
Dera lover murder case: Police arrested the son of sub-inspector
ਕੋਟਕਪੂਰਾ: ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਬਠਿੰਡਾ ਵਿੱਚ ਤਾਇਨਾਤ ਸਬ-ਇੰਸਪੈਕਟਰ ਦੇ ਪੁੱਤਰ ਨੂੰ ਹਿਰਾਸਤ ਵਿੱਚ ਲਿਆ ਹੈ। ਦਰਅਸਲ ਕਤਲ ਤੋਂ ਬਾਅਦ ਗੋਲੀ ਚਲਾਉਣ ਵਾਲਿਆਂ ਦੇ ਪਟਿਆਲਾ ਵਿੱਚ ਰਹਿਣ ਦਾ ਇੰਤਜ਼ਾਮ ਐਸਆਈ ਦੇ ਬੇਟੇ ਨੇ ਕੀਤਾ ਸੀ। ਮੁਲਜ਼ਮ ਪੰਜਾਬੀ ਯੂਨੀਵਰਸਿਟੀ ਦਾ ਵਿਦਿਆਰਥੀ ਹੈ ਅਤੇ ਹੋਸਟਲ ਵਿੱਚ ਰਹਿੰਦਾ ਹੈ।
ਆਗਾਮੀ ਤਫ਼ਤੀਸ਼ 'ਚ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਨੂੰ ਇਸ ਕਤਲ ਬਾਰੇ ਪਹਿਲਾਂ ਤੋਂ ਜਾਣਕਾਰੀ ਸੀ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਗੋਲੀ ਚਲਾਉਣ ਵਾਲਿਆਂ ਦੇ ਠਹਿਰਣ ਦਾ ਇੰਤਜ਼ਾਮ ਕਦੋਂ ਕੀਤਾ, ਇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਨੂੰ ਫੋਨ ਕਰ ਕੇ ਇਸ ਸਬੰਧੀ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ।