
ਨੈਸ਼ਨਲ ਲੋਕ ਅਦਾਲਤ ਮੌਕੇ ਹਾਜ਼ਰ ਲੋਕਾਂ ਵਿੱਚ ਆਪਣੇ ਕੇਸਾਂ ਦੇ ਨਿਪਟਾਰੇ ਕਰਵਾਉਣ ਦਾ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਸੀ।
ਚੰਡੀਗੜ੍ਹ :ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ (ਮੁਹਾਲੀ) ਦੀ ਰਹਿਨੁਮਾਈ ਹੇਠ ਅੱਜ ਪੂਰੇ ਪੰਜਾਬ ਦੀ ਸਾਰੀ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਮੁੱਖ ਰੱਖਦਿਆਂ ਕਿਸ਼ੋਰ ਕੁਮਾਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਵਿਖੇ 2 ਬੈਂਚ ਗਠਿਤ ਕੀਤੇ ਗਏ। ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਵਿਖੇ ਜੁਡੀਸ਼ਲ ਬੈਂਚਾਂ ਦੀ ਪ੍ਰਧਾਨਗੀ ਮਹੇਸ਼ ਕੁਮਾਰ, ਮਾਨਯੋਗ ਸਬ ਡਵੀਜ਼ਨਲ ਜੁਡੀਸ਼ੀਅਲ ਮੈਜਿਸਟਰੇਟ, ਸੁਲਤਾਨਪੁਰ ਲੋਧੀ ਅਤੇ ਸ਼ਰੁਤੀ, ਮਾਣਯੋਗ ਸਿਵਲ ਜੱਜ ਜੂਨੀਅਰ ਡਿਵੀਜ਼ਨ, ਸੁਲਤਾਨਪੁਰ ਲੋਧੀ ਨੇ ਕੀਤੀ ।
photoਮਹੇਸ਼ ਕੁਮਾਰ, ਮਾਨਯੋਗ ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟਰੇਟ, ਸੁਲਤਾਨਪੁਰ ਲੋਧੀ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕ੍ਰਿਮੀਨਲ ਕੰਪਾਊਂਡੇਬਲ, ਧਾਰਾ 138ਐਨ.ਆਈ. ਐਕਟ , ਬੈਂਕ ਰਿਕਵਰੀ ਕੇਸ, ਘਰੇਲੂ ਅਤੇ ਵਿਵਾਹਿਕ ਮਾਮਲੇ, ਰੈਵਿਨਿਊ ਕੇਸ ਅਤੇ ਹੋਰ ਸਿਵਲ ਮੈਟਰਜ਼ , ਇੰਜੈਕਸ਼ਨ ਸੂਟ , ਪੈਸੇਫਿਕ ਪ੍ਰਫੋਰਮੈਂਸ ਵਗੈਰਾ ਪ੍ਰੀ-ਲਿਟੀਗੇਟਿਵ ਅਤੇ ਲੰਬਿਤ ਪਏ ਕੇਸ ਸ਼ਾਮਲ ਕੀਤੇ ਗਏ।
photoਅੱਗੇ ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਕੇਸ ਲਗਾਉਣ ਨਾਲ ਸਮਾਂਅਤੇ ਧਨਦੋਵਾਂ ਦੀ ਬੱਚਤ ਹੁੰਦੀ ਹੈ।ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿਚ ਦੋਨੋਂ ਧਿਰਾਂ ਦੀ ਜਿੱਤ ਹੁੰਦੀ ਹੈ ਅਤੇ ਆਪਸੀ ਭਾਈਚਾਰਾ ਕਾਇਮ ਰਹਿੰਦਾ ਹੈ। ਲੋਕ ਅਦਾਲਤ ਦੇ ਵਿਚ ਹੋਏ ਫ਼ੈਸਲੇ ਦੇ ਖ਼ਿਲਾਫ਼ ਕੋਈ ਅਪੀਲ ਕਿਸੇ ਵੀ ਉੱਚ ਅਦਾਲਤ ਵਿੱਚ ਨਹੀਂ ਲਗਾਈ ਜਾ ਸਕਦੀ ਹੈ ਅਤੇ ਇਹ ਆਖ਼ਰੀ ਫ਼ੈਸਲਾ ਹੁੰਦਾ ਹੈ।
Crimeਨੈਸ਼ਨਲ ਲੋਕ ਅਦਾਲਤ ਮੌਕੇ ਹਾਜ਼ਰ ਲੋਕਾਂ ਵਿੱਚ ਆਪਣੇ ਕੇਸਾਂ ਦੇ ਨਿਪਟਾਰੇ ਕਰਵਾਉਣ ਦਾ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਸੀ।ਨੈਸ਼ਨਲ ਲੋਕ ਅਦਾਲਤ ਵਿੱਚ ਲਗਪਗ 952ਕੇਸ ਸ਼ਾਮਲ ਕੀਤੇ ਗਏ।ਜਿਨ੍ਹਾਂ ਵਿਚੋਂ 248ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਲਗਪਗ 7212521.13 ਰੁਪਏ ਦੀ ਰਕਮ ਮੁਆਵਜ਼ੇ ਵਜੋਂ ਸੈਟਲ ਕੀਤੀ ਗਈ ।