CM ਚੰਨੀ ਅਤੇ ਸਿੱਧੂ ਸਦਕਾ 2022 ਵਿੱਚ 80 ਤੋਂ ਵੱਧ ਸੀਟਾਂ ਦਾ ਰਿਕਾਰਡ ਬਣਾਵਾਂਗੇ: ਰਾਜਾ ਵੜਿੰਗ
Published : Nov 14, 2021, 5:06 pm IST
Updated : Nov 14, 2021, 5:06 pm IST
SHARE ARTICLE
Punjab Transport Minister Raja Warring
Punjab Transport Minister Raja Warring

'ਰਾਹੁਲ ਗਾਂਧੀ ਆਲੋਚਨਾ ਸਵੀਕਾਰਦੇ ਹਨ; ਮੁੱਦਾ ਉਠਾਉਣ 'ਤੇ ਮੈਨੂੰ ਮੁਲਾਕਾਤ ਲਈ ਦਿੰਦੇ ਹਨ ਜ਼ਿਆਦਾ ਸਮਾਂ'

 

ਜਲੰਧਰ: ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸ 2022 ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰੇਗੀ।

 

Punjab Transport Minister Raja WarringPunjab Transport Minister Raja Warring

 

 ਵੜਿੰਗ ਨੇ ਰਾਜ ਵਿਆਪੀ ਸੜਕ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ, "ਅਸੀਂ ਅਗਲੇ ਸਾਲ 80 ਤੋਂ ਜ਼ਿਆਦਾ ਸੀਟਾਂ ਜਿੱਤ ਕੇ ਪੰਜਾਬ ਵਿਧਾਨ ਸਭਾ ਵਿੱਚ ਨਵਾਂ ਰਿਕਾਰਡ ਕਾਇਮ ਕਰਾਂਗੇ।"

 

 

Amarinder Singh Raja Warring Amarinder Singh Raja Warring

ਪਾਰਟੀ ਦੇ ਅੰਦਰ ਕਿਸੇ ਵੀ ਤਰ੍ਹਾਂ ਦੀ ਫੁੱਟ ਦੀਆਂ ਅਫ਼ਵਾਹਾਂ ਨੂੰ ਮੁੱਢੋਂ ਰੱਦ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਖੁੱਲ੍ਹੀ ਆਲੋਚਨਾ ਕਾਂਗਰਸ ਦੇ ਸਿਧਾਂਤ ਦਾ ਹਿੱਸਾ ਹੈ ਅਤੇ ਜਦੋਂ ਵੀ ਮੈਂ ਕੋਈ ਮੁੱਦਾ ਉਠਾਉਂਦਾ ਹਾਂ ਤਾਂ ਰਾਹੁਲ ਗਾਂਧੀ ਮੈਨੂੰ ਜ਼ਿਆਦਾ ਸਮਾਂ ਦਿੰਦੇ ਹਨ ਅਤੇ ਮੇਰੀ ਗੱਲ ਸੁਣਦੇ ਹਨ।

 

 

Amarinder Singh Raja Warring Amarinder Singh Raja Warring

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ 'ਤੇ ਲਿਜਾਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੰਕਲਪ ਨੂੰ ਦੇਖ ਲਿਆ ਹੈ ਅਤੇ ਇੱਕ ਵਾਰ ਫਿਰ ਕਾਂਗਰਸ ਦੇ ਹੱਕ ਵਿੱਚ ਫ਼ਤਵਾ ਦੇਣਗੇ।

 

CM Charanjit Singh ChanniCM Charanjit Singh Channi

 

ਅਹੁਦਾ ਸੰਭਾਲਣ ਤੋਂ ਬਾਅਦ ਪਿਛਲੇ ਛੇ ਹਫ਼ਤਿਆਂ ਦੌਰਾਨ ਆਪਣੇ ਵਿਭਾਗ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ  ਵੜਿੰਗ ਨੇ ਕਿਹਾ ਕਿ ਮਾਲੀਏ ਵਿੱਚ ਰੋਜ਼ਾਨਾ 1 ਕਰੋੜ ਰੁਪਏ ਦਾ ਵਾਧਾ ਸਾਰੇ ਪੰਜਾਬੀਆਂ ਵਾਸਤੇ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਨੂੰ ਯਕੀਨੀ ਬਣਾਉਣ ਦੀ ਪ੍ਰਕਿਰਿਆ ਦੀ ਸ਼ੁਰੂਆਤ ਹੈ।

 

Amarinder SinghAmarinder Singh

ਪੰਜਾਬ ਦੇ ਵਸੀਲਿਆਂ ਦੀ ਲੁੱਟ ਵਿੱਚ ਬਾਦਲਾਂ ਨਾਲ ਮਿਲੀਭੁਗਤ ਲਈ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ 'ਤੇ ਲੈਂਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ 6600 ਕਰੋੜ ਰੁਪਏ ਦੇ ਮਾਲੀਏ ਦੀ ਚੋਰੀ ਹੋਈ ਹੈ, ਜੋ ਸਾਡੇ ਸੂਬੇ ਦੀ ਤਰੱਕੀ ਅਤੇ ਵਿਕਾਸ ਲਈ ਵਰਤੀ ਜਾਣੀ ਚਾਹੀਦੀ ਸੀ।

Amarinder Singh Raja Warring Amarinder Singh Raja Warring

 

 ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੇ ਮੁਖੀ ਵਜੋਂ ਕੈਪਟਨ ਅਮਰਿੰਦਰ ਇਸ ਗੜਬੜੀ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਵੜਿੰਗ ਨੇ ਕਿਹਾ ਕਿ ਜੇਕਰ ਮੈਂ ਪਿਛਲੇ ਸਾਢੇ 14 ਸਾਲਾਂ ਤੋਂ ਰੋਜ਼ਾਨਾ 1 ਕਰੋੜ ਰੁਪਏ ਦੀ ਗਿਣਤੀ ਕਰਾਂ ਤਾਂ ਮੇਰੇ ਸੂਬੇ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਦੇ ਸਾਹਮਣੇ ਸੱਚ ਲਿਆਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਵੱਲੋਂ  ਪੁਰਾਣੀ ਕਿਸੇ ਵੀ ਗ਼ੈਰ-ਵਾਜਬ ਕਾਰਵਾਈ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

ਜਲੰਧਰ ਵਿੱਚ ਠੇਕੇ 'ਤੇ ਚੱਲ ਰਹੀਆਂ ਬੱਸਾਂ ਵੱਲੋਂ ਨਿਯਮਾਂ ਦੀ ਉਲੰਘਣਾ ਕਰਨ ਬਾਰੇ ਪੁੱਛੇ ਜਾਣ 'ਤੇ ਮੰਤਰੀ ਨੇ ਆਰ.ਟੀ.ਏ. ਨੂੰ ਇਸ ਦੀ ਜਾਂਚ ਕਰਕੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਿਨਾਂ ਕਿਸੇ ਭੇਦਭਾਵ ਦੇ ਕਾਰਵਾਈ ਕਰਨ ਲਈ ਕਿਹਾ।

ਪੰਜਾਬ ਦੇ ਹੱਕਾਂ ਪ੍ਰਤੀ ਦੋਗਲੇ ਸਟੈਂਡ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲੈਂਦਿਆਂ ਸ਼੍ਰੀ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਦਿੱਲੀ ਏਅਰਪੋਰਟ ਤੱਕ ਬੱਸਾਂ ਚਲਾਉਣ ਦੀ ਇਜਾਜ਼ਤ ਦੇ ਕੇ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਆਗਿਆ ਨਾ ਦੇਣਾ ਕੇਜਰੀਵਾਲ ਦੇ ਅਸਲ ਰੰਗਾਂ ਅਤੇ ਬਾਦਲਾਂ ਨਾਲ ਉਸ ਦੀ ਮਿਲੀਭੁਗਤ ਨੂੰ ਬੇਪਰਦ ਕਰਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement