Punjab News : ਚੰਡੀਗੜ੍ਹ ’ਚ ਹਰਿਆਣਾ ਨੂੰ ਨਹੀਂ ਦਿੱਤੀ ਕੋਈ ਜ਼ਮੀਨ, ਨਾ ਹਰਿਆਣਾ ਨੇ ਕੋਈ ਪੈਸਾ ਦਿੱਤਾ : ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ

By : BALJINDERK

Published : Nov 14, 2024, 8:15 pm IST
Updated : Nov 14, 2024, 8:29 pm IST
SHARE ARTICLE
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ

Punjab News : ਕਿਹਾ- ਕਿਸਾਨਾਂ ਦੇ ਪਰਾਲੀ ਦੇ ਮਸਲੇ ’ਤੇ ਦੋਵੋਂ ਸਰਕਾਰਾਂ ਨੂੰ ਬੈਠ ਕੇ ਹੱਲ ਕੱਢਣ ਦੀ ਲੋੜ   

Punjab News : ਚੰਡੀਗੜ੍ਹ ’ਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਦੇ ਮੁੱਦੇ ’ਤੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਕਿਹਾ ਕਿ ਚੰਡੀਗੜ੍ਹ ਦੇ ਗਵਰਨਰ ਪੰਜਾਬ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਅਜੇ ਤੱਕ ਹਰਿਆਣੇ ਨੂੰ ਵੱਖਰੀ ਵਿਧਾਨ ਸਭਾ ਬਣਾਉਣ ਵਾਸਤੇ ਜ਼ਮੀਨ ਨਹੀਂ ਦਿੱਤੀ ਗਈ ਅਤੇ ਨਾ ਹੀ ਹਰਿਆਣਾ ਨੇ ਅਜੇ ਤੱਕ ਕੋਈ ਪੈਸਾ ਦਿੱਤਾ ਹੈ। 

ਸੁਨੀਲ ਜਾਖੜ ਦੇ ਅਸਤੀਫੇ ਨੂੰ ਲੈ ਕੇ ਰਵਨੀਤ ਬਿੱਟੂ ਨੇ ਕਿਹਾ ਕਿ ਬੀਜੇਪੀ ਦੇ ਜਨਰਲ ਸੈਕਟਰੀ ਰੂਪਾਨੀ ਸਾਹਿਬ ਦੇ ਉਤੋਂ ਤਾਂ ਕੋਈ ਨਹੀਂ ਹੈ। ਉਨ੍ਹਾਂ ਨੇ ਖੁਦ ਪੱਤਰਕਾਰਾਂ ਨੂੰ ਬਿਆਨ ਦਿੱਤਾ ਹੈ ਕਿ ਜਾਖੜ ਸਾਹਿਬ ਦੇ ਅਸਤੀਫਾ ਬਾਰੇ ਕੋਈ ਗੱਲ ਨਹੀਂ ਹੋਈ, ਉਹ ਸਾਡੇ ਮੌਜੂਦਾ ਪ੍ਰਧਾਨ ਹਨ। 

ਕਿਸਾਨਾਂ ਦੇ ਪਰਾਲੀ ਦੇ ਮਸਲੇ ’ਤੇ ਦੋਵੋਂ ਸਰਕਾਰਾਂ ਨੂੰ ਬੈਠ ਕੇ ਹੱਲ ਕੱਢਣ ਲਈ ਕਿਹਾ 

ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪਰਾਲੀ ਦਾ ਮਸਲਾ  ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਬਿਆਨਾਂ ’ਚ ਨਹੀਂ ਕਰਨ ਵਾਲੀ ਹੈ। ਇਸ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਕੇਂਦਰ ਸਰਕਾਰ ਅਤੇ ਕਿਸਾਨ ਲੀਡਰਸ਼ਿਪ ਇਨ੍ਹਾਂ ਸਾਰਿਆਂ ਨੂੰ ਸਿਰ ਜੋੜ ਕੇ ਬੈਠਣਾ ਪੈਣਾ ਹੈ ਅਤੇ ਇਸ ਦਾ ਹੱਲ ਕੱਢਣਾ ਪੈਣਾ ਹੈ। ਇਹ ਹੱਲ ਉਦੋਂ ਹੀ ਨਿਕਲੇਗੀ ਜਦੋਂ ਕਿਸਾਨ ਦੀ ਜੇਬ ਵਿਚ ਕੁਝ ਪਵੇਗਾ। 

ਦੇਖਿਆ ਜਾਵੇ ਤਾਂ ਕਿਸਾਨ ਜੇ ਪਰਾਲੀ ਨੂੰ ਸਾੜੇ ਨਾ ਤਾਂ ਉਸਦਾ ਕੀ ਕਰੇ। ਜੇਕਰ ਦੋਵੇਂ ਸਰਕਾਰਾਂ ਉਸ ਦਾ ਹੱਲ ਲੱਭ ਕੇ ਉਨ੍ਹਾਂ ਨੂੰ ਖੇਤੀ ਦਾ ਬਦਲ ਦੇਣ ਜਾਂ ਫਿਰ ਕਿਸਾਨਾਂ ਨੂੰ ਪਰਾਲੀ ਦੇ ਪੈਸੇ ਦੇਣ। ਇਸ ਲਈ ਮੁੱਖ ਮੰਤਰੀ ਪੰਜਾਬ ਪਹਿਲ ਕਰਨ ਅਤੇ ਬੈਠ ਕੇ ਐਗਰੀਕਲਚਰ ਮੰਤਰੀ ਅਤੇ ਕੇਂਦਰ ਸਰਕਾਰ ਨਾਲ ਹੱਲ ਕੱਢਣ।
ਇਹ ਨਹੀਂ ਹੈ ਕਿ ਹਰ ਵਾਰ ਅਸੀਂ ਹੀ ਬਦਨਾਮੀ ਕਰਵਾਈ ਜਾਈਏ। ਕਦੇ ਪਾਕਿਸਤਾਨ ਵਾਲੇ, ਕਦੇ ਚੰਡੀਗੜ੍ਹ ਵਾਲੇ ਬੋਲ ਪੈਂਦੇ ਹਨ। ਇਸ ਕਰਕੇ ਇਹ ਗੱਲ ਨਹੀਂ ਚੱਲਣੀ। ਪਰ ਇਸ ਮਸਲੇ ’ਤੇ ਸਾਂਝੀ ਰਾਏ ਬਣਾ ਕੇ ਕੰਮ ਕਰਨਾ ਪੈਣਾ ਹੈ।     

(For more news apart from  No land was given to Haryana in Chandigarh, neither Haryana gave any money: Union Minister of State Ravneet Bittu News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement