ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਵੇਚੀ ਮੂੰਗਫਲੀ
Published : Dec 14, 2018, 1:55 pm IST
Updated : Apr 10, 2020, 11:17 am IST
SHARE ARTICLE
ਆਪ ਵਿਧਾਇਕ
ਆਪ ਵਿਧਾਇਕ

ਆਪਸੀ ਧੜੇਬੰਦੀ ਦਾ ਸ਼ਿਕਾਰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਇਜਲਾਸ ਮੌਕੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ...

ਚੰਡੀਗੜ੍ਹ (ਭਾਸ਼ਾ) : ਆਪਸੀ ਧੜੇਬੰਦੀ ਦਾ ਸ਼ਿਕਾਰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਇਜਲਾਸ ਮੌਕੇ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਜਲਾਸ ਛੋਟਾ ਰੱਖਣ ਤੇ ਬੇਰੁਜ਼ਗਾਰੀ ਦੂਰ ਕਰਨ 'ਚ ਅਸਫਲ ਹੋਈ ਕੈਪਟਨ ਸਰਕਾਰ ਵਿਰੁੱਧ 'ਆਪ' ਨੇ ਵਾਕਆਊਟ ਕਰਦਿਆਂ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕਾਂਗਰਸ ਵੱਲੋਂ ਕੀਤੇ ਘਰ-ਘਰ ਰੁਜ਼ਗਾਰ ਨੂੰ ਪੂਰਾ ਨਾ ਕਰਨ 'ਤੇ ਵਿਧਾਨ ਸਭਾ ਦੇ ਬਾਹਰ ਮੂੰਗਫਲੀ ਦੀ ਸਟਾਲ ਲਾਈ।

ਬਰਨਾਲਾ ਦੇ ਵਿਧਾਇਕ ਮੀਤ ਹੇਠ ਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ ਵਿਧਾਨ ਸਭਾ ਸੈਸ਼ਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਮੂੰਗਫਲੀ ਦੇ ਸਟਾਲ 'ਤੇ ਬੈਠੇ।
ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਨੌਜਵਾਨ ਪੀੜ੍ਹੀ ਨੂੰ ਕੀਤੇ ਨੌਕਰੀ ਦੇਣ ਦੇ ਵਾਅਦਿਆਂ ਦੇ ਸਰਕਾਰ ਖਰੀ ਨਹੀਂ ਉੱਤਰੀ। ਉਨ੍ਹਾਂ ਕਿਹਾ ਕਿ ਇਸ ਦੇ ਰੋਸ ਵਜੋਂ ਆਮ ਆਦਮੀ ਪਾਰਟੀ ਮੂੰਗਫਲੀ ਵੇਚ ਕੇ ਰੁਜ਼ਗਾਰ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਇੱਕ ਦਿਨ ਦਾ ਸੈਸ਼ਨ ਰੱਖ ਕੇ ਪੰਜਾਬ ਦੇ ਮੁੱਦਿਆਂ ਨੂੰ ਦਬਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ।

ਹਾਲਾਂਕਿ, ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਵੀ ਇਸੇ ਮੁੱਦੇ 'ਤੇ ਵਿਧਾਨ ਸਭਾ ਵਿੱਚ ਪ੍ਰਦਰਸ਼ਨ ਕੀਤਾ ਪਰ ਸਿਆਸੀ ਵਖਰੇਵੇਂ ਪੈਦਾ ਹੋਣ ਕਾਰਨ 'ਆਪ' ਨੇ ਉਨ੍ਹਾਂ ਨਾਲ ਰਲ ਕੇ ਪ੍ਰਦਰਸ਼ਨ ਕਰਨ ਤੋਂ ਵੀ ਪਾਸਾ ਹੀ ਵੱਟਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement