ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ
Published : Nov 14, 2021, 12:32 am IST
Updated : Nov 14, 2021, 12:32 am IST
SHARE ARTICLE
image
image

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਲਈ 17 ਨਵੰਬਰ ਨੂੰ ਰਵਾਨਾ ਹੋਵੇਗਾ ਜਥਾ

191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ 

ਅੰਮ੍ਰਿਤਸਰ, 13 ਨਵੰਬਰ (ਸੁਖਵਿੰਦਰਜੀਤ ਸਿੰਘ ਬਹੋੜੂ): ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਲਈ ਸ਼੍ਰੋਮਣੀ ਕਮੇਟੀ ਨੂੰ 855 ਵੀਜ਼ੇ ਪ੍ਰਾਪਤ ਹੋਏ ਹਨ। ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਪਾਸ 1046 ਸ਼ਰਧਾਲੂਆਂ ਦੇ ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 191 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ੇ ਜਾਰੀ ਨਹੀਂ ਕੀਤੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਰਧਾਲੂਆਂ ਦੇ ਵੀਜ਼ੇ ਕੱਟੇ ਜਾਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਅਜਿਹੇ ਨਾਲ ਸਿੱਖ ਸ਼ਰਧਾਲੂਆਂ ਦੇ ਮਨ ਨੂੰ ਠੇਸ ਪੁੱਜਦੀ ਹੈ। 
ਪਾਕਿਸਤਾਨ ’ਚ ਸਥਿਤ ਸਿੱਖ ਕੌਮ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਦੀਦਾਰ ਕਰਨ ਦੀ ਹਰ ਸ਼ਰਧਾਲੂ ਦੇ ਮਨ ਵਿਚ ਤਾਂਘ ਹੁੰਦੀ ਹੈ ਅਤੇ ਜਦੋਂ ਉਨ੍ਹਾਂ ਨੂੰ ਵੀਜ਼ਾ ਪ੍ਰਾਪਤ ਨਹੀਂ ਹੁੰਦਾ ਤਾਂ ਕੁਦਰਤੀ ਤੌਰ ’ਤੇ ਉਨ੍ਹਾਂ ਦੀਆਂ ਧਾਰਮਕ ਭਾਵਨਾਵਾਂ ਟੁੱਟਦੀਆਂ ਹਨ। ਹਰ ਸ਼ਰਧਾਲੂ ਨੂੰ ਵੀਜ਼ਾ ਮਿਲਣਾ ਚਾਹੀਦਾ ਹੈ, ਤਾਕਿ ਵੱਧ ਤੋਂ ਵੱਧ ਸੰਗਤਾਂ ਅਪਣੇ ਪਾਵਨ ਅਸਥਾਨਾਂ ਵਿਖੇ ਸ਼ਰਧਾ ਪ੍ਰਗਟਾ ਸਕਣ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ 17 ਨਵੰਬਰ ਨੂੰ ਜਥਾ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਅਨੁਸਾਰ ਸ਼ਰਧਾਲੂਆਂ ਨੂੰ ਵੀਜ਼ਾ ਲੱਗੇ ਪਾਸਪੋਰਟ 16 ਨਵੰਬਰ ਨੂੰ ਦਿਤੇ ਜਾਣਗੇ। ਜਥੇ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। 

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement