
ਕਿਹਾ,ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੀ ਇਹ ਸਭ ਤੋਂ ਵਧੀਆ ਸ਼ੁਰੂਆਤ ਹੈ
ਅਬੋਹਰ : ਪੰਜਾਬ ਦੇ ਖੇਡ ਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਅੱਜ ਸੁਰਿੰਦਰ ਜਾਖੜ ਟਰੱਸਟ ਵਲੋਂ ਅਬੋਹਰ ਵਿਖੇ ਕਰਵਾਈ ਜਾ ਰਹੀ ਤੀਜੀ ਮੈਰਾਥਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸੰਦੀਪ ਜਾਖੜ ਨਾਲ ਸਨ।
merathon
ਖੇਡ ਮੰਤਰੀ ਪਰਗਟ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਜੀ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਬਾਲ ਦਿਵਸ ਦੀ ਇਹ ਸਭ ਤੋਂ ਵਧੀਆ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੀ ਉਨਤੀ ਅਤੇ ਖੇਡਾਂ ਨੂੰ ਹੁਲਾਰਾ ਦੇਣ ਵਿਚ ਜਾਖੜ ਪਰਿਵਾਰ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਮੈਰਾਥਨ ਵਿਚ ਚਾਰ ਹਜ਼ਾਰ ਤੋਂ ਵਧੇਰੇ ਹਿੱਸੇਦਾਰ ਭਾਗ ਲੈ ਰਹੇ ਹਨ ਜਿਨ੍ਹਾਂ ਵਿਚ ਸਭ ਤੋਂ ਵੱਡੀ ਗਿਣਤੀ ਸਾਡੇ ਬੱਚਿਆਂ ਤੇ ਨੌਜਵਾਨਾਂ ਦੀ ਦੇਖਣ ਨੂੰ ਮਿਲੀ। ਬੱਚਿਆਂ ਦਾ ਉਤਸ਼ਾਹ ਦੇਖਣ ਵਾਲਾ ਸੀ।
merathon
ਪਰਗਟ ਸਿੰਘ ਜੋ ਖ਼ੁਦ ਸਾਬਕਾ ਹਾਕੀ ਓਲੰਪੀਅਨ ਹਨ, ਨੇ ਕਿਹਾ ਕਿ ਤੰਦਰੁਸਤ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ, “ਮੈਨੂੰ ਇਹ ਗੱਲ ਸਾਂਝੀ ਕਰਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਬੀਤੇ ਕੱਲ੍ਹ ਭਾਰਤ ਸਰਕਾਰ ਵੱਲੋਂ ਦਿਤੇ ਕੌਮੀ ਖੇਡ ਪੁਰਸਕਾਰਾਂ ਵਿੱਚ 13 ਐਵਾਰਡ ਪੰਜਾਬ ਦੇ ਖਿਡਾਰੀਆਂ ਨੇ ਜਿੱਤੇ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਮਾਕਾ ਟਰਾਫ਼ੀ ਮਿਲੀ ਅਤੇ ਅਬੋਹਰ ਇਸੇ ਯੂਨੀਵਰਸਿਟੀ ਦੇ ਅਧਿਕਾਰ ਖੇਤਰ ਵਿਚ ਆਉਂਦਾ ਹੈ।”