ਮੁਹਾਲੀ ’ਚ ਨਰਸ ਦੀ ਮੌਤ: ਲਾਸ਼ ਬੈਂਚ 'ਤੇ ਰੱਖ ਕੇ ਜਾ ਰਿਹਾ ਨੌਜਵਾਨ ਸੀਸੀਟੀਵੀ ’ਚ ਕੈਦ
Published : Nov 14, 2022, 1:09 pm IST
Updated : Nov 14, 2022, 1:12 pm IST
SHARE ARTICLE
Nurse found dead in Mohali
Nurse found dead in Mohali

ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਆਉਂਦਾ ਹੈ



ਮੁਹਾਲੀ: ਨਿੱਜੀ ਹਸਪਤਾਲ ਵਿਚ ਕੰਮ ਕਰ ਰਹੀ ਨਰਸ ਦੀ ਸ਼ੱਕੀ ਹਾਲਾਤਾਂ ਵਿਚ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਸੋਹਾਣਾ ਦੀ ਪੰਚਾਇਤੀ ਜ਼ਮੀਨ ’ਤੇ ਰੱਖੇ ਬੈਂਚ ਤੋਂ ਲੜਕੀ ਦੀ ਲਾਸ਼ ਬਰਾਮਦ ਕੀਤੀ ਹੈ। ਪੁਲਿਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਲੜਕੀ ਦੀ ਪਛਾਣ ਅਬੋਹਰ ਦੀ ਰਹਿਣ ਵਾਲੀ ਨਸੀਬ ਕੌਰ ਵਜੋਂ ਹੋਈ ਹੈ, ਜੋ ਸੋਹਾਣਾ ਦੇ ਪੀਜੀ ਵਿਚ ਰਹਿ ਰਹੀ ਸੀ। ਸੋਹਾਣਾ ਥਾਣੇ ਦੇ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਹਨਾਂ ਦੇ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।

ਜਾਣਕਾਰੀ ਅਨੁਸਾਰ ਮ੍ਰਿਤਕ ਨਸੀਬ ਕੌਰ ਪੰਚਕੂਲਾ ਦੇ ਇਕ ਨਿੱਜੀ ਹਸਪਤਾਲ ਵਿਚ ਬਤੌਰ ਨਰਸ ਕੰਮ ਕਰਦੀ ਸੀ। ਇਸ ਦੇ ਨਾਲ ਹੀ ਪੀਜੀ ਵਿਚ ਰਹਿਣ ਵਾਲੀ ਇਕ ਲੜਕੀ ਨੇ ਪੁਲਿਸ ਨੂੰ ਦੱਸਿਆ ਕਿ 10-15 ਦਿਨ ਪਹਿਲਾਂ ਨਸੀਬ ਕੌਰ ਉਸ ਦੇ ਨਾਲ ਇੱਥੇ ਪੀਜੀ ਵਿਚ ਰਹਿਣ ਲੱਗੀ ਸੀ।

ਸ਼ਨੀਵਾਰ ਦੁਪਹਿਰ ਕਰੀਬ 2 ਵਜੇ ਉਹ ਇਹ ਕਹਿ ਕੇ ਚਲੀ ਗਈ ਸੀ ਕਿ ਉਹ ਆਪਣੇ ਦੋਸਤ ਨੂੰ ਮਿਲਣ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਜਦੋਂ ਉਸ ਨਾਲ ਲਗਾਤਾਰ ਮੋਬਾਈਲ 'ਤੇ ਸੰਪਰਕ ਕੀਤਾ ਗਿਆ ਤਾਂ ਨਸੀਬ ਕੌਰ ਨੇ ਫੋਨ ਨਹੀਂ ਚੁੱਕਿਆ। ਐਤਵਾਰ ਸਵੇਰੇ ਅੱਠ ਵਜੇ ਦੇ ਕਰੀਬ ਜਦੋਂ ਕਿਸੇ ਰਾਹਗੀਰ ਨੇ ਮ੍ਰਿਤਕ ਦਾ ਫੋਨ ਚੁੱਕਿਆ ਤਾਂ ਪਤਾ ਲੱਗਿਆ ਕਿ ਪੰਚਾਇਤੀ ਜ਼ਮੀਨ ਨੇੜੇ ਲੱਗੇ ਬੈਂਚ ’ਤੇ ਨਸੀਬ ਕੌਰ ਦੀ ਲਾਸ਼ ਪਈ ਹੈ, ਜਿਸ ਦੀ ਸੂਚਨਾ ਤੁਰੰਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ।

ਉਧਰ ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਨੌਜਵਾਨ ਆਉਂਦਾ ਹੈ ਅਤੇ ਲਾਸ਼ ਨੂੰ ਸੋਹਾਣਾ ਵਿਚ ਟੋਭੇ ਨੇੜੇ ਇਕ ਬੈਂਚ ਉੱਤੇ ਰੱਖ ਕੇ ਚਲਾ ਜਾਂਦਾ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM
Advertisement