ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਅਪਲਾਈ ਅਤੇ ਪ੍ਰਵਾਨਗੀ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ: ਹਰਭਜਨ ਸਿੰਘ ਈ.ਟੀ.ਓ
Published : Dec 14, 2022, 4:41 pm IST
Updated : Dec 14, 2022, 4:43 pm IST
SHARE ARTICLE
Online system will be implemented for leave application and approval of Power Corporation employees: Harbhajan ETO
Online system will be implemented for leave application and approval of Power Corporation employees: Harbhajan ETO

ਮਨਮਾਨੀਆਂ ਅਤੇ ਜਾਣਬੁੱਝ ਕੇ ਲੋਕਾਂ ਨੂੰ ਖੱਜਲਖੁਆਰ ਕਰਨ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ

 

ਚੰਡੀਗੜ੍ਹ: ਪੰਜਾਬ ਸਰਕਾਰ ਦੇ ਵਿਭਗਾਂ ਦੀ ਤਰਜ਼ ‘ਤੇ ਪੰਜਾਬ ਸੇਟਟ ਪਾਵਰ ਕਾਰਪੋਰੇਸ਼ਨ ਅਤੇ ਪਾਵਰ ਸਟੇਟ ਟ੍ਰਾਂਸਮਿਸਨ ਕਾਰਪੋਰੇਸ਼ਨ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਦੀਆਂ ਪ੍ਰਵਾਨਗੀਆਂ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਦੋਵਾਂ ਕਾਰਪੋਰੇਸ਼ਨਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਅਹਿਮ ਫੈਸਲਾ ਲੈਂਦਿਆਂ ਹੁਕਮ ਦਿੱਤੇ ਕਿ ਦੋਵਾਂ ਕਾਰਪੋਰੇਸ਼ਨਾਂ ਵਿਚ ਮੁਲਾਜ਼ਮਾਂ ਦੀ ਛੁੱਟੀ ਅਪਲਾਈ ਕਰਨ ਅਤੇ ਪ੍ਰਵਾਨ ਕਰਨ ਲਈ ਆਨਲਾਈਨ ਸਿਸਟਮ ਲਾਗੂ ਕੀਤਾ ਜਾਵੇ।

ਬਿਜਲੀ ਮੰਤਰੀ ਨੇ ਕਿਹਾ ਕਿ ਇਹ ਆਮ ਦੇਖਣ ਵਿਚ ਆਇਆ ਹੈ ਕਿ ਬਹੁਤੇ ਮੁਲਾਜ਼ਮ ਦਫਤਰਾਂ ਵਿਚ ਛੁੱਟੀ ਪਹਿਲਾਂ ਹੀ ਬਿਨਾਂ ਮਿਤੀ ਪਾਏ ਲਿਖ ਕੇ ਰੱਖ ਜਾਂਦੇ ਹਨ, ਜਿਸ ਨੂੰ ਹਾਜ਼ਰੀ ਰਜਿਸਟਰ ਵਿਚ ਦਰਜ਼ ਨਹੀਂ ਕੀਤਾ ਜਾਂਦਾ।ਉਨ੍ਹਾਂ ਕਿਹਾ ਕਿ ਇਸ ਪ੍ਰਥਾ ਨੂੰ ਠੱਲ ਪਾਉਣ ਲਈ ਆਨਲਾਈਨ ਹਾਜ਼ਰੀ ਸਿਸਟਮ ਲਿਆਉਣ ਬਾਰੇ ਫੈਸਲਾ ਲਿਆ ਗਿਆ ਹੈ।ਇਸ ਦੇ ਨਾਲ ਹੀ ਬਿਜਲੀ ਮੰਤਰੀ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਕੋਈ ਵੀ ਅਧਿਕਾਰੀ ਜਾ ਕਰਮਚਾਰੀ ਬਿਨਾਂ ਪ੍ਰਵਾਨਗੀ ਤੋਂ ਛੁੱਟੀ ‘ਤੇ ਨਾ ਜਾਵੇ।

ਪਾਵਰ ਕਾਰਪੋਰੇਸ਼ਨ ਦੇ ਦਫਤਰਾਂ ਵਿਚ ਲੋਕਾਂ ਦੀ ਖੱਜਲਖੁਆਰੀ ਰੋਕਣ ਦੇ ਮੰਤਵ ਨਾਲ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਹਦਾਇਤਾਂ ਜਾਰੀ ਕੀਤੀਆਂ ਕਿ ਲੋਕਾਂ ਨਾਲ ਸਹਿਜਤਾ ਅਤੇ ਸਲੀਕੇ ਨਾਲ ਪੇਸ਼ ਅਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਕੀਤੇ ਜਾਣ।ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮਨਮਾਨੀਆਂ ਅਤੇ ਜਾਣਬੁੱਝ ਕੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਵਾਲੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।

ਬਿਜਲੀ ਮੰਤਰੀ ਨੇ ਹੁਕਮ ਜਾਰੀ ਕੀਤੇ ਕਿ ਸੀਨੀਅਰ ਅਫਸਰ ਖੁੱਦ ਫੀਲਡ ਵਿਚ ਜਾ ਕੇ ਸਮੇਂ ਸਮੇਂ ‘ਤੇ ਦਫਤਰਾਂ ਦੀ ਚੈਕਿੰਗ ਕਰਨ ਅਤੇ ਕੰਮਾਂ ਦੀ ਫਿਜੀਕਲ ਵੈਰੀਫਿਕੇਸ਼ਨ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਬੇਵਜ਼ਾ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਮੁਲਾਜ਼ਮਾਂ ਅਤੇ ਡਿਉਟੀ ਵਿਚ ਕੁਤਾਹੀ ਕਰਨ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ।

ਸੜਕਾਂ ਉੁਤੇ ਲਮਕਦੀਆਂ ਢਿੱਲੀਆਂ ਹੋਈਆਂ ਬਿਜਲੀ ਦੀਆਂ ਤਾਰਾਂ ਅਤੇ ਖੁੱਲੇ ਬਕਸਿਆਂ ਕਾਰਨ ਹੁੰਦੇ ਜਾਨੀ ਨੁਕਸਾਨ ਨੂੰ ਰੋਕਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਚੁੱਕਣ ਅਤੇ ਬਕਸਿਆਂ ਨੂੰ ਠੀਕ ਤਰਾਂ ਬੰਦ ਕਰਨ ਸਬੰਧੀ ਵੀ ਬਿਜਲੀ ਮੰਤਰੀ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਮੀਟਿੰਗ ਵਿਚ ਤੇਜਵੀਰ ਸਿੰਘ ਪ੍ਰਮੁੱਖ ਸਕੱਤਰ ਪਾਵਰ, ਬਲਦੇਵ ਸਿੰਘ ਸਰਾਂ ਚੇਅਰਮੈਨ ਪਾਵਰ ਕਾਰਪੋਰੇਸ਼ਨ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਐਲ ਦੇ ਡਾਇਰੈਕਟਰ, ਚੀਫ ਅਤੇ ਹੋਰ ਸੀਨਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement