
ਐਨਡੀਪੀਐਸ ਮਾਮਲੇ ਵਿਚ ਜੇਲ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ।
Sukhpal Singh Khaira News: ਐਨਡੀਪੀਐਸ ਮਾਮਲੇ ਵਿਚ ਜੇਲ ’ਚ ਬੰਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ। ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ 17 ਅਕਤੂਬਰ (ਸ਼ੁਕਰਵਾਰ) ਤਕ ਮੁਲਤਵੀ ਹੋ ਗਈ ਹੈ।
ਅੱਜ ਸੁਣਵਾਈ ਦੌਰਾਨ ਹਾਈ ਕੋਰਟ ਵਿਚ ਦੋਹਾਂ ਧਿਰਾਂ ਵਿਚਾਲੇ ਤਿੱਖੀ ਬਹਿਸ ਹੋਈ। ਇਸ ਮੌਕੇ ਪੰਜਾਬ ਸਰਕਾਰ ਵਲੋਂ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਮਾਮਲੇ ਦੀ ਪੈਰਵੀ ਕੀਤੀ। ਦਸਿਆ ਜਾ ਰਿਹਾ ਹੈ ਕਿ ਦੋਹਾਂ ਧਿਰਾਂ ਨੇ ਢਾਈ ਘੰਟੇ ਤਕ ਅਪਣੀਆਂ ਦਲੀਲਾਂ ਪੇਸ਼ ਕੀਤੀਆਂ ਹਨ।
(For more news apart from Sukhpal Singh Khaira Case Update, stay tuned to Rozana Spokesman)