ਸ਼ਹੀਦੀ ਦਿਹਾੜੇ ਨੂੰ ਲੈ ਕੇ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਕਰਵਾਏ ਲਾਈਟ ਐਂਡ ਸਾਊਂਡ ਸ਼ੋਅ
Published : Nov 14, 2025, 8:19 pm IST
Updated : Nov 14, 2025, 8:19 pm IST
SHARE ARTICLE
Light and sound shows organized in Ludhiana, Kapurthala, Sri Muktsar Sahib and Barnala on the occasion of Martyrdom Day
Light and sound shows organized in Ludhiana, Kapurthala, Sri Muktsar Sahib and Barnala on the occasion of Martyrdom Day

ਕੈਬਨਿਟ ਮੰਤਰੀਆਂ, ਸੰਸਦ ਮੈਂਬਰਾਂ ਅਤੇ ਵਿਧਾਇਕਾਂ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ੁੱਕਰਵਾਰ ਨੂੰ ਲੁਧਿਆਣਾ, ਕਪੂਰਥਲਾ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ।

ਇੱਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਬਿਜਲੀ, ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਸੰਗਤ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਅਤੇ ਮਹਾਨ ਫਲਸਫੇ 'ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਨੂੰ ਵੇਖਿਆ ਗਿਆ।

ਬਰਨਾਲਾ ਦੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਥਾਨਕ ਆਗੂਆਂ ਅਤੇ ਸੰਗਤ ਸਮੇਤ ਹਾਜ਼ਰੀ ਭਰੀ। ਜਦਕਿ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਾਹਿਬ ਸਟੇਡੀਅਮ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਸ਼ਾਮਿਲ ਹੋਏ।

ਇਨ੍ਹਾਂ ਲਾਈਟ ਐਡ ਸਾਊਂਡ ਸ਼ੋਅਜ਼ ਵਿੱਚ ਹਾਜ਼ਰੀ ਭਰਨ ਵਾਲੀ ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਹੈ। ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ ਕਾਲ, ਫਲਸਫ਼ੇ, ਸਿੱਖਿਆਵਾਂ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਲਾਸਾਨੀ ਸ਼ਹਾਦਤ ਉੱਤੇ ਚਾਨਣਾ ਪਾਇਆ ਗਿਆ। ਜ਼ਿਕਰਯੋਗ ਹੈ ਕਿ 17 ਅਤੇ 20 ਨਵੰਬਰ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਵੀ ਲਾਈਟ ਐਂਡ ਸਾਊਂਡ ਸ਼ੋਅ ਹੋਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement