Punjab News: 5994 ਭਰਤੀ ਸਬੰਧੀ ਕੇਸ ਦੀ ਅਗਲੀ ਸੁਣਵਾਈ ਹੁਣ 12 ਦਸੰਬਰ ਨੂੰ
Published : Nov 14, 2023, 7:45 pm IST
Updated : Nov 14, 2023, 7:45 pm IST
SHARE ARTICLE
Punjab Haryana High Court
Punjab Haryana High Court

ਪੰਜਾਬ ਸਰਕਾਰ ਵਲੋਂ ਮਾਮਲੇ ਦੇ ਨਿਬੇੜੇ ਲਈ ਜ਼ੋਰਦਾਰ ਤਰੀਕੇ ਨਾਲ ਚਾਰਾਜ਼ੋਈ

Punjab News: ਪੰਜਾਬ ਸਰਕਾਰ ਵਲੋਂ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ 5994 ਅਧਿਆਪਕਾਂ ਦੀ ਭਰਤੀ ਸਬੰਧੀ ਕੇਸ ਦੀ ਸੁਣਵਾਈ ਦੌਰਾਨ ਭਰਤੀ ਪ੍ਰਕਿਰਿਆ ਜਲਦ ਮੁਕੰਮਲ ਕਰਨ ਲਈ ਕੋਰਟ ਨੂੰ ਮਾਮਲੇ ਦਾ ਜਲਦ ਨਿਬੇੜਾ ਕਰਨ ਦੀ ਅਪੀਲ ਕੀਤੀ ਗਈ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ।

ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਮਾਣਯੋਗ ਕੋਰਟ ਨੂੰ ਬੇਨਤੀ ਕੀਤੀ ਕਿ ਇਹ ਭਰਤੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕਰਨਾ ਪੰਜਾਬ ਸਰਕਾਰ ਲਈ ਬਹੁਤ ਲਾਜ਼ਮੀ ਹੈ ਕਿਉਂਕਿ ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ ਜਿੱਥੇ ਮੌਜੂਦਾ ਸਮੇਂ ਸਿਰਫ ਇੱਕ ਹੀ ਅਧਿਆਪਕ ਸਕੂਲ ਚਲਾ ਰਿਹਾ ਹੈ।

ਉਨ੍ਹਾਂ ਇਹ ਵੀ ਬੇਨਤੀ ਕੀਤੀ ਕਿ ਇਹ ਮਾਮਲਾ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਅਧੀਨ ਹੈ। ਜੇਕਰ ਉਸਦਾ ਫੈਸਲਾ ਜਲਦ ਨਹੀਂ ਆਉਂਦਾ ਤਾਂ ਮਾਣਯੋਗ ਹਾਈਕੋਰਟ ਹੀ ਇਸ ਸਬੰਧੀ ਕੋਈ ਅੰਤ੍ਰਿਮ ਫੈਸਲਾ ਦੇ ਦਵੇ ਤਾਂ ਜੋ ਇਹ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕੋਰਟ ਨੂੰ ਇਸ ਮਾਮਲੇ ਦੀ ਅਗਲੀ ਸੁਣਵਾਈ ਜਲਦ ਤੋਂ ਜਲਦ ਤੈਅ ਕਰਨ ਦੀ ਵੀ ਬੇਨਤੀ ਕੀਤੀ, ਜਿਸਨੂੰ ਕੋਰਟ ਵੱਲੋਂ ਪ੍ਰਵਾਨ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ, 2023 ਨੂੰ ਤੈਅ ਕੀਤੀ ਗਈ ਹੈ।

ਇਥੇ ਇਹ ਦੱਸਣਾ ਬਣਦਾ ਹੈ ਕਿ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜਨ ਲਈ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਿੱਜੀ ਦਿਲਚਸਪੀ ਲਈ ਜਾ ਰਹੀ ਹੈ ਅਤੇ ਕੋਰਟ ਵਿਚ ਇਸ ਮਾਮਲੇ ਦੇ ਜਲਦ ਨਿਬੇੜੇ ਲਈ ਵੀ ਉਨ੍ਹਾਂ ਵਲੋਂ ਐਡਵੋਕੇਟ ਜਨਰਲ ਬਰਾਂਚ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਨਾਲ ਸਬੰਧਤ ਕੇਸ ਦੀ ਸੁਣਵਾਈ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਵੱਲੋਂ 27 ਜੁਲਾਈ, 2023 ਨੂੰ ਮੁਕੰਮਲ ਕਰ ਲਈ ਗਈ ਸੀ ਅਤੇ ਫੈਸਲਾ ਰਾਖਵਾਂ ਰੱਖ ਲਿਆ ਗਿਆ ਸੀ। ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਜਾਰੀ ਕਰ ਦਿੱਤੀ ਗਈ ਹੈ ਕਿ ਜਿਵੇਂ ਹੀ ਸੁਪਰੀਮ ਕੋਰਟ ਵੱਲੋਂ ਫੈਸਲਾ ਸੁਣਾਇਆ ਜਾਂਦਾ ਹੈ ਤਾਂ ਇਸ ਮਾਮਲੇ ਦੇ ਨਿਪਟਾਰੇ ਲਈ ਹਾਈਕੋਰਟ ਵਿੱਚ ਸੀ.ਐਮ ਐਪਲੀਕੇਸ਼ਨ ਦਾਇਰ ਕੀਤੀ ਜਾਵੇ ਤਾਂ ਜ਼ੋ ਭਰਤੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਵਿਚ ਕੋਈ ਅੜਚਨ ਨਾ ਰਹੇ।

(For more news apart from  Next hearing of 5994 recruitment case now on Dec 12, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement