ਪੰਜਾਬ ਦੇ BJP ਆਗੂਆਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ
Published : Nov 14, 2021, 1:51 pm IST
Updated : Nov 14, 2021, 1:51 pm IST
SHARE ARTICLE
 Punjab BJP leaders Meet PM Modi, demand reopening of Kartarpur corridor
Punjab BJP leaders Meet PM Modi, demand reopening of Kartarpur corridor

ਪੀਐੱਮ ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ 'ਤੇ ਵਿਚਾਰ ਕਰਨਗੇ।

 

ਚੰਡੀਗੜ੍ਹ : ਪੰਜਾਬ ਦੇ ਭਾਜਪਾ ਆਗੂਆਂ ਦੇ ਇਕ ਵਫ਼ਦ ਨੇ ਅੱਜ ਨਵੀਂ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਅਪੀਲ ਕੀਤੀ।

 Punjab BJP leaders Meet PM Modi, demand reopening of Kartarpur corridor

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਵਾਲਿਆਂ ਵਿਚ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਕੌਮੀ ਜਨਰਲ ਸਕੱਤਰ ਤਰੁਣ ਚੁੱਘ (Trun Chugh), ਸੂਬਾ ਇੰਚਾਰਜ ਦੁਸ਼ਯੰਤ ਗੌਤਮ, ਪਾਰਟੀ ਦੇ ਬੁਲਾਰੇ ਆਰਪੀ ਸਿੰਘ ਅਤੇ ਦਿੱਲੀ ਤੋਂ ਪਾਰਟੀ ਦੇ ਆਗੂ ਤੇਜਿੰਦਰ ਬੱਗਾ ਸ਼ਾਮਲ ਸਨ।

 Punjab BJP leaders Meet PM Modi, demand reopening of Kartarpur corridor

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਜੀਤ ਗਰੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ ਦੀ ਬੇਨਤੀ ਕੀਤੀ ਹੈ ਜੋ ਕਿ ਮਾਰਚ 2020 ਤੋਂ ਦੇਸ਼ ਵਿਚ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਬੰਦ ਕਰ ਦਿੱਤਾ ਗਿਆ ਸੀ।

 Punjab BJP leaders Meet PM Modi, demand reopening of Kartarpur corridor

"ਸਾਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਾਡੀ ਬੇਨਤੀ 'ਤੇ ਵਿਚਾਰ ਕਰਨਗੇ ਤਾਂ ਜੋ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਕੋਈ ਚੰਗੀ ਖ਼ਬਰ ਆਵੇ। ਅਸੀਂ ਸਾਰੇ ਪ੍ਰਧਾਨ ਮੰਤਰੀ ਦੇ ਸਿਪਾਹੀ ਹਾਂ ਅਤੇ ਸਾਨੂੰ ਪੂਰਾ ਯਕੀਨ ਹੈ ਕਿ ਉਹ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਲਈ ਕੁਝ ਚੰਗਾ ਕਰਨਗੇ।' ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਗੁਰਪੁਰਬ 'ਤੇ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਸਕਦਾ ਹੈ, ਅਜਿਹਾ ਪੀਐੱਮ ਮੋਦੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ 'ਤੇ ਵਿਚਾਰ ਕਰਨਗੇ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement