Punjab Air Quality News: ਪਿਛਲੇ ਸਾਲ ਦੇ ਮੁਕਾਬਲੇ, ਦੀਵਾਲੀ 'ਤੇ ਪੰਜਾਬ ਦਾ AQI 22.8% ਸੁਧਰਿਆ
Published : Nov 14, 2023, 7:07 pm IST
Updated : Nov 14, 2023, 7:07 pm IST
SHARE ARTICLE
File Photo
File Photo

ਮਾਨ ਸਰਕਾਰ ਦੇ ਲਗਾਤਾਰ ਯਤਨ ਨਾਲ ਪੰਜਾਬ ਅਤੇ ਇਸ ਦੇ ਪਾਣੀ, ਹਵਾ ਅਤੇ ਮਿੱਟੀ ਲਈ ਚੰਗੇ ਨਤੀਜੇ ਦੇ ਰਹੇ ਹਨ: ਆਪ

  • 70% ਘੱਟ ਪਰਾਲੀ ਸਾੜਨ ਦੀਆਂ ਘਟਨਾਵਾਂ ਮਾਨ ਸਰਕਾਰ ਦੇ ਸੁਚੱਜੇ ਪ੍ਰਬੰਧ, ਕਿਸਾਨ ਪੱਖੀ ਅਤੇ ਵਾਤਾਵਰਣ ਪੱਖੀ ਕਦਮਾਂ ਦਾ ਨਤੀਜਾ ਹਨ: ਜਗਤਾਰ ਸੰਘੇੜਾ
  • ਕੇਂਦਰ ਨੂੰ ਵੀ ਆਪਣਾ ਫਰਜ਼ ਨਿਭਾਉਣਾ ਚਾਹੀਦਾ ਹੈ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੂੰਗੀ ਅਤੇ ਮੱਕੀ ਵਰਗੀਆਂ ਹੋਰ ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ-ਸਂਘੇੜਾ

Chandigarh: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੀਵਾਲੀ ਮੌਕੇ ਪੰਜਾਬ ਵਿਚ AQI ਨੂੰ ਮੱਧਮ ਰੱਖਣ ਵਿਚ ਸਫਲ ਰਹਿਣ ਲਈ ਸੂਬੇ ਦੀ ਮਾਨ ਸਰਕਾਰ ਦੀ ਸ਼ਲਾਘਾ ਕੀਤੀ ਹੈ।  ਦੀਵਾਲੀ 'ਤੇ ਪੰਜਾਬ ਨੇ (12 ਨਵੰਬਰ ਨੂੰ ਸਵੇਰੇ 7 ਵਜੇ ਤੋਂ 13 ਨਵੰਬਰ ਨੂੰ ਸਵੇਰੇ 6 ਵਜੇ ਤੱਕ) ਔਸਤ AQI 207 ਰਿਕਾਰਡ ਕੀਤਾ ਜੋ ਪਿਛਲੇ ਸਾਲ ਨਾਲੋਂ ਮੱਧਮ ਅਤੇ ਮਹੱਤਵਪੂਰਨ ਤੌਰ 'ਤੇ ਬਿਹਤਰ ਸੀ।

ਮੰਗਲਵਾਰ ਨੂੰ ਬੁਲਾਰੇ ਬੱਬੀ ਬਾਦਲ ਅਤੇ ਬਿਕਰਮਜੀਤ ਪਾਸੀ ਦੇ ਨਾਲ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ 'ਆਪ' ਦੇ ਬੁਲਾਰੇ ਜਗਤਾਰ ਸਿੰਘ ਸੰਘੇੜਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਸੂਬੇ 'ਚ ਇਸ ਸਾਲ ਹਵਾ ਗੁਣਵੱਤਾ ਸੂਚਕ ਅੰਕ ਪਿਛਲੇ ਸਾਲ (2022) ਦੇ ਮੁਕਾਬਲੇ 22.8 ਫੀਸਦੀ ਬਿਹਤਰ ਰਿਹਾ। 2021 ਦੀ ਦੀਵਾਲੀ ਦੇ ਮੁਕਾਬਲੇ 2022 ਵਿਚ ਹਵਾ ਗੁਣਵੱਤਾ ਸੂਚਕਾਂਕ 7.6% ਬਿਹਤਰ ਰਿਹਾ ਅਤੇ ਇਸ ਸਾਲ ਹੋਰ ਸੁਧਾਰ ਦਰਜ ਕੀਤਾ ਗਿਆ।

2021 ਵਿਚ ਦੀਵਾਲੀ ਵਾਲੇ ਦਿਨ ਸਵੇਰੇ 7 ਵਜੇ ਤੋਂ ਅਗਲੇ ਦਿਨ ਸਵੇਰੇ 6 ਵਜੇ ਤੱਕ ਹਵਾ ਗੁਣਵੱਤਾ ਸੂਚਕ ਅੰਕ 268 ਸੀ, ਜਦੋਂ ਕਿ ਪਿਛਲੇ ਸਾਲ ਹਵਾ ਗੁਣਵੱਤਾ ਸੂਚਕ ਅੰਕ 224 ਸੀ, ਇਸ ਸਾਲ ਇਹ 207 ਸੀ।

ਸੰਘੇੜਾ ਨੇ ਕਿਹਾ ਕਿ ਇਹ ਮਾਨ ਸਰਕਾਰ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਨਤੀਜਾ ਹੈ। ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਛੇ ਸ਼ਹਿਰਾਂ ਅੰਮ੍ਰਿਤਸਰ,ਜਲੰਧਰ, ਲੁਧਿਆਣਾ,ਖੰਨਾ,ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਲਗਾਤਾਰ ਅੰਬੀਏਂਟ ਏਅਰ ਕੁਆਲਿਟੀ ਮਾਨੀਟਰ ਸਟੇਸ਼ਨ ਸਥਾਪਿਤ ਕੀਤੇ ਹਨ, ਜੋ ਲਗਾਤਾਰ ਹਵਾ ਦੀ ਗੁਣਵੱਤਾ ਦੀ ਨਿਗਰਾਨੀ ਕਰਦੇ ਹਨ ਅਤੇ ਸਹੀ ਡਾਟਾ ਇਕੱਤਰ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 70% ਕਮੀ ਆਈ ਹੈ, ਜੋ ਕਿ ਬਿਹਤਰ ਹਵਾ ਦੀ ਗੁਣਵੱਤਾ ਦਾ ਇੱਕ ਵੱਡਾ ਕਾਰਕ ਹੈ। ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਪਾਣੀ, ਹਵਾ ਅਤੇ ਮਿੱਟੀ ਨੂੰ ਬਚਾਉਣ ਅਤੇ ਸੂਬੇ ਦੇ ਵਾਤਾਵਰਨ ਨੂੰ ਸੁਧਾਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਲਗਭਗ 1 ਲੱਖ 40 ਹਜ਼ਾਰ ਮਸ਼ੀਨਾਂ ਵੰਡੀਆਂ ਗਈਆਂ ਹਨ ਜੋ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਰਤੀਆਂ ਜਾਂਦੀਆਂ ਹਨ।  ਇਨ੍ਹਾਂ ਮਸ਼ੀਨਾਂ 'ਤੇ ਸਹਿਕਾਰੀ ਸਭਾਵਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ 80% ਸਬਸਿਡੀ ਮਿਲਦੀ ਹੈ ਅਤੇ ਲੋਕਾਂ ਨੂੰ 50% ਸਬਸਿਡੀ ਮਿਲਦੀ ਹੈ।  ਇਨ੍ਹਾਂ ਮਸ਼ੀਨਾਂ ਨੂੰ ਖਰੀਦਣ ਲਈ ਵੱਧ ਤੋਂ ਵੱਧ ਸੰਸਥਾਵਾਂ ਅਤੇ ਸੁਸਾਇਟੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।  ਕਿਸਾਨ ਸਾਡੇ ਵਾਤਾਵਰਨ ਨੂੰ ਬਚਾਉਣ ਲਈ ਸਿੱਖਿਆ, ਜਾਗਰੂਕਤਾ ਅਤੇ ਸਾਧਨ ਪ੍ਰਾਪਤ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਪਰਾਲੀ ਦੀ ਵਰਤੋਂ ਜੈਵਿਕ ਬਾਲਣ ਪੈਦਾ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਆਮਦਨ ਦੇ ਵਾਧੂ ਸਰੋਤ ਮਿਲ ਰਹੇ ਹਨ।

ਸੰਘੇੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮਸ਼ੀਨਰੀ ਅਤੇ ਸਿਸਟਮ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿੱਜੀ ਦਿਲਚਸਪੀ ਅਤੇ ਪ੍ਰਬੰਧਨ ਦਾ ਧੰਨਵਾਦ ਕੀਤਾ ਅਤੇ ਦਸਿਆ ਕਿ 70 ਪ੍ਰਤੀਸ਼ਤ ਘੱਟ ਪਰਾਲੀ ਸਾੜਨ ਦੇ ਮਾਮਲੇ ਦਰਜ ਕੀਤੇ ਗਏ, ਪੂਸਾ-44 ਵਰਗੀਆਂ ਕਿਸਮਾਂ 'ਤੇ ਪਾਬੰਦੀ ਲਗਾਈ ਗਈ ਹੈ।  ਸਾਡਾ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨਾ ਹੈ।

ਆਖਿਰ ਵਿਚ ‘ਆਪ’ ਦੇ ਬੁਲਾਰੇ ਨੇ ਕੇਂਦਰ ਸਰਕਾਰ ਨੂੰ ਵੀ ਅਜਿਹੇ ਕਦਮ ਚੁੱਕਣ ਦੀ ਅਪੀਲ ਕੀਤੀ ਤਾਂ ਜੋ ਇਸ ਸਮੱਸਿਆ ਨਾਲ ਸਹੀ ਢੰਗ ਨਾਲ ਨਿਪਟਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਕੇਂਦਰ ਨੂੰ ਦਾਲਾਂ ਅਤੇ ਮੱਕੀ ਸਮੇਤ 22 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ ਹੈ।  ਉਨ੍ਹਾਂ ਕਿਹਾ ਕਿ ਕੇਂਦਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀ ਮਦਦ ਕਰਨੀ ਚਾਹੀਦੀ ਹੈ।

(For more news apart from Compared to last year, Punjab's AQI improved 22.8% on Diwal, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement