
ਸਾਰੀ ਘਟਨਾ ਸੀਸੀਟੀਵੀ ‘ਚ ਕੈਦ
ਅੰਮ੍ਰਿਤਸਰ: ਕਹਿੰਦੇ ਨੇ ਮੌਤ ਕਦੋਂ ਤੇ ਕਿੱਥੇ ਆ ਜਾਵੇ ਇਸ ਬਾਰੇ ਕਿਸੇ ਨੂੰ ਕੁਝ ਵੀ ਪਤਾ ਨਹੀਂ ਹੁੰਦਾ ਅਜਿਹਾ ਹੀ ਭਾਣਾ ਵਾਪਰਿਆ ਹੈ ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ।
Photoਗੁਰੂ ਘਰ ਜਾ ਕੇ ਹਰ ਕੋਈ ਆਪਣੇ ਪਰਿਵਾਰ ਲਈ ਸੁਖ ਸ਼ਾਂਤੀ ਤੇ ਭਲਾਈ ਮੰਗਦਾ ਪਰ ਸ਼ਾਇਦ ਪਰਮਜੀਤ ਸਿੰਘ ਦੇ ਪਰਿਵਾਰ ਨੇ ਸੋਚਿਆ ਵੀ ਨਹੀਂ ਹੋਵੇਗਾ ਕਿ ਘਰੋਂ ਗੁਰੂ ਘਰ ਗਏ ਪਰਮਜੀਤ ਹਮੇਸ਼ਾ ਲਈ ਗੁਰ ਚਰਨਾ ’ਚ ਲੀਨ ਹੋ ਜਾਣਗੇ।
Photo ਅੰਮ੍ਰਿਤਸਰ ਦੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਣ ਗਏ ਬਜ਼ੁਰਗ ਦੀ ਅਚਾਨਕ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਦੀ ਸਾਰੀ ਘਟਨਾ ਗੁਰਦੁਆਰਾ ਸਾਹਿਬ ‘ਚ ਲੱਗੇ ਕੈਮਰੇ ਵਿਚ ਕੈਦ ਹੋ ਗਈ ਤਸਵੀਰਾਂ ਵਿਚ ਦੇਖਿਆ ਜਾ ਸਕਦਾ ਹੈ ਕਿ ਸੰਗਤ ਬੜੀ ਹੀ ਸ਼ਰਧਾ ਨਾਲ ਗੁਰਦੁਆਰਾ ਸਾਹਿਬ ਨਤਮਸਤਕ ਹੋ ਰਹੀ ਹੈ।
Photoਇਸ ਸਬੰਧੀ ਜਾਣਕਾਰੀ ਦਿੰਦਿਆਂ ਗ੍ਰੰਥੀ ਤਰਸੇਮ ਸਿੰਘ ਨੇ ਦੱਸਿਆ ਕਿ ਬਜ਼ੁਰਗ ਪਰਮਜੀਤ ਸਿੰਘ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਲਈ ਆਏ ਸਨ। ਮੱਥਾ ਟੇਕਦੇ ਸਮੇਂ ਉਨ੍ਹਾਂ ਨੂੰ ਹਾਰਟ-ਅਟੈਕ ਆ ਗਿਆ, ਜਿਸ ਕਾਰਨ ਉਹ ਜ਼ਮੀਨ 'ਤੇ ਡਿੱਗ ਗਏ ਤੇ ਤੁਰੰਤ ਉਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਲਿਆਂਦਾ ਗਿਆ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
Photoਪਰਿਵਾਰ ਲਈ ਘਟਾਨ ਬੁਹਤ ਦੁਖਦਾਈ ਹੈ ਪਰ ਕਹਿੰਦੇ ਨੇ ਜਿਸ ਦੀ ਜਿੱਥੇ ਲਿਖੀ ਹੈ ਉਸ ਨੂੰ ਹੋਣੀ ਹਰ ਹੀਲੇ ਉਥੇ ਲੈ ਆਉਂਦੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।