ਤਰਨ-ਤਾਰਨ ਜ਼ਿਮਨੀ ਚੋਣ ਦੀਆਂ ਵੋਟਾਂ ਦੀ ਗਿਣਤੀ ਅੱਜ

By : GAGANDEEP

Published : Nov 14, 2025, 6:34 am IST
Updated : Nov 14, 2025, 8:08 am IST
SHARE ARTICLE
Tarn Taran by-election result News
Tarn Taran by-election result News

16 ਗੇੜਾਂ 'ਚ ਹੋਵੇਗੀ ਵੋਟਾਂ ਦੀ ਗਿਣਤੀ, 11 ਨਵੰਬਰ ਨੂੰ 60.95 ਫ਼ੀਸਦੀ ਹੋਈ ਸੀ ਵੋਟਿੰਗ

ਤਰਨ-ਤਾਰਨ ( ਤਰਸੇਮ ਸਿੰਘ ਲਾਲੂਘੁੰਮਣ/ ਕੁਲਦੀਪ ਸਿੰਘ ਦੀਪਾ): ਵਿਧਾਨ ਸਭਾ ਹਲਕਾ ਤਰਨਤਾਰਨ ਦੀ 11 ਨਵੰਬਰ ਨੂੰ ਹੋਈ ਜ਼ਿਮਨੀ ਚੋਣ ਦੀਆਂ ਵੋਟਾਂ ਗਿਣਤੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਅੱਜ ਸਵੇਰੇ 8:00 ਵਜੇ ਇੰਟਰਨੈਸ਼ਨਲ ਕਾਲਜ ਆਫ਼ ਨਰਸਿੰਗ, ਪਿੱਦੀ, ਤਰਨ-ਤਾਰਨ ਵਿਖੇ ਵੋਟਾਂ ਦੀ ਗਿਣਤੀ ਹੋਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਦਸਿਆ ਕਿ ਜ਼ਿਮਨੀ ਚੋਣ ਦੌਰਾਨ ਕੁਲ 15 ਉਮੀਦਵਾਰ ਚੋਣ ਮੈਦਾਨ ਵਿਚ ਹਨ ਜਦਕਿ ਈ.ਵੀ.ਐਮ ਵਿਚ 16 ਨੰਬਰ ਉੱਪਰ ਨੋਟਾ (ਨਨ ਆਫ਼ ਅਬੱਵ) ਐਡ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਵੋਟਾਂ ਦੀ ਗਿਣਤੀ ਲਈ ਦੋ ਹਾਲ ਬਣਾਏ ਗਏ ਹਨ ਜਿਨ੍ਹਾਂ ਵਿਚ ਇਕ ਹਾਲ ਵਿਚ ਈ.ਵੀ.ਐਮ. ਦੀਆਂ ਵੋਟਾਂ ਦੀ ਗਿਣਤੀ ਹੋਵੇਗੀ। ਉਨ੍ਹਾਂ ਦਸਿਆ ਕਿ ਈ.ਵੀ.ਐਮ. ਦੀਆਂ ਵੋਟਾਂ ਦੀ ਗਿਣਤੀ ਲਈ 14 ਕਾਊਂਟਰ ਲਗਾਏ ਗਏ ਹਨ ਜਦਕਿ ਦੂਸਰੇ ਹਾਲ ਵਿਚ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ ਰਿਟਰਨਿੰਗ ਅਫ਼ਸਰ ਨੇ ਦਸਿਆ ਕਿ ਗਿਣਤੀ ਕੇਂਦਰ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਕਾਊਂਟਿੰਗ ਸਟਾਫ਼ ਨੂੰ ਵੀ ਸਿਖਲਾਈ ਦੇ ਦਿਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement