਦੋਂ ਤੱਕ ਕਾਂਗਰਸੀ ਲੀਡਰਾਂ ਦਾ ਵਿਰੋਧ ਇਸ ਤਰ੍ਹਾਂ ਹੀ ਜਾਰੀ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement