ਪੰਜਾਬ ਮੈਰਿਜ ਪੈਲਸ ਤੇ ਰਿਜ਼ੋਰਟਸ ਐਸੋਸੀਏਸ਼ਨ ਦੇ ਵਫਦ ਨੇ ਰੋਡ ਅਕਸੈਸ ਫੀਸ ਸਬੰਧੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਕੀਤੀ ਮੁਲਾਕਾਤ
Published : Dec 14, 2022, 7:13 pm IST
Updated : Dec 14, 2022, 7:13 pm IST
SHARE ARTICLE
Delegation of Punjab marriage palace and resorts association met Minister Harbhajan Singh ETO
Delegation of Punjab marriage palace and resorts association met Minister Harbhajan Singh ETO

ਇਸ ਸਾਲ ਦੀ ਫੀਸ ਬਿਨਾਂ ਦੇਰੀ ਭਰੀ ਜਾਵੇ ਅਤੇ ਬਾਕੀ ਸਾਲਾਂ ਦੇ ਬਕਾਏ ਬਾਰੇ ਲਿਖਤੀ ਪ੍ਰਸਤਾਵ ਦਿੱਤਾ ਜਾਵੇ: ਹਰਭਜਨ ਸਿੰਘ ਈਟੀਓ

 

ਚੰਡੀਗੜ੍ਹ: ਸੂਬੇ ਵਿਚ ਰੋਡ ਅਕਸੈਸ (ਸੜਕ ਤੱਕ ਪਹੁੰਚ) ਦੀ ਸਰਕਾਰੀ ਫੀਸ ਸਬੰਧੀ ਪੰਜਾਬ ਮੈਰਿਜ ਪੈਲਸ ਅਤੇ ਰਿਜ਼ੋਰਟਸ ਐਸੋਸੀਏਸ਼ਨ ਦਾ ਵਫਦ ਅੱਜ ਇੱਥੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਮਿਲਿਆ। ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਫੀਸ ਮੈਰਿਜ ਪੈਲਸ ਵਾਲੇ ਭਰਨ ਅਤੇ ਪੁਰਾਣੇ ਬਕਾਏ ਬਾਰੇ ਪ੍ਰਸਥਾਵ ਤਿਆਰ ਕਰਕੇ ਦੇਣ ਜਿਸ ਬਾਰੇ ਵਿਚਾਰ ਕੀਤਾ ਜਵੇਗਾ।

ਇਸ ਤੋਂ ਪੰਜਾਬ ਮੈਰਿਜ ਪੈਲਸ ਅਤੇ ਰਿਜ਼ੋਰਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਮਨਵਿੰਦਰ ਸਿੰਘ ਗੋਲਡੀ ਦੀ ਪ੍ਰਧਾਨਗੀ ਵਿਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਮਿਲੇ, ਜਿਨ੍ਹਾਂ ਨੇ ਮੈਰਿਜ ਪੈਲਸ ਅਤੇ ਰਿਜ਼ੋਰਟਸ ਨੂੰ ਰੋਡ ਅਕਸੈਸ (ਸੜਕ ਤੱਕ ਪਹੁੰਚ) ਲਈ ਪਿਛਲੇ 8 ਸਾਲ ਤੋਂ ਫੀਸ ਨਾ ਭਰਨ ਸਬੰਧੀ ਨੋਟਿਸ ਮਿਲਣ ਦਾ ਮਾਮਲਾ ਧਿਆਨ ਵਿਚ ਲਿਆਂਦਾ।

ਇਸ ਸਬੰਧੀ ਪੰਜਾਬ ਮੈਰਿਜ ਪੈਲਸ ਅਤੇ ਰਿਜ਼ੋਰਟਸ ਐਸੋਸੀਏਸ਼ਨ ਦੇ ਵਫਦ ਦੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਸਾਲ ਦੀ ਫੀਸ ਬਿਨਾਂ ਦੇਰੀ ਭਰੀ ਜਾਵੇ ਅਤੇ ਬਾਕੀ ਸਾਲਾਂ ਦੇ ਬਕਾਏ ਬਾਰੇ ਲਿਖਤੀ ਪ੍ਰਸਤਾਵ ਦਿੱਤਾ ਜਾਵੇ ਜਿਸ ਬਾਰੇ ਵਿਚਾਰ ਕੀਤਾ ਜਾਵੇਗਾ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement