ਪਟਿਆਲਾ 'ਚ ਖੇਡਾਂ ਦੇ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ
Published : Nov 14, 2022, 11:51 am IST
Updated : Nov 14, 2022, 11:51 am IST
SHARE ARTICLE
A terrible fire broke out at a sports showroom in Patiala
A terrible fire broke out at a sports showroom in Patiala

ਕੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪਾਇਆ ਗਿਆ ਕਾਬੂ

 

ਪਟਿਆਲਾ: ਚੌਰਾ ਰੋਡ ਸਥਿਤ ਬਲਜੀਤ ਕਾਲੋਨੀ ਵਿਖੇ ਬਣੇ ਖੇਡਾਂ ਦੇ ਸ਼ੋਅਰੂਮ 'ਚ ਤੜਕਸਾਰ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਗੁਆਂਢੀਆਂ ਨੇ ਤੁਰੰਤ ਹੀ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਪੂਰੀ ਮੁਸਤੈਦੀ ਦੇ ਨਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ ਪ੍ਰੰਤੂ ਉਦੋਂ ਤੱਕ ਸ਼ੋਅਰੂਮ ਦੇ ਵਿਚ ਪਿਆ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫਾਇਰ ਬ੍ਰਿਗੇਡ ਦੇ ਕਰਮਚਾਰੀ ਨੇ ਦੱਸਿਆ ਕਿ ਸਵੇਰ 7 ਵਜੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚੌਰਾ ਰੋਡ ਸਥਿਤ ਬਲਜੀਤ ਕਾਲੋਨੀ ਵਿੱਚ ਇਕ ਖੇਡਾਂ ਦੇ ਸ਼ੋਅਰੂਮ ਨੂੰ ਅੱਗ ਲੱਗ ਗਈ ਹੈ। ਜਦੋਂ ਉਹ ਮੌਕੇ 'ਤੇ ਪੁੱਜੇ ਤਾਂ ਅੱਗ ਦੇ ਭਾਬੜ ਮਚੇ ਹੋਏ ਸਨ ਤੇ ਚਾਰੇ ਪਾਸੇ ਧੂੰਆਂ ਹੀ ਧੂੰਆਂ ਸੀ। 

ਮਕਾਨ ਮਾਲਕ ਨੇ ਅੱਗ ਬੁਝਾਉਣ ਲਈ ਸ਼ੋਅਰੂਮ ਦਾ ਸ਼ਟਰ ਖੋਲ੍ਹ ਦਿੱਤਾ ਤੇ ਆਸਪਾਸ ਲੋਕਾਂ ਵੱਲੋਂ ਵੀ ਪਾਣੀ ਪਾ ਕੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਤੁਰੰਤ ਹੀ ਅੱਗ 'ਤੇ ਕਾਬੂ ਪਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਗਿਆ। ਪਰ ਜਦੋਂ ਤੱਕ ਅੱਗ 'ਤੇ ਕਾਬੂ ਪਾਇਆ ਗਿਆ ਤਾਂ ਸ਼ੋਅ ਰੂਮ ਵਿਚ ਪਿਆ ਲੱਖਾਂ ਦਾ ਖੇਡ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement