ਪੰਜਾਬ ਮੰਤਰੀ ਮੰਡਲ ਵੱਲੋਂ ਸਿਹਤ ਸਟਾਫ ਦੀਆਂ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ
Published : Dec 14, 2021, 7:49 pm IST
Updated : Dec 14, 2021, 7:49 pm IST
SHARE ARTICLE
Punjab Cabinet Meeting
Punjab Cabinet Meeting

ਮੰਤਰੀ ਮੰਡਲ ਨੇ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

ਚੰਡੀਗੜ੍ਹ:  ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰ ਤੱਕ ਮੁਹੱਈਆ ਕਰਵਾਉਣ ਦੇ ਉਦੇਸ਼ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ 28 ਸਿਹਤ ਸੰਸਥਾਵਾਂ (ਪ੍ਰਾਇਮਰੀ ਸਿਹਤ ਕੇਂਦਰ, ਕਮਿਊਨਿਟੀ ਹੈਲਥ ਸੈਂਟਰ ਅਤੇ ਸਬ ਡਵੀਜ਼ਨਲ ਹਸਪਤਾਲ ਆਦਿ) ਨੂੰ ਅਪਗ੍ਰੇਡ ਕਰਕੇ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਸਟਾਫ਼ ਨਰਸ, ਫਾਰਮਾਸਿਸਟ, ਲੈਬਾਰਟਰੀ ਟੈਕਨੀਸ਼ੀਅਨ ਆਦਿ ਸਮੇਤ 775 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ ਜੋ ਸਰਗਰਮ ਵਿਚਾਰ ਅਧੀਨ ਹੈ। ਮੰਤਰੀ ਮੰਡਲ ਨੇ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ ਨਵਾਂ ਟਰੌਮਾ ਸੈਂਟਰ ਖੋਲ੍ਹਣ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

Punjab cabinet meetingPunjab cabinet meeting

ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਇਨ੍ਹਾਂ ਸੰਸਥਾਵਾਂ ਦੇ ਅਪਗ੍ਰੇਡ ਹੋਣ ਤੋਂ ਬਾਅਦ ਵਾਧੂ ਸਟਾਫ਼ ਦੀ ਲੋੜ ਪਵੇਗੀ ਅਤੇ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਲਈ ਵਿਭਾਗ ਦੇ ਨਿਯਮਾਂ ਅਨੁਸਾਰ ਵੱਖ-ਵੱਖ ਕਾਡਰਾਂ ਦੀਆਂ 706 ਨਵੀਆਂ ਅਸਾਮੀਆਂ ਸਿਰਜੀਆਂ ਜਾਣਗੀਆਂ। ਇਸੇ ਤਰ੍ਹਾਂ ਹਾਦਸੇ ਵਾਲੀਆਂ ਘਟਨਾਵਾਂ ਵਿੱਚ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਪਠਾਨਕੋਟ ਅਤੇ ਜਲੰਧਰ ਵਿਖੇ ਟਰੌਮਾ ਸੈਂਟਰਾਂ ਲਈ ਵੱਖ-ਵੱਖ ਕਾਡਰ ਦੀਆਂ 69 ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਮੰਤਰੀ ਮੰਡਲ ਨੇ ਇਨ੍ਹਾਂ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਕਰਕੇ ਵਿਭਾਗ ਦੇ ਨਿਯਮਾਂ ਅਨੁਸਾਰ 50 ਅਸਾਮੀਆਂ ਨੂੰ ਖਤਮ ਕਰਨ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ।

Punjab Cabinet meetingPunjab Cabinet meeting

ਕੇਂਦਰੀ ਜੇਲ੍ਹ, ਸ੍ਰੀ ਗੋਇੰਦਵਾਲ ਸਾਹਿਬ ਲਈ 513 ਅਸਾਮੀਆਂ ਸਿਰਜਣ ਤੇ ਭਰਨ ਦੀ ਮਨਜ਼ੂਰੀ

ਮੰਤਰੀ ਮੰਡਲ ਨੇ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੀਂ ਬਣੀ ਕੇਂਦਰੀ ਜੇਲ੍ਹ ਨੂੰ ਕਾਰਜਸ਼ੀਲ ਕਰਨ ਲਈ 513 ਨਵੀਆਂ ਅਸਾਮੀਆਂ ਸਿਰਜਣ ਅਤੇ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਜੇਲ੍ਹ ਪ੍ਰਸ਼ਾਸਨ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਦੇ ਨਾਲ-ਨਾਲ ਜੇਲ੍ਹਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰੇਗਾ ਅਤੇ ਸੂਬੇ ਦੀਆਂ ਜੇਲ੍ਹਾਂ ਵਿੱਚ ਭੀੜ-ਭੜੱਕੇ ਦੀ ਸਮੱਸਿਆ ਨੂੰ ਘੱਟ ਕਰੇਗਾ। ਜੇਲ ਵਿਭਾਗ ਸਬੰਧਤ ਵਿਭਾਗਾਂ ਤੋਂ ਭਰਤੀ ਅਤੇ ਡੈਪੂਟੇਸ਼ਨ 'ਤੇ ਵਰਦੀਧਾਰੀ ਸਟਾਫ, ਮਨਿਸਟਰੀਅਲ ਸਟਾਫ, ਮੈਡੀਕਲ ਸਟਾਫ ਅਤੇ ਟੈਕਨੀਕਲ ਅਤੇ ਟੀਚਿੰਗ ਸਟਾਫ ਦੀਆਂ ਇਹ ਅਸਾਮੀਆਂ ਸਿਰਜੇਗਾ ਅਤੇ ਭਰੇਗਾ।

Punjab Cabinet MeetingPunjab Cabinet Meeting

ਪੰਜਾਬ ਜਲ ਸਪਲਾਈ ਤੇ ਸੈਨੀਟੇਸ਼ਨ ਗਰੁੱਪ 'ਡੀ' (ਫੀਲਡ ਵਰਕਰਜ਼) ਸੇਵਾ ਨਿਯਮ-2021 ਬਣਾਉਣ ਨੂੰ ਹਰੀ ਝੰਡੀ

ਮੰਤਰੀ ਮੰਡਲ ਨੇ ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਗਰੁੱਪ 'ਡੀ' (ਫੀਲਡ ਵਰਕਰਜ਼) ਸਰਵਿਸ ਰੂਲਜ਼, 2021 ਬਣਾਉਣ ਲਈ ਵੀ ਪ੍ਰਵਾਨਗੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ 3 ਸਤੰਬਰ, 2019 ਨੂੰ ਪੁਨਰਗਠਨ ਤੋਂ ਬਾਅਦ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ ਜਿਸ ਤਹਿਤ ਵਰਕਚਾਰਜ (ਗਰੁੱਪ-ਡੀ) ਦੀਆਂ ਪਹਿਲਾਂ ਦੀਆਂ 3503 ਆਰਜ਼ੀ ਅਸਾਮੀਆਂ ਦੀ ਥਾਂ 'ਤੇ ਗਰੁੱਪ-ਡੀ ਵਰਕਚਾਰਜ (ਹੈਲਪਰ ਟੈਕਨੀਕਲ) ਦੀਆਂ 3503 ਰੈਗੂਲਰ ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਸੀ ਕਿਉਂਕਿ ਫੀਲਡ ਵਰਕਰ ਦੀਆਂ ਹੈਲਪਰ (ਤਕਨੀਕੀ) (ਗਰੁੱਪ-ਡੀ) ਦੀਆਂ ਅਸਾਮੀਆਂ ਲਈ ਕੋਈ ਮੌਜੂਦਾ ਨਿਯਮ ਨਹੀਂ ਸਨ, ਇਸ ਲਈ ਵਿਭਾਗ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਪਰੋਕਤ ਨਿਯਮ ਪਹਿਲੀ ਵਾਰ ਬਣਾਏ ਗਏ ਹਨ। ਇਸ ਤੋਂ ਇਲਾਵਾ ਹੈਲਪਰ (ਤਕਨੀਕੀ) ਦੀਆਂ 100 ਫੀਸਦੀ ਅਸਾਮੀਆਂ ਹੁਣ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement