Stubble Burning: NGT ਦੇ ਹੁਕਮਾਂ ਦਾ 2 ਦਿਨ ਹੀ ਰਿਹਾ ਅਸਰ, ਪੰਜਾਬ 'ਚ 48 ਘੰਟਿਆਂ 'ਚ ਪਰਾਲੀ ਸਾੜਨ ਦੇ 2611 ਮਾਮਲੇ ਦਰਜ
Published : Nov 14, 2023, 11:54 am IST
Updated : Nov 14, 2023, 1:27 pm IST
SHARE ARTICLE
Punjab Paddy
Punjab Paddy

3836 ਕਿਸਾਨਾਂ ਨੂੰ ਜੁਰਮਾਨਾ

Punjab Stubble Burning - ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਦੀ ਸਖ਼ਤੀ ਦਾ ਅਸਰ ਸਿਰਫ਼ ਦੋ ਦਿਨ ਹੀ ਦੇਖਣ ਨੂੰ ਮਿਲਿਆ ਹੈ। ਦੀਵਾਲੀ ਦੇ ਨਾਲ ਹੀ ਪੰਜਾਬ ਵਿਚ ਇੱਕ ਵਾਰ ਫਿਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵਾਧਾ ਹੋਇਆ। ਦੀਵਾਲੀ ਅਤੇ ਸੋਮਵਾਰ ਦੇ 48 ਘੰਟਿਆਂ ਵਿਚ ਪੰਜਾਬ ਵਿਚ ਪਰਾਲੀ ਸਾੜਨ ਦੇ 2611 ਮਾਮਲੇ ਸਾਹਮਣੇ ਆਏ ਹਨ।  

ਸੋਮਵਾਰ ਸ਼ਾਮ ਨੂੰ ਪ੍ਰਾਪਤ ਅੰਕੜਿਆਂ ਅਨੁਸਾਰ ਪੰਜਾਬ ਵਿਚ 1,624 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ ਦੋ  ਦਿਨਾਂ ਵਿਚ ਸੂਬੇ ਭਰ ਵਿਚ ਖੇਤਾਂ ਵਿਚ ਅੱਗ ਲੱਗਣ ਦੀਆਂ ਕੁੱਲ 2,611 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਵਿਚ ਦੀਵਾਲੀ ਵਾਲੇ ਦਿਨ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀਆਂ 987 ਘਟਨਾਵਾਂ ਸ਼ਾਮਲ ਹਨ।  

ਇਸ ਦੇ ਨਾਲ ਹੀ 9 ਤੋਂ 11 ਨਵੰਬਰ ਦਰਮਿਆਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਵੀ ਕਮੀ ਆਈ ਹੈ। 9 ਨਵੰਬਰ ਨੂੰ ਸੂਬੇ ਭਰ 'ਚ ਪਰਾਲੀ ਨੂੰ ਅੱਗ ਲਗਾਉਣ ਦੀਆਂ 639 ਘਟਨਾਵਾਂ ਸਾਹਮਣੇ ਆਈਆਂ ਸਨ, ਜਦੋਂ ਕਿ 10 ਨਵੰਬਰ ਨੂੰ ਪਰਾਲੀ ਸਾੜਨ ਦੇ ਸਿਰਫ਼ 6 ਅਤੇ 11 ਨਵੰਬਰ ਨੂੰ 104 ਮਾਮਲੇ ਸਾਹਮਣੇ ਆਏ ਸਨ।
ਪੰਜਾਬ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਬਠਿੰਡਾ ਵੀ ਪਰਾਲੀ ਸਾੜਨ ਦੇ ਮਾਮਲੇ ਵਿਚ ਸਭ ਤੋਂ ਅੱਗੇ ਹੈ। ਸਭ ਤੋਂ ਵੱਧ 272 ਖੇਤਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਬਠਿੰਡਾ ਵਿਚ ਦਰਜ ਹੋਈਆਂ। ਜਦਕਿ ਦੂਜੇ ਨੰਬਰ 'ਤੇ ਸੰਗਰੂਰ ਹੈ

 ਜਿੱਥੇ 216 ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਮੁਕਤਸਰ 'ਚ 191, ਫਾਜ਼ਿਲਕਾ 'ਚ 171, ਮੋਗਾ 'ਚ 164, ਬਰਨਾਲਾ 'ਚ 132, ਫਰੀਦਕੋਟ 'ਚ 129, ਮਾਨਸਾ 'ਚ 110, ਫ਼ਿਰੋਜ਼ਪੁਰ 'ਚ 98, ਪਟਿਆਲਾ 'ਚ 41, ਲੁਧਿਆਣਾ 'ਚ 36, ਮਲੇਰਕੋਟਲਾ 'ਚ 25, ਅੰਮਿ੍ਤਸਰ ਸਾਹਿਬ 'ਚ 12, ਫਰੀਦਕੋਟ 'ਚ 9, ਹੁਸ਼ਿਆਰਪੁਰ ਅਤੇ ਤਰਨਤਾਰਨ ਵਿਚ ਦੋ-ਦੋ ਮਾਮਲੇ ਸਾਹਮਣੇ ਆਏ ਹਨ।   

ਸੂਬੇ ਵਿਚ 1 ਅਕਤੂਬਰ ਤੋਂ 13 ਨਵੰਬਰ ਤੱਕ ਖੇਤਾਂ ਵਿਚ ਅੱਗ ਲੱਗਣ ਦੇ ਕੁੱਲ 26,341 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ 29 ਅਕਤੂਬਰ ਤੋਂ 13 ਨਵੰਬਰ ਦਰਮਿਆਨ ਸਿਰਫ਼ 16 ਦਿਨਾਂ ਵਿਚ 22,555 ਮਾਮਲੇ ਸਾਹਮਣੇ ਆਏ ਹਨ। ਇਹ ਇਸ ਸੀਜ਼ਨ ਦੀਆਂ ਘਟਨਾਵਾਂ ਦਾ ਲਗਭਗ 85% ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਨੇ ਰਾਜ ਦੀਆਂ ਏਜੰਸੀਆਂ ਨੂੰ ਚੌਕਸ ਰਹਿਣ ਲਈ ਕਿਹਾ ਹੈ।

ਇਸ ਦੇ ਨਾਲ ਹੀ ਡੀਜੀਪੀ ਪੰਜਾਬ ਨੇ ਸੂਬੇ ਦੀ ਕਾਨੂੰਨੀ ਵਿਵਸਥਾ ਨੂੰ ਵੀ ਅਗਲੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੇ ਬਾਵਜੂਦ ਸੂਬੇ ਵਿਚ ਪਰਾਲੀ ਸਾੜਨ ਦੀਆਂ ਵਧਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹੈ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿਚ ਪਰਾਲੀ ਸਾੜਨ ’ਤੇ ਪਾਬੰਦੀ ਨੂੰ ਯਕੀਨੀ ਬਣਾਉਣ ਦੇ ਹੁਕਮਾਂ ਅਤੇ ਮੁੱਖ ਸਕੱਤਰ ਵੱਲੋਂ ਐਸਐਚਓਜ਼ ਨੂੰ ਜ਼ਿੰਮੇਵਾਰ ਠਹਿਰਾਉਣ ਦੀਆਂ ਹਦਾਇਤਾਂ ਤੋਂ ਬਾਅਦ ਪੰਜਾਬ ਵਿਚ ਐਫਆਈਆਰ ਦਰਜ ਕਰਨ ਦਾ ਦੌਰ ਸ਼ੁਰੂ ਹੋ ਗਿਆ ਹੈ। 8 ਅਤੇ 9 ਨਵੰਬਰ ਨੂੰ ਸੂਬੇ 'ਚ ਕਿਸਾਨਾਂ ਖਿਲਾਫ਼ 245 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ। 

ਇਸ ਦੇ ਨਾਲ ਹੀ ਪਰਾਲੀ ਸਾੜਨ 'ਤੇ ਨਜ਼ਰ ਰੱਖਣ ਲਈ ਬਣਾਈ ਗਈ ਪੁਲਿਸ, ਜ਼ਿਲ੍ਹਾ ਪੱਧਰੀ ਟੀਮਾਂ ਅਤੇ 638 ਫਲਾਇੰਗ ਸਕੁਐਡ ਟੀਮਾਂ ਨੇ ਕੁੱਲ 3836 ਵਿਅਕਤੀਆਂ ਨੂੰ 88.23 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। 

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement