
3 ਅਧਿਕਾਰੀਆਂ ਨੂੰ ਦਿੱਤੀ Y ਸ਼੍ਰੇਣੀ ਦੀ ਸੁਰੱਖਿਆ
ਮੁਹਾਲੀ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਵਿੱਚ ਸ਼ਾਮਲ 13 ਪੁਲਿਸ ਅਧਿਕਾਰੀਆਂ ਨੂੰ ਕੈਨੇਡੀਅਨ ਗੈਂਗਸਟਰ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਵਿੱਚ ਸਪੈਸ਼ਲ ਸੈੱਲ ਦੇ 12 ਪੁਲਿਸ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਨੂੰ 24 ਘੰਟੇ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਦੇ ਬਾਹਰ ਸਖ਼ਤ ਨਜ਼ਰ ਰੱਖੀ ਜਾਵੇਗੀ।
ਵਿਸ਼ੇਸ਼ ਸੀ.ਪੀ.ਐੱਚ.ਐੱਸ. ਧਾਲੀਵਾਲ, ਡੀਸੀਪੀ ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀਸੀਪੀ ਰਾਜੀਵ ਰੰਜਨ ਨੂੰ Y ਸ਼੍ਰੇਣੀ ਦੀ ਸੁਰੱਖਿਆ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਂ ਨਾਲ ਮਸ਼ਹੂਰ ਸ਼ੁਭਦੀਪ ਸਿੰਘ ਸਿੱਧੂ ਦੀ ਇਸ ਸਾਲ 29 ਮਈ ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।
ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ ਵੱਲੋਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਲੰਡਾ ਤੋਂ ਮਿਲੀਆਂ ਧਮਕੀਆਂ ਦੇ ਵਿਸਤ੍ਰਿਤ ਵਿਸ਼ਲੇਸ਼ਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਉਸ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ।