Punjab Weather Update: ਪੰਜਾਬ ਵਿਚ ਬਦਲਿਆਂ ਮੌਸਮ, ਘੱਟੋ-ਘੱਟ ਤਾਪਮਾਨ 'ਚ 0.6 ਡਿਗਰੀ ਦਾ ਵਾਧਾ ਦਰਜ 
Published : Nov 14, 2023, 10:09 am IST
Updated : Nov 14, 2023, 10:09 am IST
SHARE ARTICLE
Punjab
Punjab

ਪੰਜਾਬ ਵਿਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 10.2 ਡਿਗਰੀ ਦਰਜ ਕੀਤਾ ਗਿਆ

Punjab Weather Update IN Punjabi:   ਪੰਜਾਬ ਵਿਚ ਮੌਸਮ ਨੇ ਕਰਵਟ ਬਦਲ ਲਈ ਹੈ ਤੇ ਹੁਣ ਦਿਨੋ-ਦਿਨੋ ਠੰਡ ਵਧ ਰਹੀ ਹੈ। ਮੌਸਮ ਵਿਭਾਗ ਨੇ ਵੀ ਅਪਣੀ ਰਿਪੋਰਟ ਜਾਰੀ ਕਰ ਦਿੱਤੀ ਹੈ। ਰਿਪੋਰਟ ਮੁਤਾਬਕ ਪੰਜਾਬ ਵਿਚ ਅੱਜ ਦੇ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ ਤੇ ਕਈ ਥਾਵਾਂ 'ਤੇ ਤਾਪਮਾਨ 10.2 ਡਿਗਰੀ ਤੱਕ ਵੀ ਪਹੁੰਚ ਗਿਆ ਹੈ। 

ਪੰਜਾਬ ਵਿਚ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਵਿੱਚ 10.2 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਜੇਕਰ ਗੱਲ ਚੰਡੀਗੜ੍ਹ ਦੀ ਕੀਤੀ ਜਾਵੇ ਤਾਂ ਚੰਡੀਗੜ੍ਹ ਵਿਚ ਤਾਪਮਾਨ 12.4 ਡਿਗਰੀ ਰਿਹਾ। ਪੰਜਾਬ ਵਿਚ ਸਵੇਰ ਵੇਲੇ ਧੁੰਦ ਪੈਣ ਲੱਗ ਗਈ ਹੈ ਤੇ ਠੰਡ ਦਿਨੋ-ਦਿਨ ਵਧ ਰਹੀ ਹੈ। ਬੀਤੇ ਦਿਨੀਂ ਹੀ ਪੰਜਾਬ ਵਿਚ ਕਈ ਥਾਵਾਂ 'ਤੇ ਬਾਰਿਸ਼ ਹੋ ਕੇ ਹਟੀ ਹੈ ਜਿਸ ਕਰ ਕੇ ਠੰਢ ਵਧਣੀ ਸ਼ੁਰੂ ਹੋ ਗਈ ਹੈ। 

ਹਾਲ ਹੀ ਵਿੱਚ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੀ ਮੀਂਹ ਪੈਣ ਤੋਂ ਬਾਅਦ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ ਅਤੇ ਇਸ ਕਰਕੇ ਉਮੀਦ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਤਾਪਮਾਨ 'ਚ ਹੋਰ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਗੱਲ ਹੋਰ ਸੂਬਿਆਂ ਦੀ ਕੀਤੀ ਜਾਵੇ ਤਾਂ ਅੱਜ ਵੀ ਤਾਮਿਲਨਾਡੂ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ।

ਇਸ ਕਾਰਨ ਅੱਜ ਕਈ ਜ਼ਿਲ੍ਹਿਆਂ ਵਿੱਚ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਭਾਰਤੀ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਓਂਰਜ ਅਲਰਟ ਜਾਰੀ ਕੀਤਾ ਹੈ। ਜਿਸ ਵਿੱਚ ਮੰਗਲਵਾਰ ਯਾਨੀ 14 ਨਵੰਬਰ ਨੂੰ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਤੱਟਵਰਤੀ ਖੇਤਰਾਂ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

(For more news apart from Punjab Weather News, stay tuned to Rozana Spokesman)
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement