67 ਬਾਲਗ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ: ਡਾ. ਬਲਜੀਤ ਕੌਰ
Published : Nov 14, 2025, 6:11 pm IST
Updated : Nov 14, 2025, 6:11 pm IST
SHARE ARTICLE
Legal Guardianship Certificates Issued to 67 Adults: Dr. Baljit Kaur
Legal Guardianship Certificates Issued to 67 Adults: Dr. Baljit Kaur

ਡਾ. ਬਲਜੀਤ ਕੌਰ ਨੇ ਕਿਹਾ—ਲੀਗਲ ਗਾਰਡੀਅਨਸ਼ਿਪ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਕਾਨੂੰਨੀ ਤੇ ਸਮਾਜਿਕ ਸੁਰੱਖਿਆ ਪ੍ਰਾਪਤ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ ਲਈ ਮਹੱਤਵਪੂਰਣ ਕਦਮ ਚੁੱਕੇ ਜਾ ਰਹੇ ਹਨ। ਇਸ ਲੜੀ ਤਹਿਤ ਇੱਕ ਮਹੀਨੇ ਦੌਰਾਨ 67 ਬਾਲਗ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਲੀਗਲ ਗਾਰਡੀਅਨਸ਼ਿਪ ਸਰਟੀਫਿਕੇਟ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੀਗਲ ਗਾਰਡੀਅਨਸ਼ਿਪ ‘ਨੈਸ਼ਨਲ ਟਰਸਟ ਐਕਟ, 1999’ ਅਧੀਨ ਇੱਕ ਅਧਿਕਾਰਤ ਕਾਨੂੰਨੀ ਪ੍ਰਕਿਰਿਆ ਹੈ, ਜਿਸ ਦਾ ਉਦੇਸ਼ ਆਈਟੀਜ਼ਮ, ਸੈਰੇਬਲ ਪਾਲਿਸੀ, ਦਿਮਾਗੀ ਕਮਜੋਰੀ ਅਤੇ ਮਲਟੀਪਲ ਡਿਸਏਬਲਟੀਜ਼ ਵਾਲੇ ਬਾਲਗ ਵਿਅਕਤੀਆਂ ਦੀ ਭਲਾਈ, ਸੁਰੱਖਿਆ ਅਤੇ ਸਸ਼ਕਤੀਕਰਨ ਸੁਨਿਸ਼ਚਿਤ ਕਰਨਾ ਹੈ। ਇਸ ਐਕਟ ਤਹਿਤ ਉਹਨਾਂ ਬਾਲਗ ਵਿਅਕਤੀਆਂ ਲਈ—ਜੋ ਅਸਮਰੱਥਤਾ ਕਾਰਨ ਰੋਜ਼ਾਨਾ ਦੇ ਮਹੱਤਵਪੂਰਣ ਕੰਮ ਸੁਤੰਤਰ ਤੌਰ ‘ਤੇ ਨਹੀਂ ਕਰ ਸਕਦੇ—ਕਾਨੂੰਨੀ ਤੌਰ ‘ਤੇ ਇੱਕ ਜਿੰਮੇਵਾਰ ਸਰਪ੍ਰਸਤ ਨਿਯੁਕਤ ਕੀਤਾ ਜਾਂਦਾ ਹੈ, ਜਿਸ ਨਾਲ ਫੈਸਲੇ ਕਰਨ, ਸਰਕਾਰੀ ਸਕੀਮਾਂ ਦੇ ਲਾਭ ਲੈਣ, ਬੈਂਕਿੰਗ, ਦਸਤਾਵੇਜ਼ੀ ਕਾਰਵਾਈ ਅਤੇ ਸਿਹਤ ਸੰਬੰਧੀ ਸੇਵਾਵਾਂ ਤੱਕ ਪਹੁੰਚ ਕਾਫ਼ੀ ਆਸਾਨ ਹੋ ਜਾਂਦੀ ਹੈ।

ਮੰਤਰੀ ਡਾ. ਬਲਜੀਤ ਕੌਰ ਨੇ ਇਹ ਵੀ ਦੱਸਿਆ ਕਿ ਲੀਗਲ ਗਾਰਡੀਅਨ ਮਾਤਾ-ਪਿਤਾ, ਭਰਾ-ਭੈਣ, ਨਜ਼ਦੀਕੀ ਰਿਸ਼ਤੇਦਾਰ ਜਾਂ ਕੋਈ ਸਮਾਜ ਸੇਵੀ ਸੰਸਥਾ ਨਾਲ ਜੁੜਿਆ ਜਿੰਮੇਵਾਰ ਵਿਅਕਤੀ ਵੀ ਹੋ ਸਕਦਾ ਹੈ, ਜਿਸ ਦੀ ਨਿਯੁਕਤੀ ਅਧਿਕਾਰਤ ਕਮੇਟੀ ਦੀ ਮਨਜ਼ੂਰੀ ਨਾਲ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਇਹ ਸਰਟੀਫਿਕੇਟ ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਅਤੇ ਬਾਲਗਾਂ ਦੀ ਜ਼ਿੰਦਗੀ ਵਿੱਚ ਬਹੁਤ ਮਹੱਤਵਪੂਰਣ ਬਦਲਾਅ ਲਿਆਉਂਦੇ ਹਨ, ਕਿਉਂਕਿ ਇਹ ਉਹਨਾਂ ਨੂੰ ਕਾਨੂੰਨੀ ਸੁਰੱਖਿਆ, ਹੱਕਾਂ ਦੀ ਰੱਖਿਆ ਅਤੇ ਵੱਖ-ਵੱਖ ਸਰਕਾਰੀ ਸੁਵਿਧਾਵਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਦੇ ਹਨ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਲਈ ਕਈ ਸਕੀਮਾਂ ਅਤੇ ਵਿਆਪਕ ਸਹੂਲਤਾਂ ਲਾਗੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਉਦੇਸ਼ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਅਤੇ ਉਹਨਾਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਕਰਨਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀ ਨੂੰ ਪਿੱਛੇ ਨਾ ਰਹਿਣ ਦਿੱਤਾ ਜਾਵੇ ਅਤੇ ਹਰ ਪੱਧਰ ਤੇ ਉਹਨਾਂ ਨੂੰ ਪੂਰਾ ਸਹਿਯੋਗ ਮਿਲੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement