ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ 28 ਸੈਕਸ਼ਨ ਅਫ਼ਸਰਾਂ ਨੂੰ ਸੌਂਪੇ ਨਿਯੁਕਤੀ ਪੱਤਰ

By : KOMALJEET

Published : Dec 14, 2022, 7:34 pm IST
Updated : Dec 14, 2022, 7:34 pm IST
SHARE ARTICLE
Finance Minister Harpal Singh Cheema handed over appointment letter
Finance Minister Harpal Singh Cheema handed over appointment letter

ਕਿਹਾ- ਸੈਕਸ਼ਨ ਅਫ਼ਸਰਾਂ ਦੀਆਂ ਖ਼ਾਲੀ ਪਈਆਂ ਹੋਰਨਾਂ ਆਸਾਮੀਆਂ ਲਈ ਭਰਤੀ ਪ੍ਰਕਿਰਿਆ ਅਧੀਨ

ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤ ਤੇ ਯੋਜਨਾ ਭਵਨ ਵਿਖੇ ਇੱਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਤ ਵਿਭਾਗ ਦੇ 28 ਸੈਕਸ਼ਨ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਮਜਬੂਤ ਵਿਤੀ ਪ੍ਰਬੰਧਨ ਅਤੇ ਮੁਲਾਜਮ ਪੱਖੀ ਫੈਸਲੇ ਲੈਂਦੇ ਹੋਏ ਵੈਲਫੇਅਰ ਦੀਆਂ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਬਚਨਵੱਧ ਹੈ। ਉਨ੍ਹਾਂ ਕਿਹਾ ਕਿ ਪ੍ਰਭਾਵੀ ਵਿਤੀ ਪ੍ਰਬੰਧਨ ਤੇ ਭਲਾਈ ਸਕੀਮਾਂ ਦੇ ਖਰਚਿਆਂ ਦੀ ਸਹੀ ਢੰਗ ਨਾਲ ਦੇਖਰੇਖ ਕਰਨ ਲਈ ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਦੀ ਵੱਖ-ਵੱਖ ਵਿਭਾਗਾਂ ਵਿੱਚ ਤੈਨਾਤੀ ਕੀਤੀ ਜਾਵੇਗੀ।

ਵਿੱਤ ਮੰਤਰੀ ਨੇ ਕਿਹਾ ਕਿ ਇਸੇ ਲੜੀ ਵਿੱਚ ਐਸ.ਏ.ਐਸ. ਕਾਡਰ ਵਿੱਚ ਨਿਯੁਕਤੀਆਂ ਸਬੰਧੀ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨ ਲਈ ਐਸ.ਏ.ਐਸ. ਪ੍ਰੀਖਿਆ ਦੀ ਅਧਿਸੂਚਨਾ ਅਤੇ ਪੀ.ਪੀ.ਐਸ.ਸੀ. ਰਾਹੀਂ ਸਿੱਧੀ ਭਰਤੀ ਦਾ ਇਸਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਇਸ ਪ੍ਰਕਿਰਿਆ ਤਹਿਤ ਸੈਕਸ਼ਨ ਅਫ਼ਸਰਾਂ ਦੀਆਂ ਖ਼ਾਲੀ ਪਈਆਂ ਹੋਰਨਾਂ ਆਸਾਮੀਆਂ ਨੂੰ ਵੀ ਜਲਦੀ ਤੋਂ ਜਲਦੀ ਭਰਿਆ ਜਾਵੇਗਾ।

ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਆਪਣੇ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਆਸਾਮੀਆਂ ਨੂੰ ਪਹਿਲ ਦੇ ਆਧਾਰ ਤੇ ਭਰਨ ਦੀ ਤਰਜੀਹ ਦਿੱਤੀ ਜਾ ਰਹੀ ਹੈ ਜਿੰਨ੍ਹਾਂ ਦਾ ਸਿੱਧਾ ਸਬੰਧ ਆਮ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਹੈ। ਇਸ ਮੌਕੇ ਵਿੱਤ ਮੰਤਰੀ ਵੱਲੋਂ ਸਮੂਹ ਨਵ-ਨਿਯੁਕਤ ਸੈਕਸ਼ਨ ਅਫ਼ਸਰਾਂ ਨੂੰ ਸਰਕਾਰੀ ਖਜ਼ਾਨੇ ਤੇ ਹਰਪੱਖੋਂ ਨਜ਼ਰਸਾਨੀ ਕਰਦੇ ਹੋਏ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਦੀ ਹਦਾਇਤ ਵੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਸਕੱਤਰ (ਖਰਚਾ) ਮੁਹੰਮਦ ਤਾਇਬ ਅਤੇ ਵਧੀਕ ਡਾਇਰੈਕਟਰ (ਖਜ਼ਾਨਾ ਤੇ ਲੇਖਾ) ਸਿਮਰਜੀਤ ਕੌਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement