ਸ਼੍ਰੋਮਣੀ ਅਕਾਲੀ ਦਲ ਵਲੋਂ ਇੰਝ ਮਨਾਇਆ ਜਾ ਰਿਹਾ ਹੈ 100 ਸਾਲਾ ਸਥਾਪਨਾ ਦਿਵਸ
Published : Dec 14, 2020, 12:12 pm IST
Updated : Dec 14, 2020, 12:12 pm IST
SHARE ARTICLE
Shiromani Akali Dal:
Shiromani Akali Dal:

ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਨ ਤੇ ਸਿੱਖਾਂ ਦੀ ਅਵਾਜ਼ ਬਣ ਕੇ ਭਾਈਚਾਰੇ ਦੇ ਮਸਲਿਆਂ ਨੂੰ ਉਭਾਰਨ ਲਈ ਇਸ ਪਾਰਟੀ ਦੀ ਸਾਥਪਨਾ ਕੀਤੀ ਗਈ ਸੀ।

ਅੰਮ੍ਰਿਤਸਰ- ਅੱਜ ਸ਼੍ਰੋਮਣੀ ਅਕਾਲੀ ਦਲ ਆਪਣਾ 100ਵਾਂ ਸਥਾਪਨਾ ਦਿਵਸ ਮਨਾ ਰਿਹਾ ਹੈ। ਇਹ ਦਿਵਸ ਅੱਜ ਅਕਾਲੀ ਦਲ ਵਲੋਂ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਰਖਵਾਏ ਗਏ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾ ਰਹੇ ਹਨ। ਸ਼ਬਦ ਕੀਰਤਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇਗੀ। 

sad

ਇਹ ਸੀਨੀਅਰ ਅਕਾਲੀ ਲੀਡਰ ਹਨ ਸ਼ਾਮਿਲ 
ਇਸ ਮੌਕੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਸੀਨੀਅਰ ਅਕਾਲੀ ਲੀਡਰ ਹਾਜ਼ਰ ਹਨ। 

sad

ਜ਼ਿਕਰਯੋਗ ਹੈ ਕਿ ਕਿਸਾਨ ਸੰਘਰਸ਼ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ 100 ਸਾਲਾ ਸਥਾਪਨਾ ਦਿਵਸ ਸੰਖੇਪ ਰੂਪ ਵਿਚ ਮਨਾਇਆ ਜਾ ਰਿਹਾ ਹੈ। ਅੰਗਰੇਜ਼ਾਂ ਤੋਂ ਦੇਸ਼ ਦੀ ਆਜ਼ਾਦੀ ਵਿੱਚ ਵੀ ਅਕਾਲੀ ਦਲ ਦਾ ਸ਼ਾਨਦਾਰ ਯੋਗਦਾਨ ਰਿਹਾ। 14 ਦਸੰਬਰ, 1920 ਨੂੰ ਅਕਾਲੀ ਦਲ ਦੀ ਸਥਾਪਨਾ ਕੀਤੀ ਗਈ ਸੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਨ ਤੇ ਸਿੱਖਾਂ ਦੀ ਅਵਾਜ਼ ਬਣ ਕੇ ਭਾਈਚਾਰੇ ਦੇ ਮਸਲਿਆਂ ਨੂੰ ਉਭਾਰਨ ਲਈ ਇਸ ਪਾਰਟੀ ਦੀ ਸਾਥਪਨਾ ਕੀਤੀ ਗਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement