ਕਾਂਗਰਸ ਸਰਕਾਰ ਵਿਧਾਇਕਾਂ ਦੀਆਂ ਤਨਖ਼ਾਹਾਂ ਵਧਾਈ ਜਾਂਦੀ ਏ, ਫਿਰ ਬਹਾਨਾ ਖ਼ਜਾਨਾ ਖਾਲੀ ਹੈ : ਬੈਂਸ
Published : Dec 14, 2018, 12:51 pm IST
Updated : Apr 10, 2020, 11:18 am IST
SHARE ARTICLE
ਭੈਂਸ ਭਰਾ
ਭੈਂਸ ਭਰਾ

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੇ ਲੀਡਰ ਬਲਵਿੰਦਰ ਸਿੰਘ ਬੈਂਸ ਨੇ ਵਿਧਾਇਕਾਂ ਦੀ ਤਨਖਾਹ ਵਧਾਉਣ ....

ਚੰਡੀਗੜ੍ਹ (ਭਾਸ਼ਾ)  : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਅੱਜ ਲੋਕ ਇਨਸਾਫ ਪਾਰਟੀ ਦੇ ਲੀਡਰ ਬਲਵਿੰਦਰ ਸਿੰਘ ਬੈਂਸ ਨੇ ਵਿਧਾਇਕਾਂ ਦੀ ਤਨਖਾਹ ਵਧਾਉਣ ਦੇ ਪ੍ਰਸਤਾਵ ਦਾ ਵਿਰੋਧ ਕੀਤਾ। ਬੈਂਸ ਨੇ ਇਸ ਪ੍ਰਸਤਾਵ ਦਾ ਵਿਰੋਧ ਕਰਦਿਆਂ ਵਾਕਆਊਟ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਕੋਲ ਆਪਣੇ ਮੁਲਾਜ਼ਮਾਂ ਨੂੰ ਦੇਣ ਲਈ ਪੈਸੇ ਨਹੀਂ ਤਾਂ ਫਿਰ ਵਿਧਾਇਕਾਂ ਦੀਆਂ ਤਨਖਾਹਾਂ ਕਿਵੇਂ ਵਧਾਈਆਂ ਜਾ ਸਕਦੀਆਂ ਹਨ।

ਯਾਦ ਰਹੇ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਕਰਕੇ ਹਜ਼ਾਰਾਂ ਅਧਿਆਪਕਾਂ ਦੀ ਤਨਖਾਹ ਵਿੱਚ 70 ਫੀਸਦੀ ਕਟੌਤੀ ਕੀਤੀ ਹੈ ਤੇ ਮੁਲਾਜ਼ਮਾਂ ਨੂੰ ਡੀਏ ਦੀਆਂ ਕਈ ਕਿਸ਼ਤਾਂ ਵੀ ਨਹੀਂ ਦਿੱਤੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸੈਸ਼ਨ ਦਾ ਸਮਾਂ ਘਟਾਉਣ ਦਾ ਵੀ ਵਿਰੋਧ ਕੀਤਾ ਗਿਆ। ਇਹ ਇਜਲਾਸ 14 ਦਸੰਬਰ ਯਾਨੀ ਅੱਜ ਦੁਪਹਿਰ ਤੱਕ ਹੀ ਚੱਲੇਗਾ। ਪਹਿਲਾਂ ਇਹ 15 ਦਸੰਬਰ ਤੱਕ ਚੱਲਣਾ ਸੀ।t

ਸਮਾਂ ਘਟਾਉਣ 'ਤੇ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਦਿਆ ਕਿਹਾ ਕਿ ਸਰਕਾਰ ਸਵਾਲਾਂ ਦਾ ਸਾਹਮਣਾ ਕਰਨ ਤੋਂ ਭੱਜ ਰਹੀ ਹੈ। ਆਮ ਆਦਮੀ ਪਾਰਟੀ ਤੇ ਲੋਕ ਇਨਸਾਫ ਪਾਰਟੀ ਨੇ ਇਸ ਦਾ ਵਿਰੋਧ ਕੀਤਾ। ਆਪ ਦੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਨੇ ਕਿਹਾ ਕਿ ਸੈਸ਼ਨ ਘੱਟੋ-ਘੱਟ 20 ਦਿਨਾ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਹਜ਼ਾਰਾਂ ਸਵਾਲ ਹਨ ਜਿਨ੍ਹਾਂ ਦਾ ਸਰਕਾਰ ਨੂੰ ਵਿਧਾਨ ਸਭਾ ਵਿੱਚ ਜਵਾਬ ਦੇਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement