ਖ਼ਬਰਾਂ |

ਤਾਜ਼ਾ |

Nawanshahr News:  8 ਦਿਨਾਂ ਤੋਂ ਲਾਪਤਾ ਵਿਦਿਆਰਥੀ ਦੀ ਸਰਹਿੰਦ ਨਹਿਰ 'ਚੋਂ ਮਿਲੀ ਲਾਸ਼
Published : Nov 14, 2023, 5:13 pm IST
Updated : Nov 14, 2023, 5:13 pm IST
SHARE ARTICLE
Sandeep Kumar
Sandeep Kumar

'ਬੀ -ਫਾਰਮੇਸੀ ਦਾ ਵਿਦਿਆਰਥੀ ਸੀ ਸੰਦੀਪ ਕੁਮਾਰ'

Nawanshahr News : ਨਵਾਂਸ਼ਹਿਰ-ਰੋਪੜ ਕੌਮੀ ਮਾਰਗ ’ਤੇ ਪੈਂਦੇ ਪਿੰਡ ਰੇਲਮਾਜਰਾ ਦਾ ਇੱਕ ਵਿਦਿਆਰਥੀ ਪਿਛਲੇ 8 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਲਾਸ਼ ਸਰਹਿੰਦ ਨਹਿਰ ਵਿਚੋਂ ਸ਼ੱਕੀ ਹਾਲਾਤਾਂ ਵਿਚ ਬਰਾਮਦ ਹੋਈ ਹੈ। ਨੌਜਵਾਨ ਖਰੜ ਕੈਂਪਸ ਦੇ ਰਿਆਤ ਬਾਹਰਾ ਕਾਲਜ ਵਿਚ ਬੀ-ਫਾਰਮੇਸੀ ਦਾ ਵਿਦਿਆਰਥੀ ਸੀ। ਪਰਿਵਾਰਕ ਮੈਂਬਰਾਂ ਵੱਲੋਂ ਕਾਠਗੜ੍ਹ ਥਾਣੇ ਵਿਚ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਗਈ ਸੀ। ਥਾਣਾ ਕਾਠਗੜ੍ਹ ਦੀ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਪੁਲਿਸ ਚੌਕੀ ਆਸਰੋਂ ਨੂੰ ਸੌਂਪ ਦਿੱਤੀ ਸੀ।

ਨੌਜਵਾਨ ਦੇ ਨਜ਼ਦੀਕੀ ਰਜਿੰਦਰ ਕੁਮਾਰ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਬੁਲਾਰੇ ਸੁਰਿੰਦਰ ਛਿੰਦਾ ਨੇ ਦੱਸਿਆ ਕਿ ਸੰਦੀਪ ਕੁਮਾਰ ਉਮੇਸ਼ ਕੁਮਾਰ ਵਾਸੀ ਰੇਲਮਾਜਰਾ ਦਾ ਨੌਜਵਾਨ ਸੀ। ਉਹ ਘਰ ਤੋਂ ਚੰਡੀਗੜ੍ਹ ਗਿਆ ਸੀ ਅਤੇ ਰੋਪੜ ਦੇ ਬੱਸ ਸਟੈਂਡ 'ਤੇ ਮੋਟਰਸਾਈਕਲ ਖੜ੍ਹਾ ਕੀਤਾ ਸੀ। ਜਦੋਂ ਉਹ 5 ਨਵੰਬਰ ਦੀ ਸ਼ਾਮ ਤੱਕ ਘਰ ਨਹੀਂ ਪਰਤਿਆ ਤਾਂ ਉਸ ਦੇ ਪਰਿਵਾਰ ਵਾਲੇ ਚਿੰਤਾ ਵਿਚ ਪੈ ਗਏ। ਉਸ ਦੀ ਭਾਲ ਸ਼ੁਰੂ ਕੀਤੀ ਤਾਂ ਪਰਿਵਾਰ ਵਾਲਿਆਂ ਨੇ ਸੋਚਿਆ ਕਿ ਸ਼ਾਇਦ ਉਹ ਆਪਣੇ ਦੋਸਤਾਂ ਨਾਲ ਕਿਤੇ ਰੁਕਿਆ ਹੋਵੇਗਾ।

ਜਦੋਂ ਉਹ ਸਵੇਰ ਤੱਕ ਵਾਪਸ ਨਾ ਆਇਆ ਤਾਂ ਉਸ ਦੇ ਰਿਸ਼ਤੇਦਾਰਾਂ ਦੇ ਘਰ ਪੁੱਛਗਿੱਛ ਕੀਤੀ ਗਈ ਪਰ ਕੁਝ ਪਤਾ ਨਹੀਂ ਲੱਗਾ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਅਤੇ ਪੁਲਿਸ ਨੇ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਕੇ ਐਸ.ਆਈ ਜਰਨੈਲ ਸਿੰਘ ਨੂੰ ਸੌਂਪ ਦਿੱਤੀ। ਜਰਨੈਲ ਸਿੰਘ ਨੇ ਦੱਸਿਆ ਕਿ ਉਸ ਨੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੰਦੀਪ ਦੀ ਲਾਸ਼ ਪਿੰਡ ਸਿੰਧਵਾ ਥਾਣਾ ਸਰਹਿੰਦ ਤੋਂ ਸ਼ੱਕੀ ਹਾਲਾਤਾਂ 'ਚ ਨਹਿਰ 'ਚੋਂ ਬਰਾਮਦ ਹੋਈ ਹੈ।
ਲਾਸ਼ ਮਿਲਣ ਤੋਂ ਬਾਅਦ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ। ਨੌਜਵਾਨ ਦੀ ਮੌਤ ਭੇਤ ਬਣੀ ਹੋਈ ਹੈ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿਤੀ ਹੈ।

(For more news apart from A B-Pharmacy student found dead, stay tuned to Rozana Spokesman)

SHARE ARTICLE

ਏਜੰਸੀ

Advertisement

'CM Mann ਅਤੇ Partap Bajwa 'ਚ ਛਿੜ ਗਈ ਜ਼ਬਰਦਸਤ ਬਹਿਸ', 'ਬਾਜਵਾ ਸਾਬ੍ਹ ਥੋੜੀ ਬਹੁਤ ਸ਼ਰਮ ਕਰ ਲਿਆ ਕਰੋ'

13 Apr 2026 2:54 PM

'ਜਦੋਂ ਅਕਾਲੀ ਭਾਜਪਾ ਸਰਕਾਰ ਆਈ, ਓਦੋਂ ਬੇਅਦਬੀਆਂ ਦਾ ਦੌਰ ਹੋਇਆ ਸ਼ੁਰੂ' : ਮੰਤਰੀ Harpal Cheema

13 Apr 2026 2:53 PM

ਜਿਹੜੇ ਅਕਾਲੀ ਖੁਦ ਨੂੰ ਪੰਥਕ ਦੱਸਦੇ ਨੇ, ਚੋਣਾਂ ਮੌਕੇ ਓਹੀ ਸ਼ਰਾਬ ਵੰਡ ਕੇ ਜਾਂਦੇ ਨੇ... Spokesman Di Sath in Mansa

12 Apr 2026 3:08 PM

ਮਥੁਰਾ ਹਾਦਸੇ 'ਚ ਮਾਰੇ ਗਏ ਪੰਜਾਬੀਆਂ ਦੀਆਂ ਲੁਧਿਆਣਾ ਲਿਆਂਦੀਆਂ ਮ੍ਰਿਤਕ ਦੇਹਾਂ, ਪਰਿਵਾਰ ਭੁੱਬਾਂ ਮਾਰ ਰੋਇਆ

11 Apr 2026 2:04 PM

Amritpal Mehron ਦੀ ਗ੍ਰਿਫ਼ਤਾਰੀ 'ਤੇ ਬੋਲੀ Kamal Kaur Bhabhi ਦੀ ਮਾਂ

10 Apr 2026 2:53 PM
Advertisement