BJP ਦੇ ਸਾਬਕਾ ਮੇਅਰ ਸੁਭਾਸ਼ ਸ਼ਰਮਾ ਦੇ ਪੁੱਤਰਾਂ ਨੇ ਤੋੜਿਆ ਭਗਤ ਪੂਰਨ ਸਿੰਘ ਗੇਟ, ਮਾਮਲਾ ਦਰਜ
Published : Nov 14, 2021, 9:40 am IST
Updated : Nov 14, 2021, 1:51 pm IST
SHARE ARTICLE
pingalwara amritsar
pingalwara amritsar

'BJP ਆਗੂ ਦੇ ਪੁੱਤਰਾਂ ਨੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਭਗਤ ਪੂਰਨ ਸਿੰਘ ਨਾਲ ਜੁੜੀ ਯਾਦ ਨੂੰ ਨੁਕਸਾਨ ਪਹੁੰਚਾ ਕੇ ਸ਼ਾਂਤੀ ਭੰਗ ਕਰਨ ਦੀ ਕੀਤੀ ਕੋਸ਼ਿਸ਼'

ਅੰਮ੍ਰਿਤਸਰ : ਦੁਨੀਆਂ ਨੂੰ ਸੇਵਾ ਦਾ ਸੁਨੇਹਾ ਦੇਣ ਵਾਲੇ ‘ਪਿੰਗਲਵਾੜੇ’ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦੀ ਯਾਦ ਵਿੱਚ ਅੰਮ੍ਰਿਤਸਰ ਵਿਚ ਬਣੇ ਗੇਟ ਨੂੰ ਤੋੜ ਦਿਤਾ ਗਿਆਜਿਸ ਦੀਆਂ ਤਸਵੀਰਾਂ CCTV 'ਚ ਕੈਦ ਹੋ ਗਈਆਂ ਹਨ। ਦੱਸ ਦੇਈਏ ਕਿ  ਸੀਸੀ ਫੁਟੇਜ ਵਿਚ ਦਿਖਾਈ ਦੇਣ ਵਾਲੇ ਨੌਜਵਾਨ ਹੋਰ ਕੋਈ ਨਹੀਂ ਸਗੋਂ ਅੰਮ੍ਰਿਤਸਰ ਨਗਰ ਨਿਗਮ ਦੇ ਸਾਬਕਾ ਮੇਅਰ ਸੁਭਾਸ਼ ਸ਼ਰਮਾ ਦੇ ਪੁੱਤਰ ਹਨ।

bhagat pooran singh gatebhagat pooran singh gate

BJP ਨਾਲ ਜੁੜੇ ਸੁਭਾਸ਼ ਸ਼ਰਮਾ ਦਾ ਪਰਿਵਾਰ ਅੰਮ੍ਰਿਤਸਰ ਦੇ ਪਿੰਗਲਵਾੜਾ ਨਜ਼ਦੀਕ ਰਹਿੰਦਾ ਹੈ। ਅੰਮ੍ਰਿਤਸਰ ਵਿੱਚ ਭਗਤ ਪੂਰਨ ਸਿੰਘ ਗੇਟ ਪਿੰਗਲਵਾੜਾ ਦੇ ਮੁੱਖ ਦਫ਼ਤਰ ਦੇ ਨਾਲ ਬਣਿਆ ਹੋਇਆ ਹੈ। ਪਿੰਗਲਵਾੜਾ ਸੰਸਥਾ ਦੀ ਮੁਖੀ ਬੀਬੀ ਇੰਦਰਜੀਤ ਕੌਰ ਨੇ ਭਗਤ ਪੂਰਨ ਸਿੰਘ ਦੇ ਗੇਟ ਨੂੰ ਤੋੜਨ ਦੀ ਨਿੰਦਾ ਕੀਤੀ | ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Bibi inderjit kaur Bibi inderjit kaur

ਬੀਬੀ ਇੰਦਰਜੀਤ ਕੌਰ ਨੇ ਕਿਹਾ ਕਿ ਭਾਜਪਾ ਆਗੂ ਦੇ ਪੁੱਤਰਾਂ ਨੇ ਮਨੁੱਖਤਾ ਦੀ ਸੇਵਾ ਕਰਨ ਵਾਲੇ ਭਗਤ ਪੂਰਨ ਸਿੰਘ ਵਰਗੀ ਸ਼ਖ਼ਸੀਅਤ ਨਾਲ ਜੁੜੀ ਯਾਦ ਨੂੰ ਨੁਕਸਾਨ ਪਹੁੰਚਾ ਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ।

former bjp leaders' sonformer bjp leaders' son

ਕਾਂਗਰਸ ਨਾਲ ਜੁੜੇ ਸੌਰਭ ਮਿੱਠੂ ਮਦਾਨ ਨੇ ਦੱਸਿਆ ਕਿ ਭਾਜਪਾ ਦੇ ਸਾਬਕਾ ਮੇਅਰ ਸੁਭਾਸ਼ ਸ਼ਰਮਾ ਦੇ ਪੁੱਤਰਾਂ ਰਾਜੀਵ ਅਤੇ ਭਾਰਤ ਭੂਸ਼ਣ ਨੇ ਇਹ ਗੇਟ ਤੋੜਿਆ ਹੈ। ਭਾਜਪਾ ਆਗੂ ਦੇ ਪੁੱਤਰਾਂ ਦੀ ਇਸ ਹਰਕਤ ਨੇ ਭਗਤ ਪੂਰਨ ਸਿੰਘ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਮਿੱਠੂ ਮਦਾਨ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਵਿੱਚ ਸਾਫ ਦਿਖਾਈ ਦੇ ਰਿਹਾ ਹੈ ਕਿ ਰਾਜੀਵ ਸ਼ਰਮਾ ਅਤੇ ਭਾਰਤ ਭੂਸ਼ਣ ਆਪਣੀ ਗੱਡੀ ਤੋਂ ਹੇਠਾਂ ਉਤਰ ਕੇ ਗੇਟ ਨੂੰ ਨੁਕਸਾਨ ਪਹੁੰਚਾ ਰਹੇ ਹਨ।

cctv footagecctv footage

ਮਿੱਠੂ ਨੇ ਮੰਗ ਕੀਤੀ ਕਿ ਗੇਟ ਤੋੜਨ ਵਾਲੇ ਰਾਜੀਵ ਸ਼ਰਮਾ ਅਤੇ ਭਾਰਤ ਭੂਸ਼ਣ ਸ਼ਰਮਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਨਹੀਂ ਤਾਂ ਕਾਂਗਰਸੀ ਵਰਕਰ ਰੋਡ ਜਾਮ ਕਰਨਗੇ।  ਮੌਕੇ ’ਤੇ ਪੁੱਜੇ ਅੰਮ੍ਰਿਤਸਰ ਦੇ ADCP ਹਰਪਾਲ ਸਿੰਘ ਨੇ ਦੱਸਿਆ ਕਿ ਭਾਜਪਾ ਦੇ ਸਾਬਕਾ ਮੇਅਰ ਦੇ ਪੁੱਤਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 

SHARE ARTICLE

ਏਜੰਸੀ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement