
ਬਸਪਾ ਸੁਪਰੀਮੋ ਮਾਇਆਵਤੀ ਦੀ ਮਾਂ ਦਾ ਕੱਲ੍ਹ ਹੋਇਆ ਸੀ ਦਿਹਾਂਤ
ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਐਤਵਾਰ ਨੂੰ ਬਸਪਾ ਸੁਪਰੀਮੋ ਮਾਇਆਵਤੀ ਨੂੰ ਮਿਲਣ ਪਹੁੰਚੀ ਅਤੇ ਉਨ੍ਹਾਂ ਦੀ ਮਾਂ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ। ਮਾਇਆਵਤੀ ਦੀ ਮਾਂ ਰਾਮਰਤੀ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਪ੍ਰਿਅੰਕਾ ਗਾਂਧੀ ਉਹਨਾਂ ਦੀ ਮਾਂ ਨੂੰ ਸ਼ਰਧਾਂਜਲੀ ਦੇਣ ਲਈ ਮਾਇਆਵਤੀ ਦੇ ਦਿੱਲੀ ਸਥਿਤ ਘਰ ਪਹੁੰਚੀ।
photo
ਪ੍ਰਿਅੰਕਾ ਗਾਂਧੀ ਅੱਜ ਸਵੇਰੇ ਦਿੱਲੀ ਦੇ 3 ਤਿਆਗਰਾਜ ਮਾਰਗ ਸਥਿਤ ਮਾਇਆਵਤੀ ਦੀ ਰਿਹਾਇਸ਼ 'ਤੇ ਪਹੁੰਚੀ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਬੈਠਕ 'ਚ ਪ੍ਰਿਅੰਕਾ ਨੇ ਉਹਨਾਂ ਦੀ ਮਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਪ੍ਰਿਯੰਕਾ ਨੇ ਵੀ ਟਵੀਟ ਕਰਕੇ ਉਹਨਾਂ ਦੀ ਮਾਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਸੀ।
बहुजन समाज पार्टी की राष्ट्रीय अध्यक्ष एवं उप्र की पूर्व मुख्यमंत्री सुश्री @Mayawati जी की माता जी श्रीमती रामरती जी के निधन का दुखद समाचार मिला।
— Priyanka Gandhi Vadra (@priyankagandhi) November 13, 2021
ईश्वर उन्हें श्रीचरणों में स्थान दें एवं इस दुख की घड़ी में परिजनों को कष्ट सहने का साहस दें।
ॐ शांति।
ਬਸਪਾ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਕ ਮਾਇਆਵਤੀ ਦੀ ਮਾਂ ਦਾ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਨ੍ਹਾਂ ਦੀ 92 ਸਾਲ ਦੀ ਉਮਰ ਵਿੱਚ ਹਸਪਤਾਲ ਵਿੱਚ ਮੌਤ ਹੋ ਗਈ। ਇਸ ਪ੍ਰੈਸ ਬਿਆਨ ਵਿੱਚ ਦੱਸਿਆ ਗਿਆ ਕਿ ਬਸਪਾ ਸੁਪਰੀਮੋ ਦੇ ਮਾਤਾ ਜੀ ਬਹੁਤ ਹੀ ਮਿਲਣਸਾਰ ਸਨ ਅਤੇ ਹਮੇਸ਼ਾ ਆਪਣੇ ਪਰਿਵਾਰ ਦੇ ਨੇੜੇ ਰਹਿੰਦੇ ਸਨ। ਉਹ ਆਪਣੇ ਆਖਰੀ ਪਲਾਂ ਵਿੱਚ ਪਰਿਵਾਰ ਨਾਲ ਰਹੀ ਅਤੇ ਹਮੇਸ਼ਾ ਉਨ੍ਹਾਂ ਬਾਰੇ ਸੋਚਦੀ ਰਹੀ। ਪਰ ਸ਼ਨੀਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਮੌਤ ਹੋ ਗਈ। ਮਾਇਆਵਤੀ ਦੇ ਪਿਤਾ ਪ੍ਰਭੂਦਿਆਲ ਦੀ ਪਿਛਲੇ ਸਾਲ 19 ਨਵੰਬਰ ਨੂੰ 95 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ।
BSP PRESS NOTE-13-11-2021-BEHENJI MOTHER DEMISE pic.twitter.com/XjUMsw8olG
— Mayawati (@Mayawati) November 13, 2021
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਮਾਇਆਵਤੀ ਦੀ ਮਾਂ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਉੱਤਰ ਪ੍ਰਦੇਸ਼ ਦੀ ਸਾਬਕਾ ਮੁੱਖ ਮੰਤਰੀ ਅਤੇ ਬਸਪਾ ਦੀ ਰਾਸ਼ਟਰੀ ਪ੍ਰਧਾਨ ਸ਼੍ਰੀਮਤੀ ਮਾਇਆਵਤੀ ਦੀ ਪੂਜਨੀਕ ਮਾਤਾ ਸ਼੍ਰੀਮਤੀ ਰਾਮਰਤੀ ਦਾ ਦਿਹਾਂਤ ਦੀ ਖਬਰ ਬੇਹੱਦ ਦੁਖਦ ਹੈ। ਭਗਵਾਨ ਸ਼੍ਰੀ ਰਾਮ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਅਥਾਹ ਦੁੱਖ ਸਹਿਣ ਦਾ ਬਲ ਬਖਸ਼ਣ।
उ.प्र. की पूर्व मुख्यमंत्री एवं बसपा की राष्ट्रीय अध्यक्ष सुश्री मायावती जी की पूज्य माताजी श्रीमती रामरती जी का निधन अत्यंत दुःखद है।
— Yogi Adityanath (@myogiadityanath) November 13, 2021
प्रभु श्री राम दिवंगत पुण्यात्मा को अपने श्री चरणों में स्थान व शोकाकुल परिजनों को यह अथाह दुःख सहने की शक्ति प्रदान करें।
ॐ शांति!