SSP ਵਿਵਾਦ: ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ ਮੰਗਿਆ 3 IPS ਅਫ਼ਸਰਾਂ ਦਾ ਪੈਨਲ
Published : Dec 14, 2022, 2:32 pm IST
Updated : Dec 14, 2022, 2:32 pm IST
SHARE ARTICLE
Chandigarh administration requested a panel of 3 IPS officers from Punjab
Chandigarh administration requested a panel of 3 IPS officers from Punjab

ਚੰਡੀਗੜ੍ਹ ਪੁਲਿਸ ਵਿਭਾਗ ਵਿਚ ਐਸਐਸਪੀ ਯੂਟੀ ਦੀ ਜ਼ਿੰਮੇਵਾਰੀ ਪੰਜਾਬ ਦੀ ਬਜਾਏ ਹਰਿਆਣਾ ਕਾਡਰ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਦਿੱਤੀ ਗਈ ਹੈ।

 

ਚੰਡੀਗੜ੍ਹ: ਚੰਡੀਗੜ੍ਹ SSP ਵਿਵਾਦ ਵਿਚਾਲੇ ਯੂਟੀ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ 3 ਆਈਪੀਐਸ ਅਫ਼ਸਰਾਂ ਦਾ ਪੈਨਲ ਮੰਗਿਆ ਹੈ। ਦਰਅਸਲ ਚੰਡੀਗੜ੍ਹ ਪ੍ਰਸ਼ਾਸਨ ਨੇ 12 ਦਸੰਬਰ ਨੂੰ ਪੰਜਾਬ ਸਰਕਾਰ ਨੂੰ ਸੂਚਨਾ ਦਿੱਤੇ ਬਿਨਾਂ ਹੀ ਪੰਜਾਬ ਕਾਡਰ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਫਾਰਗ ਕਰ ਦਿੱਤਾ ਸੀ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਕੇਡਰ ਦੇ ਕਿਸੇ ਐਸਐਸਪੀ ਨੂੰ ਡੈਪੂਟੇਸ਼ਨ ਦੀ ਮਿਆਦ ਤੋਂ ਪਹਿਲਾਂ ਫਾਰਗ ਕੀਤਾ ਗਿਆ ਅਤੇ ਸੂਬਾ ਸਰਕਾਰ ਨੂੰ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ।

ਚੰਡੀਗੜ੍ਹ ਪੁਲਿਸ ਵਿਭਾਗ ਵਿਚ ਐਸਐਸਪੀ ਯੂਟੀ ਦੀ ਜ਼ਿੰਮੇਵਾਰੀ ਪੰਜਾਬ ਦੀ ਬਜਾਏ ਹਰਿਆਣਾ ਕਾਡਰ ਦੀ ਆਈਪੀਐਸ ਮਨੀਸ਼ਾ ਚੌਧਰੀ ਨੂੰ ਦਿੱਤੀ ਗਈ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਕਿਹਾ ਕਿ ਜੇਕਰ ਕਿਸੇ ਕਾਰਨ ਐਸਐਸਪੀ ਕੁਲਦੀਪ ਸਿੰਘ ਚਾਹਲ ਨੂੰ ਵਾਪਸ ਭੇਜਣਾ ਹੀ ਸੀ ਤਾਂ ਪਹਿਲਾਂ ਪੰਜਾਬ ਤੋਂ ਆਈਪੀਐਸ ਅਧਿਕਾਰੀਆਂ ਦਾ ਪੈਨਲ ਮੰਗ ਲੈਣਾ ਚਾਹੀਦਾ ਸੀ।

ਇਸ ਬਿਆਨ ਤੋਂ ਅਗਲੇ ਦਿਨ ਬੁੱਧਵਾਰ ਨੂੰ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ ਪੈਨਲ ਦੀ ਮੰਗ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਭੇਜੇ ਪੈਨਲ 'ਤੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੱਲੋਂ ਕੀ ਫੈਸਲਾ ਲਿਆ ਜਾਵੇਗਾ, ਇਸ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ। ਜ਼ਿਕਰਯੋਗ ਹੈ ਕਿ ਕੇਂਦਰੀ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਉਤੇ ਰਵਾਇਤੀ ਤੌਰ ਉਤੇ ਪੰਜਾਬ ਕਾਡਰ ਦਾ ਆਈਪੀਐਸ.ਅਧਿਕਾਰੀ ਹੀ ਤਾਇਨਾਤ ਹੁੰਦਾ ਹੈ। ਇਸੇ ਤਰ੍ਹਾਂ ਯੂਟੀ ਦਾ ਡਿਪਟੀ ਕਮਿਸ਼ਨਰ ਹਰਿਆਣਾ ਕਾਡਰ ਦਾ ਆਈਏਐਸ ਅਧਿਕਾਰੀ ਨਿਯੁਕਤ ਹੁੰਦਾ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM

ਤੁਹਾਡਾ ਇਕ-ਇਕ ਵੋਟ ਕਿੰਨਾ ਜ਼ਰੂਰੀ ਹੈ ਦੇਸ਼ ਲਈ? ਖ਼ਾਸ ਪ੍ਰੋਗਰਾਮ ਰਾਹੀਂ ਵੋਟਰਾਂ ਨੂੰ ਕੀਤਾ ਗਿਆ ਜਾਗਰੂਕ

19 May 2024 10:24 AM

ਵੱਡੇ ਲੀਡਰਾਂ ਨੂੰ ਵਖ਼ਤ ਪਾਉਣ ਲਈ ਚੋਣਾਂ 'ਚ ਖੜ੍ਹ ਗਈ PhD ਪਕੌੜੇ ਵਾਲੀ ਕੁੜੀ, ਕਹਿੰਦੀ - 'ਹਵਾਵਾਂ ਬਦਲ ਦਵਾਂਗੀ!'

19 May 2024 9:57 AM

BBMB ਦੇ ਲਾਪਤਾ ਮੁਲਾਜ਼ਮ ਦੀ ਲ** ਨਹਿਰ 'ਚੋਂ ਹੋਈ ਬ**ਮਦ, ਪੀੜਤ ਪਰਿਵਾਰ ਨੇ ਇੱਕ ਔਰਤ ਖਿਲਾਫ ਮਾਮਲਾ ਕਰਵਾਇਆ ਦਰਜ

19 May 2024 9:51 AM
Advertisement