‘ਆਪ’ ’ਚ ਸ਼ਾਮਲ ਹੋਣਾ ਚਾਹੁੰਦੇ ਹਨ ਸੱਤਾਧਾਰੀ ਕਾਂਗਰਸ ਦੇ ਚਾਰ ਮੰਤਰੀ, ਪਰ ਅਸੀਂ ਨਾਂਹ ਕਹਿ ਦਿਤੀ :
Published : Dec 14, 2021, 1:26 am IST
Updated : Dec 14, 2021, 1:26 am IST
SHARE ARTICLE
image
image

‘ਆਪ’ ’ਚ ਸ਼ਾਮਲ ਹੋਣਾ ਚਾਹੁੰਦੇ ਹਨ ਸੱਤਾਧਾਰੀ ਕਾਂਗਰਸ ਦੇ ਚਾਰ ਮੰਤਰੀ, ਪਰ ਅਸੀਂ ਨਾਂਹ ਕਹਿ ਦਿਤੀ : ਰਾਘਵ ਚੱਢਾ

ਕਿਹਾ, ਭ੍ਰਿਸ਼ਟਾਚਾਰੀ ਅਤੇ ਅਪਰਾਧੀ ਆਗੂਆਂ ਨੂੰ ਅਪਣੀ ਪਾਰਟੀ ਵਿਚ ਸ਼ਾਮਲ ਨਹੀਂ ਕਰਾਂਗੇ

ਚੰਡੀਗੜ੍ਹ, 13 ਦਸੰਬਰ (ਨਰਿੰਦਰ ਸਿੰਘ ਝਾਂਮਪੁਰ) : ਆਮ ਆਦਮੀ ਪਾਰਟੀ (ਆਪ) ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਦੇ ਚਾਰ ਮੰਤਰੀਆਂ ਸਮੇਤ ਕਈ ਵੱਡੇ ਕਾਂਗਰਸੀ ਆਗੂ ਉਨ੍ਹਾਂ ਦੇ ਸੰਪਰਕ ਵਿਚ ਹਨ। ਇਹ ਸਾਰੇ ਆਗੂ ਆਪਣੀ ਕਾਂਗਰਸ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ, ਪਰ ਰੇਤ ਮਾਫ਼ੀਆ ਅਤੇ ਭ੍ਰਿਸ਼ਟਾਚਾਰ ਦੇ ਦੋਸ਼ੀ ਹੋਣ ਕਾਰਨ ਇਨ੍ਹਾਂ ਨੂੰ ‘ਆਪ’ ’ਚ ਸ਼ਾਮਲ ਨਹੀਂ ਕੀਤਾ ਜਾਵੇਗਾ। 
ਪ੍ਰੈੱਸ ਕਾਨਫ਼ਰੰਸ ਰਾਹੀਂ ਸੰਬੋਧਨ ਕਰਦਿਆਂ ‘ਆਪ’ ਆਗੂ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਇਹ ਦਾਅਵਾ ਕੀਤਾ ਕਿ ਚੰਨੀ ਸਰਕਾਰ ਦੇ ਚਾਰ ਮੰਤਰੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਲਈ ਉਨ੍ਹਾਂ ਨਾਲ ਲਗਾਤਾਰ ਸੰਪਰਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਂਗਰਸੀ ਆਗੂਆਂ ’ਤੇ ਰੇਤ ਮਾਫ਼ੀਆ ਨਾਲ ਜੁੜੇ ਹੋਣ ਦੇ ਗੰਭੀਰ ਦੋਸ਼ ਲੱਗੇ ਹੋਏ ਹਨ। ਇਸ ਲਈ ਇਨ੍ਹਾਂ ਕਾਂਗਰਸੀ ਆਗੂਆਂ ਨੂੰ ਪਾਰਟੀ ’ਚ ਸ਼ਾਮਲ ਨਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਕਿਉਂਕਿ ਆਮ ਆਦਮੀ ਪਾਰਟੀ ਨੂੰ ‘ਨੇਤਾ ਦੇ ਰੂਪ ਵਾਲੇ ਰੇਤ ਮਾਫ਼ੀਆ’ ਦੀ ਕੋਈ ਜ਼ਰੂਰਤ ਨਹੀਂ ਹੈ। 
ਚੱਢਾ ਨੇ ਕਿਹਾ, ‘‘ਆਮ ਆਦਮੀ ਪਾਰਟੀ ਇਮਾਨਦਾਰ ਪਾਰਟੀ ਹੈ। ਅਸੀਂ ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਕਰਦੇ  ਹਾਂ। ਆਮ ਆਦਮੀ ਪਾਰਟੀ ’ਚ ਅਜਿਹੇ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਵਾਲੇ ਲੋਕਾਂ ਲਈ ਕੋਈ ਜਗ੍ਹਾ ਨਹੀਂ ਹੈ। ਅਸੀਂ ਅਜਿਹੇ ਲੋਕਾਂ ਨੂੰ ਕਦੇ ਨਹੀਂ ਪਾਰਟੀ ’ਚ ਲੈਣਾ ਚਾਹੁੰਦੇ, ਜਿਨ੍ਹਾਂ ਨੇ ਪੰਜਾਬ ਦੀ ਮਿੱਟੀ ਤਕ ਵੇਚ ਦਿਤੀ। ਜਿਸ ਮਿੱਟੀ ਨੂੰ ਮਾਂ ਕਿਹਾ ਜਾਂਦਾ ਹੈ, ਉਸ ਧਰਤੀ ਮਾਂ ਨੂੰ ਵੀ ਕਾਂਗਰਸ ਦੇ ਇਨ੍ਹਾਂ ਭ੍ਰਿਸ਼ਟ ਆਗੂਆਂ ਨੇ ਨਹੀਂ ਬਖਸ਼ਿਆ। ਸਾਡੀ ਪਾਰਟੀ ਨੂੰ ਕਾਂਗਰਸ ਦੇ ਅਜਿਹੇ ਰੇਤ ਚੋਰ ਅਤੇ ਰੇਤ ਮਾਫ਼ੀਆ ਆਗੂ ਨਹੀਂ ਚਾਹੀਦੇ।’’
ਰਾਘਵ ਚੱਢਾ ਦੇ ਦਾਅਵੇ ’ਤੇ ਮੋਹਰ ਲਾਉਂਦੇ ਹੋਏ ‘ਆਪ’ ਸੁਪਰੀਮੋਂ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਵੀ ਟਵੀਟ ਕੀਤੇ ਹਨ। ਕੇਜਰੀਵਾਲ ਨੇ ਟਵੀਟ ’ਚ ਕਿਹਾ, ‘‘ਪੰਜਾਬ ਵਿਚ ਕੁੱਝ ਮਹੀਨੇ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਲਈ ਦੂਜੀਆਂ ਪਾਰਟੀਆਂ ਦੇ ਕਈ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਪਰ ਅਸੀਂ ਕਿਸੇ ਵੀ ਹਾਲਤ ’ਚ ਭ੍ਰਿਸ਼ਟਾਚਾਰੀ ਅਤੇ ਅਪਰਾਧੀ ਆਗੂਆਂ ਨੂੰ ਨਹੀਂ ਲਵਾਂਗੇ। ਅਸੀਂ ਪੰਜਾਬ ਨੂੰ ਸਾਫ਼, ਸੁਥਰੀ ਅਤੇ ਇਮਾਨਦਾਰ ਸਰਕਾਰ ਦੇਵਾਂਗੇ।’’ ਇਸੇ ਤਰ੍ਹਾਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਟਵੀਟ ਕੀਤਾ, ‘‘ਕਾਂਗਰਸ ਸਰਕਾਰ ਜਾਣ ਵਾਲੀ ਹੈ। ਕੇਵਲ ਇਕ ਮਹੀਨਾ ਬਚਿਆ ਹੈ। ਇਸ ਲਈ ਉਨ੍ਹਾਂ ਦੇ ਕਈ ਵੱਡੇ ਆਗੂ ਪੰਜਾਬ ਨੂੰ ਖ਼ੂਬ ਲੁੱਟ ਰਹੇ ਹਨ। ਅਸੀਂ ਕਿਸੇ ਵੀ ਬਈਮਾਨ ਆਗੂ ਨੂੰ ਅਪਣੀ ਪਾਰਟੀ ਵਿਚ ਸ਼ਾਮਲ ਨਹੀਂ ਕਰਾਂਗੇ।’’ 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement