ਮੁੱਖ ਮੰਤਰੀ ਚੰਨੀ ਨੇ ਸੰਗਰੂਰ ਲਈ 1050 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
Published : Dec 14, 2021, 7:42 pm IST
Updated : Dec 14, 2021, 7:42 pm IST
SHARE ARTICLE
CM Channi laid the foundation stone of Rs 1050 crore development projects for Sangrur
CM Channi laid the foundation stone of Rs 1050 crore development projects for Sangrur

ਸਰਕਾਰ ਵੱਲੋਂ ਘਾਬਦਾਂ ਵਿਖੇ 350 ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਕੀਤਾ ਜਾਵੇਗਾ ਸਥਾਪਤ

ਸੰਗਰੂਰ: ਸੂਬੇ ਵਿੱਚ ਉਦਯੋਗਿਕ ਅਤੇ ਮੈਡੀਕਲ ਸਿੱਖਿਆ ਦੇ ਖੇਤਰ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ 1050 ਕਰੋੜ ਰੁਪਏ ਦੀ ਸੰਯੁਕਤ ਲਾਗਤ ਨਾਲ ਪਿੰਡ ਦੇਹ ਕਲਾਂ ਵਿਖੇ ਪੰਜਾਬ ਸੀਮਿੰਟ ਪਲਾਂਟ (ਸ਼੍ਰੀ ਸੀਮੈਂਟ ਲਿਮਟਿਡ ਦੀ ਸਹਾਇਕ ਕੰਪਨੀ) ਅਤੇ ਪਿੰਡ ਘਾਬਦਾਂ ਵਿਖੇ ਇੱਕ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। ਪੰਜਾਬ ਵਿੱਚ ਸ਼੍ਰੀ ਸੀਮਿੰਟ ਲਿਮਟਿਡ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਪਿੰਡ ਦੇਹ ਕਲਾਂ ਵਿਖੇ ਆਪਣੇ ਸੰਬੋਧਨ ਵਿੱਚ ਕਿਹਾ ਕਿ 5 ਮਿਲੀਅਨ ਟਨ ਪ੍ਰਤੀ ਸਾਲ ਦੀ ਸਮਰੱਥਾ ਵਾਲੇ ਇਸ ਪ੍ਰੋਜੈਕਟ ‘ਤੇ 700 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ ਜਿਸ ਨਾਲ ਕੈਪਟਿਵ ਰੇਲਵੇ ਸਾਈਡਿੰਗ ਦੀ ਸਹੂਲਤ ਵੀ ਹੋਵੇਗੀ। ਚੰਨੀ ਨੇ ਕਿਹਾ, "ਇਹ ਪ੍ਰੋਜੈਕਟ ਟਰਾਂਸਪੋਰਟ ਅਤੇ ਹੋਰ ਸਹਾਇਕ ਖੇਤਰਾਂ ਵਿੱਚ ਹਜ਼ਾਰਾਂ ਨੌਜਵਾਨਾਂ ਲਈ ਸਿੱਧੇ ਅਤੇ ਅਸਿੱਧੇ ਤੌਰ 'ਤੇ ਰੁਜ਼ਗਾਰ ਅਤੇ ਹੋਰ ਕਾਰੋਬਾਰੀ ਮੌਕੇ ਯਕੀਨੀ ਬਣਾਏਗਾ।"

CM Channi laid the foundation stone of Rs 1050 crore development projects for SangrurCM Channi laid the foundation stone of Rs 1050 crore development projects for Sangrur

ਵੇਰਵੇ ਦਿੰਦਿਆਂ ਚੰਨੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਲਈ ਲਗਭਗ 104 ਏਕੜ ਜ਼ਮੀਨ (ਰੇਲਵੇ ਸਾਈਡਿੰਗ ਸਮੇਤ) ਦੀ ਲੋੜ ਹੈ ਜੋ ਪਹਿਲਾਂ ਹੀ ਖਰੀਦੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬਿਜਲੀ ਦੀ ਲੋੜ 32 ਮੈਗਾਵਾਟ ਹੋਵੇਗੀ। ਇਸੇ ਤਰ੍ਹਾਂ ਇਸ ਪ੍ਰਾਜੈਕਟ ਨੂੰ ਲੈ ਕੇ ਵਾਤਾਵਰਣ ਸਬੰਧੀ ਮਨਜ਼ੂਰੀ ਵੀ ਦੇ ਦਿੱਤੀ ਗਈ ਹੈ, ਜੋ ਕਿ ਅਗਲੇ 15 ਮਹੀਨਿਆਂ ਵਿੱਚ ਅਮਲ ਵਿੱਚ ਆ ਜਾਵੇਗੀ। ਮੁੱਖ ਮੰਤਰੀ ਨੇ ਅੱਗੇ ਕਿਹਾ, “ਸੂਬਾ ਸਰਕਾਰ ਨੇ ਇਸ ਪ੍ਰਾਜੈਕਟ ਲਈ 40 ਲੱਖ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਹੈ”।

CM Channi laid the foundation stone of Rs 1050 crore development projects for SangrurCM Channi laid the foundation stone of Rs 1050 crore development projects for Sangrur

ਤਜਵੀਜ਼ਤ ਸਰਕਾਰੀ ਮੈਡੀਕਲ ਕਾਲਜ ਸਬੰਧੀ ਮੁੱਖ ਮੰਤਰੀ ਨੇ ਪਿੰਡ ਘਾਬਦਾਂ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ 350 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ ਅਤੇ ਇਸ ਨਾਲ ਨਾ ਸਿਰਫ਼ ਲੋਕਾਂ ਨੂੰ ਉਨ੍ਹਾਂ ਦੇ ਦਰ 'ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਬਲਕਿ ਡਾਕਟਰੀ ਪੜ੍ਹਾਈ ਨੂੰ ਕਰੀਅਰ ਵਜੋਂ ਅਪਣਾਉਣ ਦੀ ਇੱਛਾ ਰੱਖਦੇ ਨੌਜਵਾਨਾਂ ਨੂੰ ਮਿਆਰੀ ਡਾਕਟਰੀ ਸਿੱਖਿਆ ਵੀ ਮਿਲੇਗੀ। ਮੁੱਖ ਮੰਤਰੀ ਨੇ ਮੈਡੀਕਲ ਕਾਲਜ ਲਈ 10 ਏਕੜ ਜ਼ਮੀਨ ਦਾਨ ਕਰਨ ਵਾਸਤੇ ਗਊਸ਼ਾਲਾ ਪ੍ਰਬੰਧਕਾਂ ਦੇ ਕਦਮ ਦੀ ਵੀ ਸ਼ਲਾਘਾ ਕੀਤੀ ਅਤੇ ਦੱਸਿਆ ਕਿ ਗਊਸ਼ਾਲਾ ਨੂੰ ਇਸ ਦੇ ਬਦਲੇ ਪੰਜ ਸਾਲਾਂ ਲਈ 10 ਲੱਖ ਰੁਪਏ ਸਾਲਾਨਾ ਦਿੱਤੇ ਜਾਣਗੇ।

ਇਸ ਨੂੰ ਸਿਰਫ਼ ਇੱਕ ਟ੍ਰੇਲਰ ਦੱਸਦਿਆਂ ਚੰਨੀ ਨੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਾਵੇਗਾ ਜਿਸ ਨਾਲ ਪੰਜਾਬ ਮਾਡਲ ਦੀ ਪ੍ਰਭਾਵਸ਼ੀਲਤਾ ਨੂੰ ਪ੍ਰਭਾਵੀ ਢੰਗ ਨਾਲ ਦਰਸਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਦਾ ਹਰ ਵਿਕਾਸ ਕਾਰਜ ਕਾਂਗਰਸ ਵੱਲੋਂ ਕਰਵਾਇਆ ਜਾਂਦਾ ਹੈ, ਚਾਹੇ ਉਹ ਪੀ.ਜੀ.ਆਈ., ਭਾਖੜਾ ਡੈਮ ਜਾਂ ਲੁਧਿਆਣਾ ਦੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਹੋਵੇ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ।

