
ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸਵਾਰੀਆਂ ਨਾਲ ਭਰੀ ਇਕ ਪ੍ਰਾਈਵੇਟ ਬੱਸ ਨਾਲ ਆਹਮੋ-ਸਾਹਮਣੇ ਜ਼ਬਰਦਸਤ ਟੱਕਰ...
ਫਾਜ਼ਿਲਕਾ: ਅਬੋਹਰ 'ਚ ਅੱਜ ਤੜਕਸਾਰ ਇਕ ਭਿਆਨਕ ਹਾਦਸਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅਬੋਹਰ-ਫਾਜ਼ਿਲਕਾ ਰੋਡ ਦੇ ਪਿੰਡ ਡੰਗਰ ਖੇੜਾ ਨੇੜੇ ਵਾਪਰਿਆ, ਜਿਸ 'ਚ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਸਵਾਰੀਆਂ ਨਾਲ ਭਰੀ ਇਕ ਪ੍ਰਾਈਵੇਟ ਬੱਸ ਨਾਲ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦੋਵੇਂ ਨੌਜਵਾਨ ਫਾਜ਼ਿਲਕਾ ਦੇ ਸਨ ਤੇ ਫੁਲਾਵਰ ਡੈਕੋਰੇਸ਼ਨ ਦਾ ਕੰਮ ਕਰਦੇ ਸਨ। ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਦੋਵੇਂ ਨੌਜਵਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਸੀ।