Ludhiana News : ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਡੈਫ ਐਂਡ ਡੰਬ ਸਕੂਲ ਅਤੇ ਬਾਲ ਘਰ ਦੇ ਬੱਚਿਆਂ ਨਾਲ ਬਾਲ ਦਿਵਸ ਮਨਾਇਆ

By : BALJINDERK

Published : Nov 14, 2024, 6:25 pm IST
Updated : Nov 14, 2024, 6:25 pm IST
SHARE ARTICLE
ਡਿਪਟੀ ਕਮਿਸ਼ਨਰ ਬਾਲ ਘਰ ਦੇ ਬੱਚਿਆਂ ਨਾਲ ਬਾਲ ਦਿਵਸ ਮਨਾਉਂਦੇ ਹੋਏ
ਡਿਪਟੀ ਕਮਿਸ਼ਨਰ ਬਾਲ ਘਰ ਦੇ ਬੱਚਿਆਂ ਨਾਲ ਬਾਲ ਦਿਵਸ ਮਨਾਉਂਦੇ ਹੋਏ

Ludhiana News : ਬੱਚਿਆਂ ਨੂੰ ਨਾਮੀ ਰੈਸਟੋਰੈਂਟ 'ਚ ਭੋਜਨ ਵੀ ਕਰਵਾਇਆ

Ludhiana News : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਰੈੱਡ ਕਰਾਸ ਡੈਫ/ਡੰਬ ਸਕੂਲ ਅਤੇ ਬਾਲ ਘਰ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਇੱਕ ਪ੍ਰਸਿੱਧ ਰੈਸਟੋਰੈਂਟ ਵਿੱਚ ਵਿਸ਼ੇਸ਼ ਭੋਜਨ ਦਾ ਆਯੋਜਨ ਕਰਕੇ ਬਾਲ ਦਿਵਸ ਮਨਾਇਆ।

1

ਬਾਲ ਦਿਵਸ ਮਨਾਉਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਜੋ ਆਪਣੀ ਬੇਟੀ ਨੈਨਾ ਨੂੰ ਵੀ ਲੈ ਕੇ ਆਏ ਸਨ, ਵੱਲੋਂ ਬੱਚਿਆਂ ਲਈ ਇਸ ਸਮਾਗਮ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਿੱਖਿਆ, ਸਖ਼ਤ ਮਿਹਨਤ ਅਤੇ ਦ੍ਰਿੜ ਇਰਾਦੇ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਬੱਚਿਆਂ ਨੂੰ ਵੱਡੇ ਸੁਪਨੇ ਦੇਖਣ ਅਤੇ ਖੁਦ ਵਿੱਚ ਆਤਮ ਵਿਸ਼ਵਾਸ਼ ਰੱਖਣ ਲਈ ਵੀ ਉਤਸ਼ਾਹਿਤ ਕੀਤਾ।

1

ਡਿਪਟੀ ਕਮਿਸ਼ਨਰ ਜੋਰਵਾਲ ਨੇ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਲਈ ਉਪਲਬਧ ਮੌਕਿਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ; ਆਪਣੀ ਪੜ੍ਹਾਈ 'ਤੇ ਧਿਆਨ ਕੇਂਦ੍ਰਿਤ ਰੱਖਣ ਅਤੇ ਦੂਜਿਆਂ ਲਈ ਇੱਕ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਬਾਲ ਦਿਵਸ ਕੇਵਲ ਜਸ਼ਨ ਦਾ ਦਿਨ ਹੀ ਨਹੀਂ ਹੋਣਾ ਚਾਹੀਦਾ ਸਗੋਂ ਸਮਾਜ ਨੂੰ ਬੱਚਿਆਂ ਦੇ ਅਧਿਕਾਰਾਂ ਅਤੇ ਭਲਾਈ ਵੱਲ ਧਿਆਨ ਦੇਣ ਦੀ ਯਾਦ ਦਿਵਾਉਂਦਾ ਹੈ।

1

ਉਨ੍ਹਾਂ ਰੈੱਡ ਕਰਾਸ ਸੋਸਾਇਟੀ ਨੂੰ ਇਨ੍ਹਾਂ ਸਕੂਲਾਂ ਦੇ ਪ੍ਰਭਾਵਸ਼ਾਲੀ ਕੰਮਕਾਜ ਲਈ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ, ਜੋ ਸਮਾਜ ਦੀ ਤਨਦੇਹੀ ਨਾਲ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਲਈ ਹਰ ਯਤਨ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਜੋਰਵਾਲ ਨੇ ਕਿਹਾ ਕਿ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨਾਲ ਬਾਲ ਦਿਵਸ ਮਨਾ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਸੰਤੁਸ਼ਟੀ ਮਿਲੀ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

(For more news apart from Deputy Commissioner celebrated Children's Day with children of Red Cross Deaf and Dumb School and Children's Home News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement