ਰੈਫ਼ਰੈਂਡਮ ਨਾਲ ਖੇਤੀ ਸੁਧਾਰ ਕਾਨੂੰਨਾਂ ਦਾ ਵਿਵਾਦ ਨਿਪਟਾਏ ਮੋਦੀ : ਖਹਿਰਾ
Published : Dec 14, 2020, 12:54 am IST
Updated : Dec 14, 2020, 12:54 am IST
SHARE ARTICLE
image
image

ਰੈਫ਼ਰੈਂਡਮ ਨਾਲ ਖੇਤੀ ਸੁਧਾਰ ਕਾਨੂੰਨਾਂ ਦਾ ਵਿਵਾਦ ਨਿਪਟਾਏ ਮੋਦੀ : ਖਹਿਰਾ

ਜਲੰਧਰ, 13 ਦਸੰਬਰ  (ਲੱਖਵਿੰਦਰ ਸਿੰਘ ਲੱਕੀ): ਪੰਜਾਬ ਵਿਧਾਨ ਸਭਾ ਵਿਚ ਸਾਬਕਾ ਆਗੂ ਵਿਰੋਧੀ ਧਿਰ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੇਤੀ ਸੁਧਾਰ ਕਾਨੂੰਨਾਂ ਨੂੰ ਲੈ ਕੇ ਪੈਦਾ ਹੋਇਆ ਤਣਾਅ ਨੂੰ ਦੂਰ ਕਰਨ ਲਈ ਪੰਜਾਬ ਤੇ ਹਰਿਆਣਾ ਵਿਚ ਵਿਸ਼ੇਸ਼ ਰੈਫ਼ਰੈਂਡਮ ਲਿਆਉਣ ਨੂੰ ਕਿਹਾ ਹੈ। ਖਹਿਰਾ ਨੇ ਕਿਹਾ ਕਿ ਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਤੰਤਰ ਵਿਚ ਵਿਸ਼ਵਾਸ ਰਖਦੇ ਹਨ ਤਾਂ ਇਸ ਤਣਾਅ ਨੂੰ ਦੂਰ ਕਰਨ ਦਾ ਇਹੀ ਜ਼ਰੀਆ ਹੈ। ਪੰਜਾਬ ਪ੍ਰੈੱਸ ਕਲੱਬ 'ਚ ਪਹੁੰਚੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਤੰਬਰ ਤੋਂ ਕਿਸਾਨ ਖੇਤੀ ਸੁਧਾਰ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਦੌਰਾਨ 11 ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਬਾਵਜੂਦ ਇਸ ਦੇ ਕਿਸਾਨਾਂ ਦੀ ਮੰਗ ਵਲ ਕੋਈ ਧਿਆਨ ਨਹੀਂ ਦਿਤਾ ਜਾ ਰਿਹਾ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਵੀ ਕੇਂਦਰ ਦੇ ਖੇਤੀ ਸੁਧਾਰ ਕਾਨੂੰਨਾਂ ਵਿਰੁਧ ਬਿਲ ਪਾਸ ਕੀਤਾ ਜਾ ਚੁਕਿਆ ਹੈ।

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement