ਪਾਕਿ ਜਥੇ ਨਾਲ ਗੁਰਪੁਰਬ ਮਨਾਉਣ ਗਈ ਔਰਤ ਗ਼ਾਇਬ

By : GAGANDEEP

Published : Nov 14, 2025, 6:25 am IST
Updated : Nov 14, 2025, 7:50 am IST
SHARE ARTICLE
photo
photo

ਸਰਬਜੀਤ ਕੌਰ ਮੁਕਤਸਰ ਸਾਹਿਬ ਜ਼ਿਲ੍ਹੇ ਨਾਲ ਸਬੰਧਤ ਹੈ

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਭਾਰਤ ਆ ਗਿਆ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਜਥੇ ਵਿਚ ਸ਼ਾਮਲ ਇਕ ਔਰਤ ਪਾਕਿਸਤਾਨ ਵਿਚ ਹੀ ਗ਼ਾਇਬ ਹੋ ਗਈ ਹੈ। ਦਸਿਆ ਜਾ ਰਿਹਾ ਹੈ ਕਿ ਇਹ ਔਰਤ ਮੁਕਤਸਰ ਜ਼ਿਲ੍ਹੇ ਨਾਲ ਸਬੰਧਤ ਹੈ ਜਿਸ ਦਾ ਨਾਂ ਸਰਬਜੀਤ ਕੌਰ ਪਤਨੀ ਕਰਨੈਲ ਸਿੰਘ ਹੈ।

ਇਸ ਦੀ ਪੁਸ਼ਟੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਨੇ ਕੀਤੀ ਹੈ। ਇਹ ਜਥਾ ਦਸ ਦਿਨ ਲਈ ਗੁਰੂ ਪੁਰਬ ਸਬੰਧੀ ਸਮਾਗਮਾਂ ਵਿਚ ਸ਼ਾਮਲ ਹੋਣ ਗਿਆ ਸੀ। ਜ਼ਿਕਰਯੋਗ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਪਹਿਲੀ ਵਾਰ ਜਥੇ ਨੂੰ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨਾਂ ਲਈ ਆਗਿਆ ਮਿਲੀ ਸੀ। ਹਾਲਾਂਕਿ ਬਾਕੀ ਜਥਾ ਵਾਪਸ ਆ ਗਿਆ ਹੈ ਪਰ ਸਰਬਜੀਤ ਬਾਰੇ ਲਾਪਤਾ ਦਸਿਆ ਜਾ ਰਿਹਾ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement