ਖ਼ਬਰਾਂ |

ਤਾਜ਼ਾ |

Khanna road accident: ਖੰਨਾ ਸੜਕ ਹਾਦਸੇ ਵਿਚ 2 ਮਜ਼ਦੂਰਾਂ ਦੀ ਮੌਤ
Published : Nov 14, 2023, 9:30 pm IST
Updated : Nov 14, 2023, 9:30 pm IST
SHARE ARTICLE
2 workers died in Khanna road accident
2 workers died in Khanna road accident

ਮੁਸਕਾਬਾਦ ਨੇੜੇ ਇਕ ਵਾਹਨ ਨਾਲ ਬਾਈਕ ਦੀ ਟੱਕਰ ਹੋ ਗਈ

Khanna road accident: ਖੰਨਾ ਦੇ ਸਮਰਾਲਾ ਅਧੀਨ ਪੈਂਦੇ ਪਿੰਡ ਮੁਸਕਾਬਾਦ ਨੇੜੇ ਸੜਕ ਹਾਦਸੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਸਿਵਲ ਹਸਪਤਾਲ ਸਮਰਾਲਾ ਵਿਖੇ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸੁਸ਼ੀਲ, ਯੋਗੇਸ਼ ਅਤੇ ਉਨ੍ਹਾਂ ਦਾ ਤੀਜਾ ਸਾਥੀ ਇਕੋ ਬਾਈਕ 'ਤੇ ਬੱਸੀ ਗੁੱਜਰਾਂ 'ਚ ਇੱਟਾਂ ਦੇ ਭੱਠੇ ਵੱਲ ਵਾਪਸ ਜਾ ਰਹੇ ਸਨ। ਮੁਸਕਾਬਾਦ ਨੇੜੇ ਇਕ ਵਾਹਨ ਨਾਲ ਬਾਈਕ ਦੀ ਟੱਕਰ ਹੋ ਗਈ। ਜਿਸ ਕਾਰਨ ਯੋਗੇਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਹਸਪਤਾਲ ਪਹੁੰਚਦਿਆਂ ਹੀ ਸੁਨੀਲ ਦੀ ਵੀ ਮੌਤ ਹੋ ਗਈ। ਤੀਜਾ ਸਾਥੀ ਇਲਾਜ ਅਧੀਨ ਹੈ। ਹਾਦਸੇ ਤੋਂ ਬਾਅਦ ਦੋਸ਼ੀ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਜਿਸ ਦਾ ਕੋਈ ਸੁਰਾਗ ਨਹੀਂ ਮਿਲਿਆ।

ਐਸਐਚਓ ਭਿੰਦਰ ਸਿੰਘ ਨੇ ਦਸਿਆ ਕਿ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦਕਿ ਤੀਜਾ ਸਾਥੀ ਜ਼ਖਮੀ ਹੈ। ਹੋਸ਼ 'ਚ ਆਉਣ 'ਤੇ ਉਸ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਪਤਾ ਲਗਾਇਆ ਜਾਵੇਗਾ ਕਿ ਹਾਦਸਾ ਕਿਵੇਂ ਵਾਪਰਿਆ। ਜਾਣਕਾਰੀ ਮਿਲੀ ਹੈ ਕਿ ਤਿੰਨੋਂ ਬਾਈਕ 'ਤੇ ਸਵਾਰ ਹੋ ਕੇ ਭੱਠੇ ਵੱਲ ਜਾ ਰਹੇ ਸਨ। ਬੁਧਵਾਰ ਨੂੰ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਵਾਰਸਾਂ ਨੂੰ ਸੌਂਪ ਦਿਤੀਆਂ ਜਾਣਗੀਆਂ।

(For more news apart from 2 workers died in Khanna road accident, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement