ਜਲੰਧਰ: ਵਿਜੀਲੈਂਸ ਨੇ 1,00,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਦੋ ਪੁਲਿਸ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Published : Nov 14, 2022, 5:35 pm IST
Updated : Nov 14, 2022, 5:35 pm IST
SHARE ARTICLE
Jalandhar: Vigilance arrested two policemen and a private person on the charge of taking bribe of Rs.1,00,000.
Jalandhar: Vigilance arrested two policemen and a private person on the charge of taking bribe of Rs.1,00,000.

ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਮਾਮਲਾ ਦਰਜ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹਦਾਇਤਾਂ 'ਤੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜਾਰੀ ਮੁਹਿੰਮ ਦੌਰਾਨ ਥਾਣਾ ਸਦਰ ਨਕੋਦਰ, ਜਿਲਾ ਜਲੰਧਰ ਦੇ ਐਸਐਚਓ ਵਜੋਂ ਤਾਇਨਾਤ ਰਹੇ ਸਬ-ਇੰਸਪੈਕਟਰ ਬਿਸਮਨ ਸਿੰਘ, ਸੀ.ਆਈ.ਏ.ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਾਰੇ ਮੁਲਜ਼ਮਾਂ ਨੂੰ ਹਰਜਿੰਦਰ ਕੁਮਾਰ ਵਾਸੀ ਪਿੰਡ ਰਾਮਪੁਰ ਠੋਡਾ, ਜ਼ਿਲ੍ਹਾ ਰੂਪਨਗਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਸਬ-ਇੰਸਪੈਕਟਰ ਬਿਸਮਨ ਸਿੰਘ ਨੇ ਐਸਐਚਓ ਹੁੰਦਿਆਂ ਉਸ ਦੇ ਭਰਾ ਨੂੰ ਹੁਸ਼ਿਆਰਪੁਰ ਤੋਂ ਉਸ ਦੇ ਟਰੱਕ ਸਮੇਤ ਗੱਡੀ ਵਿੱਚ ਭੁੱਕੀ ਦੀ ਬਰਾਮਦਗੀ ਦਿਖਾ ਕੇ ਝੂਠੇ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਸਬੰਧਤ ਐਸਐਚਓ ਬਿਸਮਨ ਸਿੰਘ ਨੇ ਉਸ ਵੇਲੇ ਏਐਸਆਈ ਰੇਸ਼ਮ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਰਾਹੀਂ ਉਸ ਦੇ ਭਰਾ ਅਤੇ ਸ੍ਰੀਨਗਰ ਤੋਂ ਲੱਦਿਆ ਹੋਇਆ ਉਸਦਾ ਟਰੱਕ ਛੁਡਾਉਣ ਲਈ 11,00,000 ਰੁਪਏ ਪਹਿਲਾਂ ਹੀ ਕਿਸ਼ਤਾਂ ਵਿੱਚ ਹਾਸਲ ਕਰ ਲਏ ਹਨ। ਉਸ ਨੇ ਦੋਸ਼ ਲਾਇਆ ਕਿ ਮੁਲਜ਼ਮ ਸਬ-ਇੰਸਪੈਕਟਰ ਬੇਸ਼ੱਕ ਪੁਲਿਸ ਲਾਈਨ ਜਲੰਧਰ ਵਿਖੇ ਬਦਲ ਚੁੱਕਾ ਹੈ ਪਰ ਉਹ ਆਪਣੇ ਉਪਰੋਕਤ ਦੋ ਵਿਚੋਲਿਆਂ ਰਾਹੀਂ ਇਸ ਪੁਲਿਸ ਕੇਸ ਵਿੱਚ ਉਸ ਦੀ ਮੱਦਦ ਕਰਨ ਲਈ ਉਸ ਤੋਂ ਹੋਰ ਪੈਸਿਆਂ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੇ ਤੱਥਾਂ ਅਤੇ ਪ੍ਰਾਪਤ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਪਰੋਕਤ ਸਬ-ਇੰਸਪੈਕਟਰ ਬਿਸਮਾਨ ਸਿੰਘ, ਏ.ਐਸ.ਆਈ ਰੇਸ਼ਮ ਸਿੰਘ ਅਤੇ ਪ੍ਰਾਈਵੇਟ ਵਿਅਕਤੀ ਸੁਰਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ, ਉਡਣ ਦਸਤਾ-1, ਐਸ.ਏ.ਐਸ.ਨਗਰ, ਪੰਜਾਬ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਹੋਰ ਅੱਗੇ ਜਾਂਚ ਚੱਲ ਰਹੀ ਹੈ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement