
ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਰਤਾਰਪੁਰ ਲਾਂਘੇ ਦਾ ਮੁੱਦਾ ਚੁੱਕਿਆ ਗਿਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦ....
ਚੰਡੀਗੜ੍ਹ (ਭਾਸ਼ਾ) : ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਕਰਤਾਰਪੁਰ ਲਾਂਘੇ ਦਾ ਮੁੱਦਾ ਚੁੱਕਿਆ ਗਿਆ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦ ਰੁੱਤ ਦੇ ਇਜਲਾਸ ਦੌਰਾਨ ਕਰਤਾਰਪੁਰ ਲਾਂਘੇ ਬਾਰੇ ਬੋਲਦੇ ਹੋਏ ਕਿਹਾ ਕਿ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਨਹੀਂ ਸਗੋਂ ਪਾਕਿਸਤਾਨੀ ਫੌਜ ਦਾ ਹੈ | ਉਨ੍ਹਾਂ ਕਿਹਾ ਕਿ ਸਿਰਫ ਕਰਤਾਰਪੁਰ ਲਾਂਘੇ ਦੇ ਨਾਲ ਹੀ ਪਾਕਿਸਤਾਨ ਨਾਲ ਗੱਲਬਾਤ ਅੱਗੇ ਨਹੀਂ ਵਧੇਗੀ ਸਗੋਂ ਇਸ ਲਈ ਸ਼ਾਂਤੀ ਬਣਾਈ ਰੱਖਣਾ ਵੀ ਜਰੂਰੀ ਹੈ |
ਕੈਪਟਨ ਨੇ ਕਿਹਾ ਕਿ ਪਾਕਿਸਤਾਨ ਨਾਲ ਪਹਿਲਾਂ ਵੀ ਸ਼ਾਂਤੀ ਬਣਾਈ ਰੱਖਣ ਦੀ ਕੋਸ਼ਿਸ਼ ਕੀਤੀ ਸੀ ਪਰ ਇਸਤੇ ਗ਼ਲਤ ਕਾਰਵਾਈ ਕੀਤੀ ਗਈ | ਅੱਤਵਾਦ ਬਾਰੇ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖਣ ਲਈ ਅੱਤਵਾਦੀ ਗਤੀਵਿਧੀਆਂ 'ਤੇ ਰੋਕ ਲਗਾਈ ਜਾਣੀ ਜਰੂਰੀ ਹੈ | ਇਸਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਕਰਤਾਰਪੁਰ ਦੀ 11000 ਏਕੜ ਜ਼ਮੀਨ ਦੇ ਤਬਾਦਲੇ ਨੂੰ ਲੈ ਕੇ ਭਾਰਤ ਸਰਕਾਰ ਨੂੰ ਪ੍ਰਸਤਾਵ ਦੇਣ ਦਾ ਮਤਾ ਵੀ ਪਾਇਆ ਗਿਆ |