ਪੰਜਾਬ ਦੇ ਰਾਜਪਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਪ੍ਰਾਚੀਨ ਦੁਰਗਾ ਮੰਦਰ ਮਾਈਸਰਖਾਨੇ ਵਿਖੇ ਹੋਏ ਨਤਮਸਤਕ 
Published : Dec 14, 2021, 10:04 pm IST
Updated : Dec 14, 2021, 10:04 pm IST
SHARE ARTICLE
Punjab Governor pays obeisance at Takht Sri Damdama Sahib
Punjab Governor pays obeisance at Takht Sri Damdama Sahib

ਲੋਕ ਹਿੱਤ ਸਕੀਮਾਂ ਜ਼ਮੀਨੀ ਪੱਧਰ ਉੱਤੇ ਪਹੁੰਚਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ :  ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਬਠਿੰਡਾ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅੱਜ ਬਠਿੰਡਾ ਜ਼ਿਲ੍ਹੇ ਦੇ ਦੌਰੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਪ੍ਰਾਚੀਨ ਦੁਰਗਾ ਮੰਦਰ ਮਾਈਸਰਖਾਨੇ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ.ਅਰਵਿੰਦਪਾਲ ਸਿੰਘ ਸੰਧੂ ਅਤੇ ਜ਼ਿਲ੍ਹਾ ਪੁਲੀਸ ਮੁਖੀ ਅਜੈ ਮਲੂਜਾ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਦੌਰਾਨ ਰਾਜਪਾਲ ਪੁਰੋਹਿਤ ਨੂੰ ਪ੍ਰਾਚੀਨ ਸ੍ਰੀ ਦੁਰਗਾ ਮੰਦਰ ਕਮੇਟੀ ਮਾਈਸਰਖਾਨਾ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਪਰਮਜੀਤ ਸਿੰਘ ਤੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਵੱਲੋਂ ਵਿਸੇਸ਼ ਤੌਰ ਤੇ ਸਨਮਾਨਤ ਕੀਤਾ ਗਿਆ ।

Punjab Governor pays obeisance at Takht Sri Damdama SahibPunjab Governor pays obeisance at Takht Sri Damdama Sahib

ਇਸ ਮੌਕੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜ਼ਿਲੇ ’ਚ ਚੱਲ ਰਹੇ ਵਿਕਾਸ  ਕੰਮਾਂ ਉੱਤੇ ਤਸੱਲੀ ਪ੍ਰਗਟ ਕਰਦਿਆਂ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ। ਉਹਨਾਂ ਸਾਰੇ ਅਫ਼ਸਰਾਂ ਨੂੰ ਆਪਣਾ ਕੰਮ ਤਨਦੇਹੀ ਅਤੇ ਪੂਰੀ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨਾਲ ਸਬੰਧਿਤ ਸਕੀਮਾਂ ਦੀ ਖਾਸ ਮੋਨੀਟਰਿੰਗ ਹੋਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਹਰ ਵਰਗ ਨੂੰ ਉਸ ਦਾ ਬਣਦਾ ਅਧਿਕਾਰ ਦਿੱਤਾ ਜਾ ਰਿਹਾ ਹੈ। 

Punjab Governor pays obeisance at ancient Durga Temple Punjab Governor pays obeisance at ancient Durga Temple

ਇਸ ਤੋਂ ਪਹਿਲਾਂ  ਡਿਪਟੀ ਕਮਿਸ਼ਨਰ ਸ.ਅਰਵਿੰਦਪਾਲ ਸਿੰਘ ਸੰਧੂ ਨੇ  ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਜੀ ਆਇਆ ਕਹਿੰਦਿਆਂ ਬਠਿੰਡਾ ਜ਼ਿਲੇ ਦੇ ਇਤਿਹਾਸ ਅਤੇ ਧਾਰਮਿਕ ਪੱਖਾਂ ਬਾਰੇ ਜਾਣੂ ਕਰਵਾਇਆ ।ਇਸ ਤੋਂ ਇਲਾਵਾ  ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ  ਅੰਦਰ ਪੰਜਾਬ ਸਰਕਾਰ ਦੀਆਂ ਚੱਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।  ਇਸ ਮੌਕੇ ਸਾਬਕਾ ਮੰਤਰੀ ਚਰੰਜੀ ਲਾਲ ਗਰਗ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ,   ਉੱਪ ਮੰਡਲ ਮੈਜਿਸਟਰੇਟ ਤਲਵੰਡੀ ਸਾਬੋ ਆਕਾਸ਼ ਬਾਂਸਲ, ਉੱਪ ਮੰਡਲ ਮੈਜਿਸਟਰੇਟ ਮੌੜ ਮੈਡਮ ਵੀਰਪਾਲ ਕੌਰ, ਐਸ ਪੀ ਮੇਜਰ ਸਿੰਘ ਆਦਿ  ਅਧਿਕਾਰੀ ਵਿਸ਼ੇਸ਼ ਤੌਰ ਤੇ  ਮੌਜੂਦ ਰਹੇ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸ਼ਤਾਂ 'ਤੇ ਲਿਆ New Phone, ਘਰ ਲਿਜਾਣ ਸਾਰ ਥਾਣੇ 'ਚੋਂ ਆ ਗਈ ਕਾਲ,Video ਦੇਖ ਕੇ ਤੁਹਾਡੇ ਵੀ ਉੱਡ ਜਾਣਗੇ ਹੋਸ਼

12 Sep 2025 3:27 PM

5 year old child killed in hoshiarpur : ਪ੍ਰਵਾਸੀ ਨੇ ਕਿਉਂ ਮਾਰਿਆ ਮਾਸੂਮ ਬੱਚਾ?hoshiarpur Child Muder Case

12 Sep 2025 3:26 PM

Manjinder lalpura usma kand : ਦੇਖੋ ਇਸ ਕੁੜੀ ਨਾਲ MLA lalpura ਨੇ ਕੀ ਕੀਤਾ ਸੀ ! ਕੈਮਰੇ ਸਾਹਮਣੇ ਦੱਸੀ ਗੱਲ

12 Sep 2025 3:26 PM

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM
Advertisement