ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ 550 ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ
Published : Dec 14, 2019, 10:33 am IST
Updated : Dec 14, 2019, 10:33 am IST
SHARE ARTICLE
Sukhjinder Singh Randhawa
Sukhjinder Singh Randhawa

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਹਾਈ ਕੋਰਟ ਦੇ ਲਾਇਬ੍ਰੇਰੀ ਲਾਅਨ ਵਿਖੇ ਪੌਦੇ

ਚੰਡੀਗੜ੍ਹ  (ਸਪੋਕਸਮੈਨ ਸਮਾਚਾਰ ਸੇਵਾ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਹਾਈ ਕੋਰਟ ਦੇ ਲਾਇਬ੍ਰੇਰੀ ਲਾਅਨ ਵਿਖੇ ਪੌਦੇ ਲਗਾਉਣ ਦਾ ਸਮਾਗਮ ਕਰਵਾਇਆ ਗਿਆ। ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਵੱਲੋਂ 550 ਪੌਦੇ ਲਗਾਉਣ ਲਈ ਭੇਂਟ ਕੀਤੇ ਗਏ।

Punjab And haryana High CourtPunjab And haryana High Court

ਸ. ਰੰਧਾਵਾ ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਜਿਤੇਂਦਰਾ ਚੌਹਾਨ ਨੇ ਸਾਂਝੇ ਤੌਰ 'ਤੇ ਪੌਦੇ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਸ. ਰੰਧਾਵਾ ਨੇ ਕਿਹਾ ਕਿ ਗੁਰੂ ਸਾਹਿਬ ਦਾ ਦਿਨ ਮਨਾਉਣ ਦਾ ਇਸ ਤੋਂ ਵਧੀਆ ਤਰੀਕਾ ਨਹੀਂ ਹੋ ਸਕਦਾ ਕਿ ਅਸੀਂ ਉਨ੍ਹਾਂ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਯੋਗਦਾਨ ਪਾਈਏ।

Dr. Dayal Partap Singh RandhawaDr. Dayal Partap Singh Randhawa

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਚੌਗਿਰਦੇ ਨੂੰ ਸਾਂਭਣ ਦਾ ਦਿੱਤਾ ਸੰਦੇਸ਼ ਸਾਨੂੰ ਅਮਲੀ ਰੂਪ ਵਿੱਚ ਲਾਗੂ ਕਰਨਾ ਚਾਹੀਦਾ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਡਾ.ਦਿਆਲ ਪ੍ਰਤਾਪ ਸਿੰਘ ਰੰਧਾਵਾ, ਮੀਤ ਪ੍ਰਧਾਨ ਵਿਕਾਲ ਮਲਿਕ, ਆਨਰੇਰੀ ਸਕੱਤਰ ਰੋਹਿਤ ਸੂਦ, ਖਜਾਨਚੀ ਫਤਿਹਜੀਤ ਸਿੰਘ ਸਮੇਤ 550 ਤੋਂ ਵੱਧ ਵਕੀਲਾਂ ਨੇ ਵੀ ਸ਼ਮੂਲੀਅਤ ਕੀਤੀ। ਐਸੋਸੀਏਸ਼ਨ ਦੀ ਜੁਆਇੰਟ ਸਕੱਤਰ ਰਚਨਾ ਰੁਦਰਾ ਨੇ ਸਾਰੇ ਆਏ ਮਹਿਮਾਨਾਂ ਦਾ ਸਵਾਗਤ ਤੇ ਧੰਨਵਾਦ ਕੀਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bibi Rajinder Kaur Bhattal Exclusive Interview | Captain Amarinder Singh | Lok Sabha Election LIVE

17 May 2024 10:03 AM

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM
Advertisement