
Faridkot News : ਮੁਲਜ਼ਮਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧ ਸਾਹਮਣੇ ਆਏ
Faridkot News: ਫਰੀਦਕੋਟ ਪੁਲਿਸ ਵੱਲੋਂ 2 ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਇਹਨਾਂ ਤੇ ਇਲਜ਼ਾਮ ਸੀ ਕਿ ਇਹ ਦੋਵੇਂ ਸ਼ੂਟਰ ਸਨ ਜਿਨ੍ਹਾਂ ਨੇ ਗੁਰਪ੍ਰੀਤ ਨੂੰ ਗੋਲੀ ਮਾਰੀ ਸੀ। ਪੁਲਿਸ ਨੇ ਜਾਣਕਾਰੀ ਦਿੱਤੀ ਸੀ ਕਿ ਮੁਲਜ਼ਮਾਂ ਦੇ ਅਰਸ਼ ਡੱਲਾ ਗੈਂਗ ਨਾਲ ਸਬੰਧ ਸਾਹਮਣੇ ਆਏ ਹਨ। ਮੁਲਜ਼ਮ ਹੋਰ ਵੀ ਟਾਰਗੇਟਿੰਗ ਕਿਲਿੰਗ ਦੀ ਫਰਾਕ ਵਿੱਚ ਸਨ।
ਬੀਤੇ ਦਿਨੀਂ ਫਰੀਦਕੋਟ ਵਿੱਚ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ’ਚ ਹੁਣ ਕੇਂਦਰੀ ਜਾਂਚ ਏਜੰਸੀ (NIA) ਐਂਟਰੀ ਹੋ ਗਈ ਹੈ। ਮਾਮਲੇ ਦੀ ਜਾਂਚ ਸਬੰਧੀ NIA ਦੀ ਟੀਮ ਫ਼ਰੀਦਕੋਟ ਪਹੁੰਚੀ ਹੈ। ਜਿੱਥੇ NIA ਦੇ ਅਧਿਕਾਰੀ ਲੋਕਲ ਅਫ਼ਸਰ ਤੋਂ ਸਾਰੇ ਮਾਮਲੇ ਦੀ ਜਾਣਕਾਰੀ ਲੈ ਰਹੇ ਹਨ।
ਦੱਸ ਦੇਈਏ ਕਿ ਵਾਰਿਸ ਪੰਜਾਬ ਦੀ ਸੰਸਥਾ ਦੇ ਸਾਬਕਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਹਰੀ ਨੌਂ ਦੀ ਪਿਛਲੇ ਮਹੀਨੇ 9 ਅਕਤੂਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਦੋ ਮੋਟਰਸਾਈਕਲ ਸਵਾਰ ਸ਼ੂਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਮਾਮਲੇ 'ਚ ਹਾਲ ਹੀ 'ਚ ਪੁਲਿਸ ਨੇ ਕੈਨੇਡਾ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ ਡੱਲਾ ਗੈਂਗ ਨਾਲ ਸਬੰਧਿਤ ਬਰਨਾਲਾ ਜ਼ਿਲ੍ਹੇ ਦੇ ਦੋ ਸ਼ੂਟਰਾਂ ਨਵਜੋਤ ਸਿੰਘ ਅਤੇ ਅਨਮੋਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ ਫਿਲਹਾਲ ਪੁਲਿਸ ਰਿਮਾਂਡ 'ਤੇ ਹੈ।
(For more news apart from NIA entry in Gurpreet Hari nine murder case, team reached Faridkot News in Punjabi, stay tuned to Rozana Spokesman)