Charanjeet ChanniCharanjeet Channi

ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ੍ਰੀ ਸੀਮੈਂਟ ਵੱਲੋਂ ਇਸ ਪ੍ਰਾਜੈਕਟ ਨੂੰ ਇਲਾਕੇ ਵਿੱਚ ਸਭ ਤੋਂ ਵੱਡਾ ਨਿਵੇਸ਼ ਕਰਾਰ ਦਿੰਦਿਆਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਸੂਬੇ ਵਿੱਚ ਵਪਾਰ-ਪੱਖੀ ਮਾਹੌਲ ਦੀ ਸ਼ਲਾਘਾ ਕਰਦਿਆਂ  ਐਮਡੀ ਸ਼੍ਰੀ ਸੀਮੇਂਟਸ, ਐਚ.ਐਮ. ਬੰਗੜ ਨੇ ਕਿਹਾ ਕਿ ਸਾਰੇ 12 ਰਾਜਾਂ ਵਿੱਚੋਂ, ਉਨ੍ਹਾਂ ਦੀ ਕੰਪਨੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਪੰਜਾਬ ਵਿੱਚ ਸਭ ਤੋਂ ਤੇਜ਼ੀ ਨਾਲ ਪ੍ਰਵਾਨਗੀਆਂ ਮਿਲੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰਾਜੈਕਟ 15 ਮਹੀਨਿਆਂ ਦੇ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੂੰ ਉਦਯੋਗ ਪੱਖੀ ਫੈਸਲਿਆਂ ਲਈ ਭੱਠਾ ਐਸੋਸੀਏਸ਼ਨ ਅਤੇ ਸ਼੍ਰੀ ਸੀਮੇਂਟਸ ਵੱਲੋਂ ਵੀ ਸਨਮਾਨਿਤ ਕੀਤਾ ਗਿਆ।

CM Channi laid the foundation stone of Rs 1050 crore development projects for SangrurCM Channi laid the foundation stone of Rs 1050 crore development projects for Sangrur

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦਲਵੀਰ ਸਿੰਘ ਗੋਲਡੀ, ਕਾਂਗਰਸੀ ਆਗੂ ਦਮਨ ਥਿੰਦ ਬਾਜਵਾ, ਚੇਅਰਪਰਸਨ ਗੁਰਸ਼ਰਨ ਕੌਰ ਰੰਧਾਵਾ, ਸੀ.ਈ.ਓ ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ, ਡਿਪਟੀ ਕਮਿਸ਼ਨਰ ਰਾਮਵੀਰ, ਆਈ.ਜੀ.ਐਮ.ਐਸ ਛੀਨਾ, ਰਜਿੰਦਰ ਸਿੰਘ ਰਾਜਾ ਬੀਰ ਕਲਾਂ ਅਤੇ ਐਸ.ਐਸ.ਪੀ ਸਵਪਨ ਸ਼ਰਮਾ, ਕੁਲਵੰਤ ਰਾਏ ਸਿੰਗਲਾ ਮੈਂਬਰ ਪੀ.ਪੀ.ਸੀ.ਸੀ. , ਭਾਈ ਰਾਹੁਲ ਇੰਦਰ ਸਿੰਘ ਸਿੱਧੂ, ਰਣਜੀਤ ਸਿੰਘ ਤੂਰ ਸੂਬਾ ਜਨਰਲ ਸਕੱਤਰ ਪ੍ਰਦੇਸ਼ ਕਾਂਗਰਸ, ਜਸਵੀਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਪਰਦੀਪ ਕੱਦ ਚੇਅਰਮੈਨ ਮਾਰਕੀਟ ਕਮੇਟੀ ਭਵਾਨੀਗੜ੍ਹ, ਵਰਿੰਦਰ ਪਨਵਾ ਚੇਅਰਮੈਨ ਬਲਾਕ ਸੰਮਤੀ ਭਵਾਨੀਗੜ੍ਹ, ਬਲਵਿੰਦਰ ਸਿੰਘ ਘਾਬਦੀਆਂ, ਵਰਿੰਦਰ ਮਿੱਤਲ, ਬਿੱਟੂ ਖਾਨ, ਮਹੇਸ਼ ਕੁਮਾਰ ਵਰਮਾ, ਸਰਪੰਚ ਗੁਰਜੰਟ ਸਿੰਘ ਪਿੰਡ ਘਾਬਦਾਂ ਅਤੇ ਸਥਾਨਕ ਗਊਸ਼ਾਲਾ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement