ਬਟਾਲਾ: ਸ਼ੱਕੀ ਹਾਲਾਤ ’ਚ ਟ੍ਰੈਵਲ ਏਜੰਟ ਨੇ ਆਪਣੇ ਹੀ ਦਫ਼ਤਰ ’ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Published : Dec 14, 2022, 2:15 pm IST
Updated : Dec 14, 2022, 2:19 pm IST
SHARE ARTICLE
Batala: Under suspicious circumstances, a travel agent committed suicide by hanging himself in his own office.
Batala: Under suspicious circumstances, a travel agent committed suicide by hanging himself in his own office.

ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਕਿ ਪੈਸੇ ਦਾ ਲੈਣ-ਦੇਣ ਨੂੰ ਲੈ ਕੇ ਕੁਝ ਲੋਕ ਪਿਛਲੇ ਦਿਨਾਂ ਤੋਂ ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ ਕਰ ਰਹੇ ਸਨ।

 

ਬਟਾਲਾ: ਕਾਹਨੂੰਵਾਨ ਰੋਡ 'ਤੇ ਸ਼ੱਕੀ ਹਾਲਾਤ ਵਿਚ ਇਕ ਟ੍ਰੈਵਲ ਏਜੰਟ ਵਲੋਂ ਆਪਣੇ ਦਫਤਰ ’ਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਕਿ ਪੈਸੇ ਦਾ ਲੈਣ-ਦੇਣ ਨੂੰ ਲੈ ਕੇ ਕੁਝ ਲੋਕ ਪਿਛਲੇ ਦਿਨਾਂ ਤੋਂ ਮਾਨਸਿਕ ਤੌਰ ’ਤੇ ਤੰਗ ਪਰੇਸ਼ਾਨ ਕਰ ਰਹੇ ਸਨ। 

ਬਟਾਲਾ ਦੇ ਇਕ ਟ੍ਰੈਵਲ ਏਜੰਟ ਵਲੋਂ ਕੀਤੀ ਆਤਮ ਹੱਤਿਆ ਦੇ ਮਾਮਲੇ ’ਚ ਮ੍ਰਿਤਕ ਦੀ ਪਛਾਣ ਅਮਿਤ ਮਸੀਹ ਉਮਰ 30 ਸਾਲ ਵਾਸੀ ਪਿੰਡ ਸਿੱਧਵਾਂ ਵਜੋਂ ਹੋਈ ਹੈ। ਉਧਰ ਬਟਾਲਾ ਦੇ ਰਹਿਣ ਵਾਲੇ ਮ੍ਰਿਤਕ ਦੇ ਸਹੁਰੇ ਜੋਗਿੰਦਰ ਮਸੀਹ ਨੇ ਦੱਸਿਆ ਕਿ ਅਮਿਤ ਮਸੀਹ ਇਥੇ ਹੀ ਪੁਲਿਸ ਲਾਈਨ ਰੋਡ ’ਤੇ ਟ੍ਰੈਵਲ ਏਜੰਟ ਦਾ ਕੰਮ ਕਰਦਾ ਸੀ। ਉਸ ਨੇ ਦੱਸਿਆ ਕਿ ਬੀਤੇ ਕਲ੍ਹ ਸਵੇਰੇ ਅਮਿਤ ਉਸ ਦੇ ਘਰੋਂ ਦਫਤਰ ਗਿਆ ਸੀ ਅਤੇ ਦੇਰ ਸ਼ਾਮ ਉਹਨਾਂ ਨੂੰ ਉਸ ਦੀ ਮੌਤ ਦੀ ਖ਼ਬਰ ਮਿਲੀ ਹੈ। ਜੋਗਿੰਦਰ ਮਸੀਹ ਨੇ ਦੱਸਿਆ ਕਿ ਉਸ ਦੇ ਜਵਾਈ ਨੂੰ ਕੁਝ ਲੋਕ ਕੁਝ ਦਿਨਾਂ ਤੋਂ ਪ੍ਰੇਸ਼ਾਨ ਕਰ ਰਹੇ ਸਨ। ਜਿਸ ਦੇ ਚਲਦੇ ਬੀਤੇ ਕਲ੍ਹ ਜਦੋਂ ਉਹ ਆਪਣੀ ਦੁਕਾਨ ’ਤੇ ਇਕੱਲਾ ਸੀ ਤਾਂ ਉਸ ਨੇ ਪੱਖੇ ਦੀ ਕੁੰਡੀ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਧਰ ਮ੍ਰਿਤਕ ਨੌਜਵਾਨ ਅਮਿਤ ਦੇ ਪਰਿਵਾਰ ਵਾਲੇ ਇਨਸਾਫ ਦੀ ਮੰਗ ਕਰ ਰਹੇ ਹਨ | 

ਪੁਲਿਸ ਥਾਣਾ ਸਿਵਲ ਲਾਈਨ ਬਟਾਲਾ ਦੀ ਪੁਲਿਸ ਚੌਕੀ ਦੇ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਜਦੋਂ ਉਹਨਾਂ ਨੂੰ ਸੂਚਨਾ ਮਿਲੀ ਤਾਂ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ । ਉਥੇ ਹੀ ਪੁਲਿਸ ਅਧਕਾਰੀਆਂ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਉਸ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement