Barnala Accident News: ਟਰੈਕਟਰ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ
2 students died in an accident in Barnala: ਬਰਨਾਲਾ ਜ਼ਿਲ੍ਹੇ ਦੇ ਭਦੌੜ ਕਸਬੇ ਦੇ ਬਾਜਾਖਾਨਾ ਰੋਡ 'ਤੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਇਹ ਹਾਦਸਾ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਨੇੜੇ ਇੱਕ ਟਰੈਕਟਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਦੌਰਾਨ ਵਾਪਰਿਆ।
ਜਾਣਕਾਰੀ ਅਨੁਸਾਰ ਜਸਵਿੰਦਰ ਸਿੰਘ ਵਾਸੀ ਪਿੰਡ ਗੁਰੂਸਰ (ਬਠਿੰਡਾ) ਅਤੇ ਤਰਨਪ੍ਰੀਤ ਸਿੰਘ ਵਾਸੀ ਭਗਤਾ ਭਾਈ (ਬਠਿੰਡਾ) ਦੋਵੇਂ ਅਕਾਲ ਅਕੈਡਮੀ ਭਦੌੜ ਦੇ 12ਵੀਂ ਜਮਾਤ ਦੇ ਵਿਦਿਆਰਥੀ ਸਨ। ਸਕੂਲ ਵਿੱਚ ਗੁਰਪੁਰਬ ਧੂਮਧਾਮ ਨਾਲ ਮਨਾਇਆ ਗਿਆ।
ਦੋਵੇਂ ਵਿਦਿਆਰਥੀ ਆਪਣੀ ਡਿਊਟੀ ਵਿਚ ਲੱਗੇ ਹੋਏ ਸਨ। ਦੁਪਹਿਰ ਸਮੇਂ ਦੋਵੇਂ ਸਕੂਲ ਤੋਂ ਛੁੱਟੀ ਲੈ ਕੇ ਮੋਟਰਸਾਈਕਲ ’ਤੇ ਘਰ ਪਰਤ ਰਹੇ ਸਨ। ਜਦੋਂ ਉਹ ਮੀਰੀ ਪੀਰੀ ਖਾਲਸਾ ਕਾਲਜ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇੱਕ ਟਰੈਕਟਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਜਿਸ ਕਾਰਨ ਦੋਵੇਂ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੋਂ ਡਾਕਟਰਾਂ ਨੇ ਉਨ੍ਹਾਂ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਦੋਵਾਂ ਵਿਦਿਆਰਥੀਆਂ ਦੀ ਮੌਤ ਹੋ ਗਈ।