
ਬਿਮਾਰ ਹੋਣ ਕਾਰਨ ਹੋਈ ਕਿਸਾਨ ਮੱਖਣ ਸਿੰਘ ਦੀ ਮੌਤ
ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
death
ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਮੋਗਾ ਦੇ ਪਿੰਡ ਭਿੰਡਰ ਦੇ ਕਿਸਾਨ ਮੱਖਣ ਸਿੰਘ ਦੀ ਬਿਮਾਰ ਹੋਣ ਕਾਰਨ ਮੌਤ ਹੋ ਗਈ। ਮੰਚ 'ਤੇ ਭੁੱਖ ਹੜਤਾਲ 'ਤੇ ਬੈਠੇ ਸਮੂਹ ਕਿਸਾਨ ਆਗੂਆਂ ਨੇ 2 ਮਿੰਟ ਦਾ ਮੌਨ ਧਾਰ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।