15 ਦਸੰਬਰ ਨੂੰ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ
Published : Dec 14, 2021, 4:06 pm IST
Updated : Dec 14, 2021, 4:06 pm IST
SHARE ARTICLE
Arvind Kejriwal
Arvind Kejriwal

15 ਨੂੰ ਜਲੰਧਰ ਵਿਖੇ ਤਿਰੰਗਾ ਯਾਤਰਾ ਅਤੇ 16 ਨੂੰ ਖੁੱਡੀਆਂ ਪਿੰਡ ’ਚ ਜਨ ਸਭਾ ਹੋਣਗੇ ਸ਼ਾਮਲ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 15 ਦਸੰਬਰ ਤੋਂ ਆਪਣੇ ਦੋ ਦਿਨਾਂ ਦੌਰੇ ’ਤੇ ਪੰਜਾਬ ਆਉਣਗੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਜਿੱਥੇ ਜਲੰਧਰ ’ਚ ਇੱਕ ਤਿਰੰਗਾ ਮਾਰਚ ਦੀ ਅਗਵਾਈ ਕਰਨਗੇ, ਉੱਥੇ ਹੀ ਦੂਜੇ ਦਿਨ ਲੰਬੀ ਹਲਕੇ ’ਚ ਬਾਦਲ ਪਰਿਵਾਰ ਨੂੰ ਲਲਕਾਰ ਦੇਣਗੇ। 

arvind KeArvind Kejriwal

ਇਸ ਸੰਬੰਧੀ ਜਾਣਕਾਰੀ ਦਿੰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਪਾਰਟੀ ਸੁਪਰੀਮੋ 15 ਦਸੰਬਰ (ਦਿਨ ਬੁੱਧਵਾਰ) ਨੂੰ ਪੰਜਾਬ ਦੌਰੇ ’ਤੇ ਆਉਣਗੇ। ਪਹਿਲੇ ਦਿਨ ਬੁੱਧਵਾਰ ਨੂੰ ਕੇਜਰੀਵਾਲ ਜਲੰਧਰ ਵਿਖੇ ਪਾਰਟੀ ਵੱਲੋਂ ਰੱਖੇ ਗਏ ‘ਤਿਰੰਗਾ ਯਾਤਰਾ’ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ। ਮਾਨ ਨੇ ਦੱਸਿਆ ਕਿ ਇਹ ਤਿਰੰਗਾ ਯਾਤਰਾ ਜਲੰਧਰ ਦੇ ਕਾਰਪੋਰੇਸ਼ਨ ਚੌਂਕ ਵਿੱਚੋਂ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਵੱਖ- ਵੱਖ ਬਾਜ਼ਾਰਾਂ ਰਾਹੀਂ ਸ਼ਹਿਰ ਭਰ ਮਾਰਚ ਕਰੇਗੀ।

Bhagwant MannBhagwant Mann

ਭਗਵੰਤ ਮਾਨ ਨੇ ਇਸ ਯਾਤਰਾ ’ਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਇਸ ਬਾਰੇ ਕੀਤਾ ਗਿਆ ਟਵੀਟ ਵੀ ਮੀਡੀਆ ਨਾਲ ਸਾਂਝਾ ਕੀਤਾ। ਜਿਸ ’ਚ ਕੇਜਰੀਵਾਲ ਨੇ ਕਿਹਾ, ‘‘ਕੱਲ੍ਹ ਜਲੰਧਰ ਵਿੱਚ ਤਿਰੰਗਾ ਯਾਤਰਾ ’ਚ ਸ਼ਾਮਲ ਹੋਵਾਂਗਾ। ਸਾਰੇ ਜਲੰਧਰ ਵਾਸੀਆਂ ਨੂੰ ਅਪੀਲ ਹੈ, ਜ਼ਿਆਦਾ ਤੋਂ ਜ਼ਿਆਦਾ ਸੰਖਿਆ ਵਿੱਚ ਆਉਣ। ਹੱਥਾਂ ਵਿੱਚ ਤਿਰੰਗਾ ਅਤੇ ਮੂੰਹ ’ਚ ‘ਭਾਰਤ ਮਾਤਾ ਦੀ ਜੈ’ ਨਾਲ ਦੇਸ਼ ਭਗਤੀ ਦੇ ਮਾਹੌਲ ਵਿੱਚ ਜਲੰਧਰ ਦੀਆਂ ਸੜਕਾਂ ’ਤੇ ਨਿਕਲੇਗੀ ਤਿਰੰਗਾ ਯਾਤਰਾ।’’ ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਅਰਵਿੰਦ ਕੇਜਰੀਵਾਲ 16 ਦਸੰਬਰ ਨੂੰ ਵਿਧਾਨ ਸਭਾ ਹਲਕਾ ਲੰਬੀ ਵਿੱਚ ਪਹੁੰਚਣਗੇ ਅਤੇ ਇਸ ਹਲਕੇ ਦੇ ਪਿੰਡ ਖੁੱਡੀਆਂ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਨਗੇ ਅਤੇ ਬਾਦਲ ਪਰਿਵਾਰ ਨੂੰ ਲਲਕਾਰ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement