ਕੇਜਰੀਵਾਲ, ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ : ਕੈਪਟਨ
Published : Dec 14, 2020, 12:48 am IST
Updated : Dec 14, 2020, 12:48 am IST
SHARE ARTICLE
image
image

ਕੇਜਰੀਵਾਲ, ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਨ ਵਾਲਾ ਝੂਠਾ ਇਨਸਾਨ : ਕੈਪਟਨ

ਪੰਜਾਬ ਸਰਕਾਰ ਨੇ ਅਡਾਨੀ ਪਾਵਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਅਤੇ 'ਆਪ' ਦੇ ਝੂਠਾਂ ਉਤੇ ਕੋਈ ਭਰੋਸਾ ਨਹੀਂ ਕਰਦਾ

  to 
 

ਚੰਡੀਗੜ੍ਹ, 13 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਚਲ ਰਹੇ ਅੰਦੋਲਨ ਨੂੰ ਨਿਜੀ ਸੁਆਰਥਾਂ ਲਈ ਵਰਤਣ ਦੇ ਹੱਥਕੰਡੇ ਅਪਣਾਉਣ ਦੀ ਕੋਸ਼ਿਸ਼ ਲਈ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ ਹੈ ਜੋ ਅਪਣੇ ਕੋਰੇ ਝੂਠਾ ਅਤੇ ਕੂੜ ਪ੍ਰਚਾਰ ਜ਼ਰੀਏ ਪੰਜਾਬ ਵਿਚ ਅਪਣੀ ਪਾਰਟੀ ਦੇ ਹੋਛੇ ਚੋਣ ਏਜੰਡੇ ਨੂੰ ਅੱਗੇ ਵਧਾਉਣ ਦੀ ਤਾਕ ਵਿਚ ਹੈ।
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਭਰਮਜਾਲ ਫੈਲਾਉਣ ਅਤੇ ਬਣਾਵਟੀ ਗੱਲਾਂ ਦੀ ਤਾਜ਼ਾ ਮੁਹਿੰਮ ਉਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਵਿਚ ਕੇਜਰੀਵਾਲ ਸਰਕਾਰ ਇਸ ਦੇ ਬਿਲਕੁਲ ਉਲਟ ਜਿਥੇ ਉਹ ਅੰਬਾਨੀਆਂ ਦੇ ਆਸਰੇ ਤਰੱਕੀ ਕਰ ਰਹੀ ਹੈ ਅਤੇ ਇਥੇ ਹੀ ਬੱਸ ਨਹੀਂ, ਸਗੋਂ ਕੇਜਰੀਵਾਲ ਸਰਕਾਰ ਤਾਂ ਰਿਲਾਇੰਸ ਵਲੋਂ ਚਲਾਈ ਜਾ ਰਹੀ ਕੰਪਨੀ ਬੀ.ਐਸ.ਈ.ਐਸ. ਅਧੀਨ ਦਿੱਲੀ ਵਿਚ ਬਿਜਲੀ ਖੇਤਰ ਵਿਚ ਕੀਤੇ ਸੁਧਾਰਾਂ ਨੂੰ ਸੱਭ ਤੋਂ ਵੱਡੀ ਪ੍ਰਾਪਤੀ ਹੋਣ ਦਾ ਢੋਲ ਵਜਾ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਾ ਤਾਂ ਅਡਾਨੀ ਪਾਵਰ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਕੀਤਾ ਹੈ ਅਤੇ ਨਾ ਹੀ ਸੂਬੇ ਵਿਚ ਬਿਜਲੀ ਦੀ ਖ਼ਰੀਦ ਲਈ ਪ੍ਰਾਈਵੇਟ ਕੰਪਨੀਆਂ ਦੀ ਬੋਲੀ ਬਾਰੇ ਜਾਣਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਤੱਥ ਇਹ ਹੈ ਕਿ ਕੇਜਰੀਵਾਲ ਸਰਕਾਰ ਨੇ 23 ਨਵੰਬਰ ਨੂੰ ਉਸ ਵੇਲੇ ਕਾਲੇ ਖੇਤੀ ਕਾਨੂੰਨਾਂ ਵਿਚੋਂ ਇਕ ਕਾਨੂੰਨ ਬੇਸ਼ਰਮੀ ਨਾਲ ਨੋਟੀਫ਼ਾਈ ਕਰ ਦਿਤਾ ਜਦੋਂ ਕਿਸਾਨ ਇਨ੍ਹਾਂ ਕਾਨੂੰਨਾਂ ਵਿਰੁਧ ਦਿੱਲੀ ਵੱਲ ਕੂਚ ਕਰਨ ਦੀਆਂ ਤਿਆਰੀਆਂ ਕਰ ਰਹੇ ਸਨ। ਉਨ੍ਹਾਂ ਨੇ ਚੁਟਕੀ ਲੈਂਦਿਆਂ ਕਿਹਾ ਕਿ ਹੁਣ ਕੇਜਰੀਵਾਲ ਸੋਮਵਾਰ ਤੋਂ ਕਿਸਾਨਾਂ ਦੀ ਭੁੱਖ ਹੜਤਾਲ ਦੇ ਸਮਰਥਨ ਵਿਚ ਉਪਵਾਸ ਦਾ ਐਲਾਨ ਕਰ ਕੇ ਨੋਟੰਕੀ ਕਰ ਰਿਹਾ ਹੈ। ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਦਿੱਲੀ ਵਿਚ ਅਪਣੇ ਹਮਰੁਤਬਾ ਨੂੰ ਫਿਟਕਾਰ ਲਾਉਂਦਿਆ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,''ਕੀ ਤਹਾਨੂੰ ਕੋਈ ਸ਼ਰਮ-ਹਯਾ ਹੈ। ਜਦੋਂ ਸਾਡੇ ਕਿਸਾਨ ਤੁਹਾਡੇ ਸ਼ਹਿਰ ਦੀਆਂ ਸੜਕਾਂ ਉਤੇ ਬਹਾਦਰੀ ਨਾਲ ਠੰਢ ਦਾ ਸਾਹਮਣ ਕਰ ਰਹੇ ਹੋਣ ਤਾਂ ਤੁਸੀਂ ਇਸ ਮੌਕੇ ਨੂੰ ਅਪਣੇ ਸਿਆਸੀ ਹਿਤਾਂ ਲਈ ਵਰਤਣ ਬਾਰੇ ਕਿਸ ਤਰ੍ਹਾਂ ਸੋਚ ਸਕਦੇ ਹੋ।'' ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੰਦੋਲਨਕਾਰੀ ਕਿਸਾਨ, ਜੋ ਇਨਸਾਫ਼ ਦੀ ਮੰਗ ਲਈ ਪਿਛਲੇ 17 ਦਿਨਾਂ ਤੋਂ ਤੁਹਾਡੇ ਸ਼ਹਿਰ ਦੇ ਬਾਹਰ ਬੈਠੇ ਹੋਏ ਹਨ, ਦੀ ਮਦਦ ਲਈ ਕੋਈ ਉਸਾਰੂ ਕੰਮ ਕਰਨ ਦੀ ਬਜਾਏ ਤੁਸੀਂ ਅਤੇ ਤੁਹਾਡੀ ਪਾਰਟੀ ਸਿਆਸਤ ਖੇਡਣ ਵਿਚ ਲੱਗੇ ਹੋਏ ਹੋ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ 'ਚੋਂ ਇਕ ਕਾਨੂੰਨ ਨੂੰ ਲਾਗੂ ਕਰ ਕੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਤੋਂ ਲੈ ਕੇ ਉਨ੍ਹਾਂ ਨੂੰ ਦਿੱਲੀ ਦੇ ਇਕ ਕੋਨੇ ਵਿਚ ਨੱਕਰੇ ਲਾਉਣ ਦੀਆਂ ਕੋਸ਼ਿਸ਼ਾਂ ਤੋਂ ਕੇਜਰੀਵਾਲ ਨੇ ਵਾਰ-ਵਾਰ ਇਹ ਸਾਬਤ ਕੀਤਾ ਹੈ ਕਿ ਉਹ ਕਿਸਾਨਾਂ ਦਾ ਹਮਦਰਦ ਨਹੀਂ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੱਤੀ ਕਿ ਸੂਬੇ ਵਿਚ ਗ਼ਲਤ ਜਾਣਕਾਰੀ ਫੈਲਾਉਣ ਲਈ 'ਆਪ' ਵਲੋਂ ਅਪਣਾਏ ਗਏ ਘਟੀਆ ਹੱਥਕੰਡੇ ਅਤੇ ਕੋਝੀਆਂ ਚਾਲਾਂ ਪੰਜਾਬ ਸਰਕਾਰ ਅਤੇ ਕਿਸਾਨਾਂ ਦਰਮਿਆਨ ਪਾੜਾ ਪਾਉਣ ਦੀ ਉਨ੍ਹਾਂ ਦੀ ਤਾਜ਼ਾ ਕੋਸ਼ਿਸ਼ ਨੂੰ ਸਫ਼ਲ ਨਹੀਂ ਕਰਨਗੇ।

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement