ਮਾਨ ਸਰਕਾਰ ਨੇ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ 3.54 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਨਿੱਜਰ
Published : Dec 14, 2022, 3:20 pm IST
Updated : Dec 14, 2022, 3:20 pm IST
SHARE ARTICLE
Mann govt decides to spend Rs 3.54 crore for disposal of heritage waste at Mansa dump sites: Nijjar
Mann govt decides to spend Rs 3.54 crore for disposal of heritage waste at Mansa dump sites: Nijjar

ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮਾਨ ਸਰਕਾਰ ਦੀ ਮੁੱਖ ਤਰਜੀਹ

 

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਸੂਬੇ ਭਰ 'ਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

 ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਨਗਰ ਕੌਂਸਲ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

 ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮਾਨਸਾ ਦੀਆਂ ਡੰਪ ਸਾਈਟਾਂ 'ਤੇ ਵਿਰਾਸਤੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਲਗਭਗ 3.54 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਪ੍ਰਦੂਸ਼ਣ ਅਤੇ ਗੰਦਗੀ ਨਾਲ ਫੈਲਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਸ ਕੰਮ ਲਈ ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ eproc.punjab.gov.in 'ਤੇ ਅਪਲੋਡ ਕਰ ਦਿੱਤੇ ਹਨ।  ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਸ ਟੈਂਡਰ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦਾ ਵੇਰਵਾ ਇਸ ਵੈੱਬਸਾਈਟ 'ਤੇ ਉਪਲਬਧ ਹੋਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਪੂਰੇ ਯਤਨ ਕਰ ਰਹੀ ਹੈ।  ਜੇਕਰ ਕੋਈ ਅਧਿਕਾਰੀ/ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement