ਮੁੱਖ ਮੰਤਰੀ ਚੰਨੀ ਨੇ ਖਰੜ ਅਤੇ ਮੋਰਿੰਡਾ ਵਿਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ
Published : Dec 14, 2021, 1:31 am IST
Updated : Dec 14, 2021, 1:31 am IST
SHARE ARTICLE
image
image

ਮੁੱਖ ਮੰਤਰੀ ਚੰਨੀ ਨੇ ਖਰੜ ਅਤੇ ਮੋਰਿੰਡਾ ਵਿਚ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਰਖਿਆ ਨੀਂਹ ਪੱਥਰ

ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ

ਮੋਰਿੰਡਾ, 13 ਦਸੰਬਰ (ਮੋਹਨ ਅਰੋੜਾ, ਰਾਜ ਕੁਮਾਰ ਦਸੌੜ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਖਰੜ ਅਤੇ ਮੋਰਿੰਡਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰਖਿਆ। ਮੁੱਖ ਮੰਤਰੀ ਨੇ ਮੋਰਿੰਡਾ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ 10 ਕਰੋੜ ਰੁਪਏ ਵਾਧੂ ਦੇਣ ਦਾ ਐਲਾਨ ਵੀ ਕੀਤਾ।
ਖਰੜ ਦੇ ਪਿੰਡ ਤਿ੍ਰਪੜੀ ਵਿਖੇ 20 ਕਰੋੜ ਰੁਪਏ ਦੀ ਸਾਂਝੀ ਲਾਗਤ ਨਾਲ ਇਕ ਆਈ.ਟੀ.ਆਈ., ਇਕ ਆਡੀਟੋਰੀਅਮ ਸਮੇਤ ਇਕ ਇਨਡੋਰ ਸਪੋਰਟਸ ਹਾਲ ਅਤੇ ਇਕ ਫੁੱਟਬਾਲ ਮੈਦਾਨ ਦਾ ਨੀਂਹ ਪੱਥਰ ਰੱਖਣ ਮੌਕੇ ਮੁੱਖ ਮੰਤਰੀ ਨੇ ਪਿੰਡ ਤਿ੍ਰਪੜੀ ਵਲੋਂ 8 ਏਕੜ ਜ਼ਮੀਨ ਦਾਨ ਕਰਨ ਲਈ ਧਨਵਾਦ ਕਰਦਿਆਂ ਕਿਹਾ ਕਿ ਇਥੇ ਸਥਾਪਤ ਕੀਤੀ ਜਾਣ ਆਈ.ਟੀ.ਆਈ. ਇਸ ਖੇਤਰ ਦੇ ਨੌਜਵਾਨਾਂ ਨੂੰ ਅਪਣੇ ਹੁਨਰ ਨੂੰ ਨਿਖਾਰਨ ਦਾ ਮੌਕਾ ਪ੍ਰਦਾਨ ਕਰਨ ਲਈ ਇਕ ਮੀਲ ਪੱਥਰ ਸਾਬਤ ਹੋਵੇਗੀ। ਇਸ ਦੇ ਨਾਲ ਹੀ ਇਨਡੋਰ ਸਪੋਰਟਸ ਹਾਲ ਵਿਚ ਜਿਮਨਾਸਟਿਕ, ਬਾਸਕਟਬਾਲ, ਵਾਲੀਬਾਲ ਅਤੇ ਹੋਰ ਖੇਡ ਸਹੂਲਤਾਂ ਸ਼ਾਮਲ ਹੋਣਗੀਆਂ ਜਿਸ ਨਾਲ ਖੇਡ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲੇਗਾ। ਚੰਨੀ ਨੇ ਕਿਹਾ ਕਿ ਆਈ.ਟੀ.ਆਈ. ਦੀ ਇਮਾਰਤ ਜਨਵਰੀ, 2022 ਦੇ ਅੰਤ ਤਕ ਮੁਕੰਮਲ ਹੋ ਜਾਵੇਗੀ, ਜਦਕਿ ਇਨਡੋਰ ਸਪੋਰਟਸ ਹਾਲ ਅਗੱਸਤ 2022 ਤਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਫੁੱਟਬਾਲ ਦਾ ਮੈਦਾਨ ਅਪ੍ਰੈਲ, 2022 ਤਕ ਮੁਕੰਮਲ ਹੋ ਜਾਵੇਗਾ।
ਇਸੇ ਤਰ੍ਹਾਂ ਮੋਰਿੰਡਾ ਵਿਖੇ ਮੁੱਖ ਮੰਤਰੀ ਨੇ 5 ਕਰੋੜ ਦੀ ਲਾਗਤ ਵਾਲੀ 2 ਏਕੜ ਰਕਬੇ ਵਿਚ ਫੈਲੀ ਐਸ.ਡੀ.ਐਮ ਦਫ਼ਤਰ ਦੀ ਨਵੀਂ ਇਮਾਰਤ ਤੋਂ ਇਲਾਵਾ 74.32 ਕਰੋੜ ਰੁਪਏ ਦੀ ਲਾਗਤ ਵਾਲੇ 100 ਫ਼ੀ ਸਦੀ ਵਾਟਰ ਸਪਲਾਈ, ਸੀਵਰੇਜ, ਨਹਿਰੀ ਪਾਣੀ ਦੀ ਸਪਲਾਈ ਅਤੇ ਹੋਰ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਅੱਗੇ ਦਸਿਆ ਕਿ ਜਲ ਸਪਲਾਈ ਪ੍ਰਾਜੈਕਟ ਕਾਜੋਲੀ ਵਾਟਰ ਵਰਕਸ ਤੋਂ ਮੋਰਿੰਡਾ ਅਤੇ ਖਰੜ ਕਸਬਿਆਂ ਨੂੰ ਸਾਫ਼ ਪਾਣੀ ਮੁਹਈਆ ਕਰਵਾਉਣਾ ਯਕੀਨੀ ਬਣਾਏਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਰਾਘਵ ਚੱਢਾ ਵਲੋਂ ਉਨ੍ਹਾਂ ਦੇ ਚਾਰ ਕੈਬਨਿਟ ਮੰਤਰੀਆਂ ਦੇ ‘ਆਪ’ ਵਿਚ ਸ਼ਾਮਲ ਹੋਣ ਦੀਆਂ ਝੂਠੀਆਂ ਅਫ਼ਵਾਹਾਂ ਫੈਲਾਉਣ ’ਤੇ ਵਰ੍ਹਦਿਆਂ ਪਾਰਟੀ ਨੂੰ ਬੇਲੋੜਾ ਪ੍ਰਚਾਰ ਕਰਨ ਲਈ ਝੂਠ ਬੋਲਣ ਤੋਂ ਗੁਰੇਜ ਕਰਨ ਦੀ ਚੇਤਾਵਨੀ ਦਿਤੀ। ਮੁੱਖ ਮੰਤਰੀ ਨੇ ਕਿਹਾ ਕਿ ਆਪ ਸਿਰਫ਼ ਗੁਮਰਾਹਕੁਨ ਅਤੇ ਝੂਠੀਆਂ ਗੱਲਾਂ ਨਾਲ ਲੋਕਾਂ ਨੂੰ ਭਟਕਾਉਣਾ ਚਾਹੁੰਦੀ ਹੈ ਪਰ ਇਹ ਚਾਲਾਂ ਉਨ੍ਹਾਂ ’ਤੇ ਹੀ ਉਲਟੀਆਂ ਪੈਣਗੀਆਂ”।
ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸ੍ਰੀ ਚਮਕੌਰ ਸਾਹਿਬ, ਰੂਪਨਗਰ ਅਤੇ ਮੋਰਿੰਡਾ ਬਲਾਕਾਂ ਦੇ 140 ਯੂਥ ਕਲੱਬਾਂ/ਵੈਲਫ਼ੇਅਰ ਸੁਸਾਇਟੀਆਂ ਨੂੰ 6.85 ਕਰੋੜ ਰੁਪਏ ਦੇ ਚੈੱਕ ਵੀ ਸੌਂਪੇ। ਇਨ੍ਹਾਂ ਵਿਚੋਂ 68 ਪੇਂਡੂ ਖੇਤਰਾਂ ਵਿਚ ਕੰਮ ਕਰ ਰਹੇ ਹਨ ਜਦਕਿ 72 ਸਹਿਰੀ ਖੇਤਰਾਂ ਵਿਚ ਕੰਮ ਕਰ ਰਹੇ ਹਨ।

ਨੋਟ : ਇਸ ਸਬੰਧੀ ਫੋਟੋ 13 ਰਾਜ ਕੁਮਾਰ ਦਸੌੜ ਮੋਰਿੰਡਾ 02 ’ਤੇ ਭੇਜੀ ਹੈ ਜੀ।
 

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement